Jalandhar Bypoll: ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਭਾਜਪਾ ਦੇ ਉਮੀਦਵਾਰ ਹੋਣਗੇ। ਭਾਜਪਾ ਨੇ ਬੁੱਧਵਾਰ ਦੇਰ ਰਾਤ ਉਨ੍ਹਾਂ ਦੇ ਨਾਂ ਦਾ ਐਲਾਨ ਕੀਤਾ। ਅਟਵਾਲ ਤਿੰਨ ਦਿਨ ਪਹਿਲਾਂ ਹੀ ਭਾਜਪਾ 'ਚ ਸ਼ਾਮਲ ਹੋਏ ਸਨ।ਦੱਸ ਦਈਏ ਕਿ ਪਿਛਲੇ ਹਫ਼ਤੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ ਸੀ। ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖ਼ੁਦ ਉਨ੍ਹਾਂ ਨੂੰ ਪੁਣੇ ਦੀ ਪਾਰਟੀ 'ਚ ਸ਼ਾਮਲ ਕੀਤਾ ਹੈ, ਉਦੋਂ ਤੋਂ ਅਟਵਾਲ ਦੇ ਚੋਣਾਂ ਲੜਨ ਦੀਆਂ ਕਿਆਸਅਰਾਈਆਂ ਚੱਲ ਰਹੀਆਂ ਸਨ। ਇੰਦਰ ਇਕਬਾਲ ਸਿੰਘ ਅਟਵਾਲ ਨਾਂ ਦੇ ਐਲਾਨ ਨਾਲ ਜਲੰਧਰ ਲੋਕ ਸਭਾ ਚੋਣਾਂ ਦੀ ਤਸਵੀਰ ਕਾਫੀ ਹੱਦ ਤੱਕ ਸਪੱਸ਼ਟ ਹੋ ਗਈ ਹੈ। ਜ਼ਿਮਨੀ ਚੋਣ ਵਿੱਚ ਹੁਣ ਚਾਰ ਵੱਡੇ ਉਮੀਦਵਾਰ ਮੈਦਾਨ ਵਿੱਚ ਹਨ। ਇਨ੍ਹਾਂ ਵਿੱਚ ਕਾਂਗਰਸ ਤੋਂ ਕਰਮਜੀਤ ਕੌਰ ਚੌਧਰੀ, ਆਮ ਆਦਮੀ ਪਾਰਟੀ ਤੋਂ ਸੁਸ਼ੀਲ ਕੁਮਾਰ ਰਿੰਕੂ, ਅਕਾਲੀ ਦਲ-ਬਸਪਾ ਤੋਂ ਡਾ.ਸੁਖਸ਼ਵਿੰਦਰ ਸੁੱਖੀ ਅਤੇ ਭਾਰਤੀ ਜਨਤਾ ਪਾਰਟੀ ਤੋਂ ਇੰਦਰ ਇਕਬਾਲ ਸਿੰਘ ਅਟਵਾਲ ਸ਼ਾਮਲ ਹਨ। ਦੱਸ ਦਈਏ ਕਿ ਇਸ ਸਾਲ ਜਨਵਰੀ 'ਚ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਭਾਰਤ ਜੋੜੋ ਯਾਤਰਾ ਦੌਰਾਨ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦੇਹਾਂਤ ਨਾਲ ਖਾਲੀ ਹੋਈ ਸੀਟ ਲਈ 10 ਮਈ ਨੂੰ ਵੋਟਿੰਗ ਹੋਵੇਗੀ ਅਤੇ ਨਤੀਜੇ 13 ਮਈ ਨੂੰ ਆਉਣਗੇ।<iframe src=https://www.facebook.com/plugins/video.php?height=314&href=https://www.facebook.com/ptcnewsonline/videos/250215397394414/&show_text=false&width=560&t=0 width=560 height=314 style=border:none;overflow:hidden scrolling=no frameborder=0 allowfullscreen=true allow=autoplay; clipboard-write; encrypted-media; picture-in-picture; web-share allowFullScreen=true></iframe>ਇਹ ਵੀ ਪੜ੍ਹੋ: Bathinda Military Firing Incident: FIR 'ਚ ਵੱਡੇ ਖੁਲਾਸੇ, ਹਮਲਾਵਰਾਂ ਵਾਰੇ ਇਹ ਪਤਾ ਲੱਗਾ