Sun, Dec 14, 2025
Whatsapp

Fauja Singh Death : ਸਿੱਖ ਦੌੜਾਕ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲੇ ਆਰੋਪੀ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ

Fauja Singh Death : 114 ਸਾਲਾਂ ਬਜ਼ੁਰਗ ਸਿੱਖ ਦੌੜਾਕ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲੇ ਆਰੋਪੀ ਨੂੰ ਅੱਜ ਜਲੰਧਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਨੇ ਆਰੋਪੀ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਛਾਣ 30 ਸਾਲਾ ਅੰਮ੍ਰਿਤਪਾਲ ਸਿੰਘ ਵਜੋਂ ਹੋਈ, ਜੋ ਕੁਝ ਦਿਨ ਪਹਿਲਾਂ ਕੈਨੇਡਾ ਤੋਂ ਆਇਆ ਸੀ। ਉਥੇ ਹੀ ਇਹ ਦਾਅਵਾ ਕੀਤਾ ਗਿਆ ਸੀ ਕਿ ਇਸ ਵਿਅਕਤੀ ਨੇ ਕੁਝ ਦਿਨ ਪਹਿਲਾਂ ਹੀ ਫਾਰਚੂਨਰ ਗੱਡੀ ਖਰੀਦੀ ਸੀ

Reported by:  PTC News Desk  Edited by:  Shanker Badra -- July 16th 2025 06:14 PM
Fauja Singh Death : ਸਿੱਖ ਦੌੜਾਕ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲੇ ਆਰੋਪੀ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ

Fauja Singh Death : ਸਿੱਖ ਦੌੜਾਕ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲੇ ਆਰੋਪੀ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ

Fauja Singh Death : 114 ਸਾਲਾਂ ਬਜ਼ੁਰਗ ਸਿੱਖ ਦੌੜਾਕ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲੇ ਆਰੋਪੀ ਨੂੰ ਅੱਜ ਜਲੰਧਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਨੇ ਆਰੋਪੀ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਛਾਣ 30 ਸਾਲਾ ਅੰਮ੍ਰਿਤਪਾਲ ਸਿੰਘ ਵਜੋਂ ਹੋਈ, ਜੋ ਕੁਝ ਦਿਨ ਪਹਿਲਾਂ ਕੈਨੇਡਾ ਤੋਂ ਆਇਆ ਸੀ। ਉਥੇ ਹੀ ਇਹ ਦਾਅਵਾ ਕੀਤਾ ਗਿਆ ਸੀ ਕਿ ਇਸ ਵਿਅਕਤੀ ਨੇ ਕੁਝ ਦਿਨ ਪਹਿਲਾਂ ਹੀ ਫਾਰਚੂਨਰ ਗੱਡੀ ਖਰੀਦੀ ਸੀ।

ਪੁਲੀਸ ਨੇ ਮੈਰਾਥਨ ਦੌੜਾਕ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲੇ ਵਿਅਕਤੀ ਨੂੰ ਫਾਰਚੂਨਰ ਗੱਡੀ ਸਣੇ ਕਾਬੂ ਕੀਤਾ ਸੀ। ਪੁਲੀਸ ਨੇ ਜਲੰਧਰ ਦੇ ਕਰਤਾਰਪੁਰ ਦੇ ਦਾਸੂਪੁਰ ਪਿੰਡ ਦੇ ਵਸਨੀਕ ਅੰਮ੍ਰਿਤਪਾਲ ਸਿੰਘ ਨੂੰ ਮੰਗਲਵਾਰ ਦੇਰ ਰਾਤ ਹਿਰਾਸਤ ਵਿਚ ਲੈ ਲਿਆ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਭੋਗਪੁਰ ਪੁਲਿਸ ਸਟੇਸ਼ਨ ਲਿਜਾਇਆ ਗਿਆ, ਜਿਥੇ ਮਾਮਲੇ ਸਬੰਧੀ ਪੁੱਛਗਿੱਛ ਕੀਤੀ ਗਈ ਸੀ। ਅੱਜ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਫੌਜਾ ਸਿੰਘ ਦੀ ਲੰਘੇ ਦਿਨ ਸੜਕ ਹਾਦਸੇ ’ਚ ਮੌਤ ਹੋ ਗਈ ਸੀ। 


ਐੱਸਐੱਸਪੀ ਜਲੰਧਰ ਦਿਹਾਤੀ ਹਰਵਿੰਦਰ ਐੱਸ. ਵਿਰਕ ਨੇ ਗੱਡੀ ਦੇ ਹਿੱਟ ਐਂਡ ਰਨ ਕੇਸ ’ਚ ਸ਼ਾਮਲ ਹੋਣ ਦੀ ਪੁਸ਼ਟੀ ’ਤੇ ਕਿਹਾ ਕਿ ਚਾਲਕ ਅੰਮ੍ਰਿਤਪਾਲ ਸਿੰਘ ਵਾਸੀ ਦਾਸੂਪੁਰ ਨੂੰ ਉਸ ਦੇ ਘਰੋਂ ਵਾਹਨ ਸਣੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰ ਦੀ ਪਛਾਣ ਹਾਦਸੇ ਵਾਲੀ ਥਾਂ ਡਿੱਗੀ ਹੈੱਡਲਾਈਟ ਤੇ ਬੰਪਰ ਦੇ ਹਿੱਸੇ ਸਣੇ ਇਸ ਦੇ ਗੁੰਮ ਹੋਏ ਹਿੱਸਿਆਂ ਤੋਂ ਹੋਈ ਸੀ। ਉਨ੍ਹਾਂ ਦੱਸਿਆ ਕਿ ਹਾਦਸੇ ਵਾਲੀ ਥਾਂ ’ਤੇ ਕੋਈ ਸੀਸੀਟੀਵੀ ਨਹੀਂ ਸੀ, ਜਿਸ ਕਰਕੇ ਪੁਲੀਸ ਟੀਮਾਂ ਨੂੰ ਘਟਨਾ ਸਥਾਨ ਦੇ ਨੇੜਲੀਆਂ ਥਾਵਾਂ ਤੋਂ ਸੀਸੀਟੀਵੀ ਫੁਟੇਜ ਇਕੱਠੀ ਕਰਨ ’ਚ ਕਾਫੀ ਸਮਾਂ ਲੱਗਾ।

ਇਹ ਹਾਦਸਾ ਸੋਮਵਾਰ ਦੁਪਹਿਰ ਬਾਅਦ 3.10 ਵਜੇ ਵਾਪਰਿਆ ਸੀ, ਜਦੋਂ ਫੌਜਾ ਸਿੰਘ ਬਿਆਸ ਪਿੰਡ ਵਿੱਚ ਆਪਣੇ ਘਰ ਨੇੜੇ ਜਲੰਧਰ-ਪਠਾਨਕੋਟ ਹਾਈਵੇਅ ਪਾਰ ਕਰ ਕੇ ਆਪਣੇ ਪਰਿਵਾਰ ਦੀ ਮਾਲਕੀ ਵਾਲੇ ਢਾਬੇ ’ਤੇ ਜਾ ਰਹੇ ਸਨ। ਸੀਸੀਟੀਵੀ ਫੁਟੇਜ ਵਿੱਚ ਉਹ ਆਪਣੀ ਜਗ੍ਹਾ ਤੋਂ ਹਾਈਵੇਅ ਵੱਲ ਜਾਂਦੇ ਦਿਖਾਏ ਦਿੱਤੇ। ਉਹ ਆਪਣੀ ਸੋਟੀ ਨਾਲ ਹੌਲੀ-ਹੌਲੀ ਤੁਰਦੇ ਦਿਖਾਈ ਦੇ ਰਹੇ ਹਨ। ਫੌਜਾ ਸਿੰਘ ਦੇ ਪੁੱਤਰ ਹਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਜਦੋਂ ਹਾਦਸਾ ਹੋਇਆ ਤਾਂ ਉਹ ਘਰ ਵਿੱਚ ਨਹੀਂ ਸਨ।

- PTC NEWS

Top News view more...

Latest News view more...

PTC NETWORK
PTC NETWORK