Sun, Dec 14, 2025
Whatsapp

Jalandhar ਦੇ ਡਿਪਟੀ ਕਮਿਸ਼ਨਰ ਵੱਲੋਂ ਭਾਰੀ ਬਾਰਿਸ਼ ਕਰਕੇ ਆਮ ਨਾਗਰਿਕਾਂ ਦੇ ਘਰਾਂ/ਫ਼ਸਲਾਂ/ਪਸ਼ੂ ਧਨ ਦੇ ਹੋਏ ਨੁਕਸਾਨ ਦੀ ਜਾਂਚ ਦੇ ਨਿਰਦੇਸ਼

Jalandhar News : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਉਪ ਮੰਡਲ ਮੈਜਿਸਟ੍ਰੇਟਸ ਨੂੰ ਭਾਰੀ ਬਾਰਿਸ਼ ਕਾਰਨ ਆਮ ਨਾਗਰਿਕਾਂ ਦੇ ਘਰਾਂ/ਫ਼ਸਲਾਂ/ਪਸ਼ੂ ਧਨ ਦੇ ਹੋਏ ਨੁਕਸਾਨ ਦੀ ਤੁਰੰਤ ਜਾਂਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਉਨ੍ਹਾਂ ਨੂੰ ਰਾਹਤ ਪ੍ਰਦਾਨ ਕੀਤੀ ਜਾ ਸਕੇ। ਡਾ. ਅਗਰਵਾਲ ਨੇ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਮਾਲ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜਾਂਚ ਕਰਵਾ ਕੇ ਨੁਕਸਾਨੇ ਘਰਾਂ ਦੀ ਗਿਣਤੀ, ਫ਼ਸਲਾਂ ਅਤੇ ਪਸ਼ੂ-ਧਨ ਦੇ ਹੋਏ ਨੁਕਸਾਨ ਦੀ ਵੇਰਵੇ ਸਮੇਤ ਰਿਪੋਰਟ ਦੋ ਦਿਨਾਂ ਦੇ ਅੰਦਰ ਸੌਂਪੀ ਜਾਵੇ

Reported by:  PTC News Desk  Edited by:  Shanker Badra -- September 04th 2025 07:52 PM
Jalandhar ਦੇ ਡਿਪਟੀ ਕਮਿਸ਼ਨਰ ਵੱਲੋਂ ਭਾਰੀ ਬਾਰਿਸ਼ ਕਰਕੇ ਆਮ ਨਾਗਰਿਕਾਂ ਦੇ ਘਰਾਂ/ਫ਼ਸਲਾਂ/ਪਸ਼ੂ ਧਨ ਦੇ ਹੋਏ ਨੁਕਸਾਨ ਦੀ ਜਾਂਚ ਦੇ ਨਿਰਦੇਸ਼

Jalandhar ਦੇ ਡਿਪਟੀ ਕਮਿਸ਼ਨਰ ਵੱਲੋਂ ਭਾਰੀ ਬਾਰਿਸ਼ ਕਰਕੇ ਆਮ ਨਾਗਰਿਕਾਂ ਦੇ ਘਰਾਂ/ਫ਼ਸਲਾਂ/ਪਸ਼ੂ ਧਨ ਦੇ ਹੋਏ ਨੁਕਸਾਨ ਦੀ ਜਾਂਚ ਦੇ ਨਿਰਦੇਸ਼

Jalandhar News : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਉਪ ਮੰਡਲ ਮੈਜਿਸਟ੍ਰੇਟਸ ਨੂੰ ਭਾਰੀ ਬਾਰਿਸ਼ ਕਾਰਨ ਆਮ ਨਾਗਰਿਕਾਂ ਦੇ ਘਰਾਂ/ਫ਼ਸਲਾਂ/ਪਸ਼ੂ ਧਨ ਦੇ ਹੋਏ ਨੁਕਸਾਨ ਦੀ ਤੁਰੰਤ ਜਾਂਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਉਨ੍ਹਾਂ ਨੂੰ ਰਾਹਤ ਪ੍ਰਦਾਨ ਕੀਤੀ ਜਾ ਸਕੇ। ਡਾ. ਅਗਰਵਾਲ ਨੇ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਮਾਲ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜਾਂਚ ਕਰਵਾ ਕੇ ਨੁਕਸਾਨੇ ਘਰਾਂ ਦੀ ਗਿਣਤੀ, ਫ਼ਸਲਾਂ ਅਤੇ ਪਸ਼ੂ-ਧਨ ਦੇ ਹੋਏ ਨੁਕਸਾਨ ਦੀ ਵੇਰਵੇ ਸਮੇਤ ਰਿਪੋਰਟ ਦੋ ਦਿਨਾਂ ਦੇ ਅੰਦਰ ਸੌਂਪੀ ਜਾਵੇ।

 ਉਨ੍ਹਾਂ ਕਿਹਾ ਕਿ ਪ੍ਰਭਾਵਿਤ ਨਾਗਰਿਕਾਂ ਲਈ ਰਾਹਤ ਅਤੇ ਮੁੜ ਵਸੇਬਾ ਯਤਨ ਪਹਿਲਾਂ ਹੀ ਆਰੰਭੇ ਜਾ ਚੁੱਕੇ ਹਨ। ਉਨ੍ਹਾਂ ਜ਼ਿਲ੍ਹਾ ਮਾਲ ਅਫ਼ਸਰ ਨੂੰ ਹਦਾਇਤ ਕੀਤੀ ਕਿ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਦੇ ਸਬੰਧਤ ਐਸ.ਡੀ.ਐਮਜ਼ ਅਤੇ ਹੋਰਨਾਂ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਮੁਆਵਜ਼ੇ ਅਤੇ ਰਾਹਤ ਸਮੱਗਰੀ ਦੀ ਸਮੇਂ ਸਿਰ ਵੰਡ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਆਮ ਨਾਗਰਿਕ ਇਸ ਰਾਹਤ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮਾਲ ਅਫ਼ਸਰ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਆਮ ਨਾਗਰਿਕਾਂ ਵੱਲੋਂ ਮੁਆਵਜ਼ੇ ਲਈ ਪ੍ਰਾਪਤ ਹੋਣ ਵਾਲੀਆਂ ਦਰਖਾਸਤਾਂ/ਕਲੇਮਜ਼ ਸਬੰਧੀ ਸਰਕਾਰ ਦੀਆਂ ਹਦਾਇਤਾਂ ਨੂੰ ਮੁੱਖ ਰੱਖਦਿਆਂ ਕਾਰਵਾਈ ਤੇਜ਼ੀ ਨਾਲ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਫੌਰੀ ਰਾਹਤ ਪ੍ਰਦਾਨ ਕੀਤੀ ਜਾ ਸਕੇ।


 ਡਿਪਟੀ ਕਮਿਸ਼ਨਰ ਨੇ ਹੋਰ ਹੁਕਮ ਰਾਹੀਂ ਸਮੂਹ ਉਪ ਮੰਡਲ ਮੈਜਿਸਟ੍ਰੇਟਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਭਾਰੀ ਬਾਰਿਸ਼ ਕਾਰਨ ਹੋਏ ਸੜਕਾਂ, ਪਬਲਿਕ ਇਮਾਰਤਾਂ ਆਦਿ ਦੇ ਨੁਕਸਾਨ ਦੀ ਵਿਸਥਾਰਪੂਰਵਕ ਜਾਂਚ ਯਕੀਨੀ ਬਣਾਉਣ।

ਡਾ. ਅਗਰਵਾਲ ਨੇ ਐਸ.ਡੀ.ਐਮਜ਼ ਨੂੰ ਕਿਹਾ ਕਿ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਨਗਰ ਨਿਗਮ/ਨਗਰ ਕੌਂਸਲ/ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ/ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਦੇ ਸਹਿਯੋਗ ਨਾਲ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਭਾਰੀ ਬਾਰਿਸ਼ ਅਤੇ ਹੜ੍ਹ ਵਰਗੇ ਹਾਲਾਤ ਹੋਣ ਕਾਰਨ ਸੜਕਾਂ, ਪਬਲਿਕ ਇਮਾਰਤਾਂ ਆਦਿ ਦੇ ਨੁਕਸਾਨ ਦੀ ਜਾਂਚ ਕਰਵਾ ਕੇ ਦੋ ਦਿਨਾਂ ਦੇ ਅੰਦਰ ਵਿਸਥਾਰਪੂਰਵਕ ਰਿਪੋਰਟ ਪੇਸ਼ ਕੀਤੀ ਜਾਵੇ।

 ਇਸੇ ਤਰ੍ਹਾਂ, ਉਨ੍ਹਾਂ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.), ਜਲੰਧਰ ਅਤੇ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.), ਜਲੰਧਰ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਇਨ੍ਹਾਂ ਰਿਪੋਰਟਾਂ ਦੇ ਆਧਾਰ ’ਤੇ ਤੁਰੰਤ ਕਰਵਾਈ ਕਰਦੇ ਹੋਏ ਸੜਕਾਂ, ਪਬਲਿਕ ਇਮਾਰਤਾਂ ਦੇ ਨੁਕਸਾਨ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਉਣਗੇ। ਇਸ ਤੋਂ ਇਲਾਵਾ ਉਨ੍ਹਾਂ ਨਿਕਾਸੀ ਸਬੰਧੀ ਰਿਪੋਰਟ ਦੋ ਦਿਨਾਂ ਦੇ ਅੰਦਰ ਦੇਣ ਦੇ ਨਿਰਦੇਸ਼ ਵੀ ਦਿੱਤੇ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਕਮਿਸ਼ਨਰ ਨਗਰ ਨਿਗਮ ਨੂੰ ਸ਼ਹਿਰ ਵਿੱਚ ਨੁਕਸਾਨੀਆਂ ਸੜਕਾਂ, ਨਿਕਾਸੀ ਪ੍ਰਣਾਲੀਆਂ, ਸਰਕਾਰੀ ਇਮਾਰਤਾਂ ਸਮੇਤ ਹੋਰ ਬੁਨਿਆਦੀ ਢਾਂਚਿਆਂ ਦੀ ਮੁਰੰਮਤ ਦਾ ਕੰਮ ਤੁਰੰਤ ਸ਼ੁਰੂ ਕਰਵਾਉਣ ਦੀਆਂ ਹਦਾਇਤ ਕੀਤੀਆਂ ਤਾਂ ਜੋ ਨਾਗਰਿਕਾਂ ਦੀ ਸੁਰੱਖਿਆ ਅਤੇ ਸਹੂਲਤ ਯਕੀਨੀ ਬਣਾਈ ਜਾ ਸਕੇ। ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਵੱਲੋਂ ਹਦਾਇਤਾਂ ਜਾਰੀ ਹੁੰਦਿਆਂ ਹੀ ਪ੍ਰਸ਼ਾਸਨ ਦੀਆਂ ਸਾਰੀਆਂ ਟੀਮਾਂ ਆਪਣੇ ਕੰਮ ’ਤੇ ਲੱਗ ਗਈਆਂ ਹਨ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ।

- PTC NEWS

Top News view more...

Latest News view more...

PTC NETWORK
PTC NETWORK