ਪੰਜਾਬ ਦੀ ਰਾਜਨੀਤੀ 'ਚ ਸੋਗ ਦੀ ਲਹਿਰ, ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀਲਾਲ ਦਾ ਹੋਇਆ ਦੇਹਾਂਤ
ਪੰਜਾਬ ਦੇ ਬਾਗਬਾਨੀ, ਆਜ਼ਾਦੀ ਘੁਲਾਟੀਏ, ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਦੇ ਪਿਤਾ ਅਤੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀਲਾਲ ਦਾ ਦੇਹਾਂਤ ਹੋ ਗਿਆ ਹੈ। ਸ਼ਹਿਰ ਦੇ ਵੱਖ-ਵੱਖ ਧਾਰਮਿਕ, ਸਮਾਜਿਕ, ਰਾਜਨੀਤਿਕ ਅਤੇ ਵਪਾਰਕ ਸੰਗਠਨਾਂ ਦੇ ਨੁਮਾਇੰਦਿਆਂ ਨੇ ਚੁੰਨੀਲਾਲ ਦੇ ਦੇਹਾਂਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।
ਮਿਲੀ ਜਾਣਕਾਰੀ ਮੁਤਾਬਿਕ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀਲਾਲ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਹੋਣ ਦੇ ਚੱਲਦੇ ਹਸਪਤਾਲ ’ਚ ਦਾਖਲ ਸੀ। ਜਿਸਦੇ ਚੱਲਦੇ ਉਨ੍ਹਾਂ ਨੇ ਅੱਜ ਸਵੇਰੇ ਸਾਢੇ 5 ਵਜੇ ਤੜਕਸਾਰ 95 ਸਾਲ ਦੀ ਉਮਰ ’ਚ ਆਖਰੀ ਸਾਹ ਲਏ। ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਉਨ੍ਹਾਂ ਦੇ ਦੇਹਾਂਤ ਦੀ ਪੁਸ਼ਟੀ ਕੀਤੀ ਹੈ। ਦੱਸ ਦਈਏ ਕਿ ਅੱਜ ਸ਼ਾਮ ਜਲੰਧਰ ਦੇ ਮਾਡਲ ਹਾਊਸ ’ਚ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਸੋਸ਼ਲ ਮੀਡੀਆ 'ਤੇ ਇਹ ਖ਼ਬਰ ਸਾਂਝੀ ਕਰਦਿਆਂ ਕਿਹਾ ਕਿ ਮੇਰੇ ਪਿਤਾ, ਸਤਿਕਾਰਯੋਗ ਸਾਬਕਾ ਕੈਬਨਿਟ ਮੰਤਰੀ ਚੁੰਨੀ ਲਾਲ ਭਗਤ, ਹੁਣ ਸਾਡੇ ਵਿੱਚ ਨਹੀਂ ਰਹੇ। ਸਾਨੂੰ ਉਨ੍ਹਾਂ ਦੇ ਦੇਹਾਂਤ ਦਾ ਬਹੁਤ ਦੁੱਖ ਹੈ। ਉਨ੍ਹਾਂ ਦਾ ਦੇਹਾਂਤ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ 10 ਸਤੰਬਰ, 2026 ਨੂੰ ਸ਼ਾਮ 5:00 ਵਜੇ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Jalandhar Closed Today : ਅੱਜ ਜਲੰਧਰ ਬੰਦ ਰਹੇਗਾ ! ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦਾ ਮਾਮਲਾ ; ਜਾਣੋ ਕੀ ਖੁੱਲ੍ਹਾ ਹੈ ਅਤੇ ਕੀ ਰਹੇਗਾ ਬੰਦ
- PTC NEWS