Fri, Dec 5, 2025
Whatsapp

Jalandhar News : ਆਦਮਪੁਰ 'ਚ ਤਿੰਨ ਬਦਮਾਸ਼ਾਂ ਨੇ ਅੱਧੀ ਰਾਤ ਨੂੰ ਘਰ 'ਤੇ ਸੁੱਟਿਆ ਪੈਟਰੋਲ ਬੰਬ , ਆਰੋਪੀ CCTV 'ਚ ਕੈਦ

Jalandhar News : ਜਲੰਧਰ ਦੇ ਆਦਮਪੁਰ ਕਸਬੇ ਦੇ ਗਾਂਧੀ ਨਗਰ ਮੁਹੱਲੇ ਵਿੱਚ ਐਤਵਾਰ ਦੇਰ ਰਾਤ ਲਗਭਗ 12 ਵਜੇ ਬਾਈਕ ਸਵਾਰ ਤਿੰਨ ਬਦਮਾਸ਼ਾਂ ਨੇ ਇੱਕ ਘਰ 'ਤੇ ਪੈਟਰੋਲ ਬੰਬ ਸੁੱਟਿਆ ਹੈ। ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ ਪਰ ਘਰ ਦੇ ਅੰਦਰ ਅਤੇ ਬਾਹਰ ਕਾਫ਼ੀ ਨੁਕਸਾਨ ਹੋਇਆ ਹੈ। ਆਦਮਪੁਰ ਥਾਣੇ ਦੇ ਐਸਐਚਓ ਹਰਦੇਵ ਪ੍ਰੀਤ ਸਿੰਘ ਨੇ ਕਿਹਾ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਜਾਂਚ ਕਰ ਰਹੀ ਹੈ

Reported by:  PTC News Desk  Edited by:  Shanker Badra -- July 07th 2025 11:28 AM
Jalandhar News : ਆਦਮਪੁਰ 'ਚ ਤਿੰਨ ਬਦਮਾਸ਼ਾਂ ਨੇ ਅੱਧੀ ਰਾਤ ਨੂੰ ਘਰ 'ਤੇ ਸੁੱਟਿਆ ਪੈਟਰੋਲ ਬੰਬ , ਆਰੋਪੀ CCTV 'ਚ ਕੈਦ

Jalandhar News : ਆਦਮਪੁਰ 'ਚ ਤਿੰਨ ਬਦਮਾਸ਼ਾਂ ਨੇ ਅੱਧੀ ਰਾਤ ਨੂੰ ਘਰ 'ਤੇ ਸੁੱਟਿਆ ਪੈਟਰੋਲ ਬੰਬ , ਆਰੋਪੀ CCTV 'ਚ ਕੈਦ

Jalandhar News : ਜਲੰਧਰ ਦੇ ਆਦਮਪੁਰ ਕਸਬੇ ਦੇ ਗਾਂਧੀ ਨਗਰ ਮੁਹੱਲੇ ਵਿੱਚ ਐਤਵਾਰ ਦੇਰ ਰਾਤ ਲਗਭਗ 12 ਵਜੇ ਬਾਈਕ ਸਵਾਰ ਤਿੰਨ ਬਦਮਾਸ਼ਾਂ ਨੇ ਇੱਕ ਘਰ 'ਤੇ ਪੈਟਰੋਲ ਬੰਬ ਸੁੱਟਿਆ ਹੈ। ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ ਪਰ ਘਰ ਦੇ ਅੰਦਰ ਅਤੇ ਬਾਹਰ ਕਾਫ਼ੀ ਨੁਕਸਾਨ ਹੋਇਆ ਹੈ। ਆਦਮਪੁਰ ਥਾਣੇ ਦੇ ਐਸਐਚਓ ਹਰਦੇਵ ਪ੍ਰੀਤ ਸਿੰਘ ਨੇ ਕਿਹਾ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਜਾਂਚ ਕਰ ਰਹੀ ਹੈ।

ਘਰ ਦੇ ਮਾਲਕ ਹੰਸਰਾਜ ਦੀ ਪਤਨੀ ਪਰਮਿੰਦਰ ਕੌਰ ਨੇ ਦੱਸਿਆ ਕਿ ਉਸਦਾ ਪੁੱਤਰ ਅਤੇ ਧੀ ਵਿਦੇਸ਼ ਵਿੱਚ ਰਹਿੰਦੇ ਹਨ ਅਤੇ ਉਹ ਆਪਣੇ ਛੋਟੇ ਪੁੱਤਰ ਸੁਮਿਤ ਕੁਮਾਰ ਨਾਲ ਉਸੀ ਘਰ ਵਿੱਚ ਰਹਿੰਦੀ ਹੈ। ਜਦੋਂ ਪਰਿਵਾਰ ਸਵੇਰੇ ਉੱਠਿਆ ਤਾਂ ਉਨ੍ਹਾਂ ਨੇ ਦੇਖਿਆ ਕਿ ਘਰ ਦੇ ਅੰਦਰ ਸ਼ੀਸ਼ੇ ਦੇ ਟੁਕੜੇ ਖਿੰਡੇ ਹੋਏ ਸਨ ਅਤੇ ਮੁੱਖ ਗੇਟ 'ਤੇ ਸੜਨ ਦੇ ਨਿਸ਼ਾਨ ਸਨ। ਮਾਮਲੇ ਦੀ ਸੂਚਨਾ ਤੁਰੰਤ ਆਦਮਪੁਰ ਪੁਲਿਸ ਨੂੰ ਦਿੱਤੀ ਗਈ। ਘਟਨਾ ਦੀ ਜਾਂਚ ਲਈ ਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਸਕੈਨ ਕੀਤਾ ਗਿਆ।


ਜਿਸ ਵਿੱਚ ਸਾਫ਼ ਦਿਖਾਈ ਦੇ ਰਿਹਾ ਸੀ ਕਿ ਤਿੰਨ ਅਣਪਛਾਤੇ ਨੌਜਵਾਨ ਮੋਟਰਸਾਈਕਲ 'ਤੇ ਆਏ ਅਤੇ ਘਰ 'ਤੇ ਪੈਟਰੋਲ ਨਾਲ ਭਰੀਆਂ ਬੋਤਲਾਂ ਸੁੱਟ ਕੇ ਭੱਜ ਗਏ। ਆਦਮਪੁਰ ਥਾਣੇ ਦੇ ਐਸਐਚਓ ਹਰਦੇਵ ਪ੍ਰੀਤ ਸਿੰਘ ਨੇ ਕਿਹਾ- ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮੁਲਜ਼ਮ ਦੀ ਪਛਾਣ ਕਰਕੇ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 

- PTC NEWS

Top News view more...

Latest News view more...

PTC NETWORK
PTC NETWORK