Fri, Dec 19, 2025
Whatsapp

Jalandhar News : ਜਲੰਧਰ ਪੁਲਿਸ ਨੇ 1 ਵਿਅਕਤੀ ਨੂੰ 2 ਕਿਲੋਂ 10 ਗ੍ਰਾਮ ਅਫੀਮ ਸਮੇਤ ਕੀਤਾ ਕਾਬੂ

Jalandhar News : ਕਮਿਸ਼ਨਰੇਟ ਪੁਲਿਸ ਜਲੰਧਰ ਦੀ ਕਰਾਈਮ ਬ੍ਰਾਂਚ ਨੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਵੱਡੀ ਸਫਲਤਾ ਹਾਸਿਲ ਕਰਦਿਆਂ 1 ਨੌਜਵਾਨ ਨੂੰ 2 ਕਿਲੋਗ੍ਰਾਮ 10 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਕਾਰਵਾਈ ਪੁਲਿਸ ਕਮਿਸ਼ਨਰ ਜਲੰਧਰ ਸ੍ਰੀਮਤੀ ਧਨਪ੍ਰੀਤ ਕੋਰ ਦੀ ਨਿਗਰਾਨੀ ਹੇਠ ਅਤੇ ਮਨਪ੍ਰੀਤ ਸਿੰਘ ਢਿੱਲੋਂ DCP/Investigation, ਜਯੰਤ ਪੁਰੀ ADCP/Investigation ਅਤੇ ਅਮਰਬੀਰ ਸਿੰਘ ACP/Detective ਦੀ ਨਿਗਰਾਨੀ ਹੇਠ ਇੰਸਪੈਕਟਰ ਸਰਬਜੀਤ ਸਿੰਘ, ਇੰਚਾਰਜ ਕਰਾਈਮ ਬ੍ਰਾਂਚ ਦੀ ਅਗਵਾਈ ਵਿੱਚ ਅਮਲ ਵਿੱਚ ਲਿਆਂਦੀ ਗਈ

Reported by:  PTC News Desk  Edited by:  Shanker Badra -- December 19th 2025 08:57 PM
Jalandhar News :  ਜਲੰਧਰ ਪੁਲਿਸ ਨੇ 1 ਵਿਅਕਤੀ ਨੂੰ 2 ਕਿਲੋਂ 10 ਗ੍ਰਾਮ ਅਫੀਮ ਸਮੇਤ ਕੀਤਾ ਕਾਬੂ

Jalandhar News : ਜਲੰਧਰ ਪੁਲਿਸ ਨੇ 1 ਵਿਅਕਤੀ ਨੂੰ 2 ਕਿਲੋਂ 10 ਗ੍ਰਾਮ ਅਫੀਮ ਸਮੇਤ ਕੀਤਾ ਕਾਬੂ

Jalandhar News : ਕਮਿਸ਼ਨਰੇਟ ਪੁਲਿਸ ਜਲੰਧਰ ਦੀ ਕਰਾਈਮ ਬ੍ਰਾਂਚ ਨੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਵੱਡੀ ਸਫਲਤਾ ਹਾਸਿਲ ਕਰਦਿਆਂ 1 ਨੌਜਵਾਨ ਨੂੰ 2 ਕਿਲੋਗ੍ਰਾਮ 10 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਕਾਰਵਾਈ ਪੁਲਿਸ ਕਮਿਸ਼ਨਰ ਜਲੰਧਰ ਸ੍ਰੀਮਤੀ ਧਨਪ੍ਰੀਤ ਕੋਰ ਦੀ ਨਿਗਰਾਨੀ ਹੇਠ ਅਤੇ ਮਨਪ੍ਰੀਤ ਸਿੰਘ ਢਿੱਲੋਂ DCP/Investigation, ਜਯੰਤ ਪੁਰੀ ADCP/Investigation ਅਤੇ ਅਮਰਬੀਰ ਸਿੰਘ ACP/Detective ਦੀ ਨਿਗਰਾਨੀ ਹੇਠ ਇੰਸਪੈਕਟਰ ਸਰਬਜੀਤ ਸਿੰਘ, ਇੰਚਾਰਜ ਕਰਾਈਮ ਬ੍ਰਾਂਚ ਦੀ ਅਗਵਾਈ ਵਿੱਚ ਅਮਲ ਵਿੱਚ ਲਿਆਂਦੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਮਿਤੀ 18.12.2025 ਨੂੰ ਕਰਾਈਮ ਬ੍ਰਾਂਚ ਦੀ ਟੀਮ ਵੱਲੋਂ ਗੁਰੂਦੁਆਰਾ / ਰਾਮ ਮੰਦਰ, ਗੁਰੂ ਗੋਬਿੰਦ ਸਿੰਘ ਐਵੀਨਿਊ, ਜਲੰਧਰ ਦੇ ਨੇੜੇ ਇੱਕ ਨੌਜਵਾਨ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕੀਤਾ ਗਿਆ। ਪੁੱਛਗਿੱਛ ਦੌਰਾਨ ਉਸ ਦੀ ਪਛਾਣ ਸਾਹਿਲ ਉਰਫ਼ ਖੱਤਰੀ ਪੁੱਤਰ ਅਨਿਲ ਕੁਮਾਰ, ਵਾਸੀ ਮਕਾਨ ਨੰਬਰ 881 ਅਰਜਨ ਨਗਰ ਨੇੜੇ ਲਹੋਰੀਏ ਦੀ ਚੱਕੀ ਥਾਣਾ ਰਾਮਾ ਮੰਡੀ ਜਲੰਧਰ ਵਜੋਂ ਹੋਈ।


ਤਲਾਸ਼ੀ ਦੌਰਾਨ ਮੁਲਜ਼ਮ ਦੇ ਕਬਜ਼ੇ ਵਿਚੋਂ 2 ਕਿਲੋਗ੍ਰਾਮ 10 ਗ੍ਰਾਮ ਅਫੀਮ ਬ੍ਰਾਮਦ ਕੀਤੀ ਗਈ। ਇਸ ਸਬੰਧ ਵਿੱਚ ਥਾਣਾ ਰਾਮਾ ਮੰਡੀ, ਕਮਿਸ਼ਨਰੇਟ ਜਲੰਧਰ ਵਿਖੇ ਮੁਕੱਦਮਾ ਨੰਬਰ 362 ਮਿਤੀ 18.12.2025 ਅਧੀਨ ਧਾਰਾ 18/61/85 NDPS ਐਕਟ ਦਰਜ ਕੀਤਾ ਗਿਆ। ਮੁਲਜ਼ਮ ਵਿਰੁੱਧ ਪਹਿਲਾਂ ਤੋਂ ਹੀ ਵੱਖ-ਵੱਖ ਥਾਣਿਆਂ ਵਿੱਚ ਚਾਰ ਅਪਰਾਧਿਕ ਮਾਮਲੇ ਦਰਜ ਹਨ। ਮੁਲਜ਼ਮ ਤੋਂ ਹੋਰ ਡੂੰਘੀ ਪੁੱਛਗਿੱਛ ਜਾਰੀ ਹੈ ਅਤੇ ਇਸ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਫਾਰਵਰਡ ਅਤੇ ਬੈਕਵਰਡ ਲਿੰਕੇਜ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ।

- PTC NEWS

Top News view more...

Latest News view more...

PTC NETWORK
PTC NETWORK