Sun, Apr 28, 2024
Whatsapp

ਜਲੰਧਰ 'ਚ ਫਰਜ਼ੀ ਡਰਾਈਵਿੰਗ ਲਾਇਸੈਂਸ ਤੇ ਆਰ.ਸੀ. ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼, ਇੱਕ ਕਾਬੂ

Written by  KRISHAN KUMAR SHARMA -- March 19th 2024 03:28 PM -- Updated: March 19th 2024 03:29 PM
ਜਲੰਧਰ 'ਚ ਫਰਜ਼ੀ ਡਰਾਈਵਿੰਗ ਲਾਇਸੈਂਸ ਤੇ ਆਰ.ਸੀ. ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼, ਇੱਕ ਕਾਬੂ

ਜਲੰਧਰ 'ਚ ਫਰਜ਼ੀ ਡਰਾਈਵਿੰਗ ਲਾਇਸੈਂਸ ਤੇ ਆਰ.ਸੀ. ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼, ਇੱਕ ਕਾਬੂ

ਜਲੰਧਰ: ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ (Jalandhar police) ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਜਾਅਲੀ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਜ਼ਬਤ ਕਰਕੇ ਜਾਅਲੀ ਦਸਤਾਵੇਜ਼ ਤਿਆਰ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।

ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਸੂਹ ਮਿਲੀ ਹੈ ਕਿ ਇੱਕ ਗਿਰੋਹ ਜਾਅਲੀ ਡਰਾਈਵਿੰਗ ਲਾਇਸੰਸ (fake-licence) ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਬਣਾਉਣ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹ ਪਤਾ ਲੱਗਾ ਹੈ ਕਿ ਆਰਟੀਏ ਅਤੇ ਟਰਾਂਸਪੋਰਟ ਦਫ਼ਤਰ ਦੇ ਕਰਮਚਾਰੀਆਂ ਦੀ ਮਦਦ ਨਾਲ ਇੱਕ ਵਿਅਕਤੀ ਇਸ ਰੈਕੇਟ ਨੂੰ ਚਲਾ ਰਿਹਾ ਸੀ। ਉਨ੍ਹਾਂ ਨੇ ਦੱਸਿਆ ਕਿ ਇਸ ਦੇ ਆਧਾਰ ’ਤੇ ਪੁਲਿਸ (Punjab police) ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਜਾਂਚ ਦੇ ਅਧਾਰ 'ਤੇ ਅਰਵਿੰਦ ਕੁਮਾਰ ਨਾਮ ਦੇ ਇੱਕ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਉਸਦੇ ਕਬਜ਼ੇ 'ਚੋਂ ਸਿਰਫ਼ ਇੱਕ ਲੈਪਟਾਪ, ਦੋ ਪ੍ਰਿੰਟਰ, ਸਟੈਂਪ ਪੇਪਰ, ਬੀਮਾ ਸਰਟੀਫਿਕੇਟ ਅਤੇ ਅਰਜ਼ੀ ਫਾਰਮ ਸਮੇਤ ਦਸਤਾਵੇਜ਼ ਬਰਾਮਦ ਕੀਤੇ ਹਨ। ਸਵਪਨ ਸ਼ਰਮਾ ਨੇ ਦੱਸਿਆ ਕਿ ਇਸ ਦੇ ਨਾਲ 159 ਵਾਹਨਾਂ ਦੇ ਬੀਮਾ ਸਰਟੀਫਿਕੇਟ (ਕਿਊਆਰ ਕੋਡ ਤੋਂ ਬਿਨਾਂ), 222 ਵਾਹਨਾਂ ਦੇ ਸਰਟੀਫਿਕੇਟ (ਕਿਊਆਰ ਕੋਡ ਨਾਲ), 57 ਆਰਸੀਜ਼ ਦੀਆਂ ਟਰਾਂਸਫਰ ਫਾਈਲਾਂ, 35 ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਦਸਤਾਵੇਜ਼ਾਂ ਸਮੇਤ 180 ਅਰਜ਼ੀ ਫਾਰਮ ਬਰਾਮਦ ਕੀਤੇ ਗਏ ਹਨ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਹਿਚਾਣ ਅਰਵਿੰਦ ਕੁਮਾਰ ਉਰਫ ਬਿੰਦੂ ਵਾਸੀ ਐਚ.ਨੰਬਰ-15 ਉਪਕਾਰ ਨਗਰ ਜਲੰਧਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਥਾਣਾ ਡਿਵੀਜ਼ਨ 8 ਜਲੰਧਰ ਵਿਖੇ ਐਫਆਈਆਰ 45 ਮਿਤੀ 03-03-2024 ਅਧੀਨ 420,465,467,468,471,120B ਆਈਪੀਸੀ ਦਰਜ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਹੀ ਐਫਆਈਆਰ ਲੰਬਿਤ ਹੈ ਅਤੇ ਮਾਮਲੇ ਦੀ ਹੋਰ ਜਾਣਕਾਰੀ ਬਾਅਦ ਵਿੱਚ ਸਾਂਝੀ ਕੀਤੀ ਜਾਵੇਗੀ।

-

Top News view more...

Latest News view more...