Thu, Oct 24, 2024
Whatsapp

Jalandhar west Byelection : ਬਸਪਾ ਨੇ ਬਿੰਦਰ ਲਾਖਾ ਉਮੀਦਵਾਰ ਐਲਾਨਿਆ

Jalandhar west Byelection : ਬਿੰਦਰ ਲਾਖਾ ਪਾਰਟੀ ਦੇ ਬੂਥ ਲੈਵਲ ਦੇ ਕੰਮ ਕਰਨ ਵਾਲੇ ਵਰਕਰ ਹਨ, ਜੋ ਪਿਛਲੇ 25 ਸਾਲਾਂ ਤੋਂ ਵੱਖ-ਵੱਖ ਅਹੁਦਿਆਂ ਤੇ ਰਹਿੰਦੇ ਹੋਏ ਪਾਰਟੀ ਸੰਗਠਨ ਲਈ ਕੰਮ ਕਰ ਰਹੇ ਹਨ।

Reported by:  PTC News Desk  Edited by:  KRISHAN KUMAR SHARMA -- June 20th 2024 12:47 PM -- Updated: June 20th 2024 12:56 PM
Jalandhar west Byelection : ਬਸਪਾ ਨੇ ਬਿੰਦਰ ਲਾਖਾ ਉਮੀਦਵਾਰ ਐਲਾਨਿਆ

Jalandhar west Byelection : ਬਸਪਾ ਨੇ ਬਿੰਦਰ ਲਾਖਾ ਉਮੀਦਵਾਰ ਐਲਾਨਿਆ

ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਆ ਕਿਹਾ ਕਿ ਜਲੰਧਰ ਪੱਛਮੀ ਵਿਧਾਨ ਸਭਾ ਦੀ ਉਹ ਚੋਣ ਲਈ ਬਸਪਾ ਦੇ ਉਮੀਦਵਾਰ ਬਿੰਦਰ ਲਾਖਾ ਹੋਣਗੇ। ਉਨ੍ਹਾਂ ਜਾਣਕਾਰੀ ਦਿੰਦੇ ਆ ਕਿਹਾ ਕਿ ਬਿੰਦਰ ਲਾਖਾ ਪਾਰਟੀ ਦੇ ਬੂਥ ਲੈਵਲ ਦੇ ਕੰਮ ਕਰਨ ਵਾਲੇ ਵਰਕਰ ਹਨ, ਜੋ ਪਿਛਲੇ 25 ਸਾਲਾਂ ਤੋਂ ਵੱਖ-ਵੱਖ ਅਹੁਦਿਆਂ ਤੇ ਰਹਿੰਦੇ ਹੋਏ ਪਾਰਟੀ ਸੰਗਠਨ ਲਈ ਕੰਮ ਕਰ ਰਹੇ ਹਨ।

ਪ੍ਰਧਾਨ ਗੜੀ ਨੇ ਕਿਹਾ ਕਿ ਬਸਪਾ ਉਮੀਦਵਾਰ ਵੱਲੋਂ ਨਾਮਜਦਗੀ ਪੱਤਰ ਅੱਜ ਮਿਤੀ 20 ਜੂਨ ਨੂੰ ਦਾਖਲ ਕੀਤੇ ਜਾਣਗੇ। ਪਾਰਟੀ ਦੇ ਸੂਬਾ ਜਨਰਲ ਸਕੱਤਰ ਬਲਵਿੰਦਰ ਕੁਮਾਰ ਨੇ ਇਸ ਮੌਕੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਵੱਲੋਂ ਇੱਕ ਵਰਕਰ ਨੂੰ ਟਿਕਟ ਦੇਣਾ ਉਹਨਾਂ ਹਜ਼ਾਰਾਂ ਵਰਕਰਾਂ ਦੇ ਮਾਣ ਸਨਮਾਨ ਦੀ ਗੱਲ ਕੀਤੀ ਹੈ ਜਿਹੜੇ ਹਮੇਸ਼ਾ ਅਨੁਸ਼ਾਸਨ ਵਿੱਚ ਰਹਿੰਦੇ ਹੋਏ ਪਿਛਲੀ ਕਤਾਰ ਵਿੱਚ ਵਿੱਚ ਰਹਿ ਕੇ ਅਣਥੱਕ ਕੰਮ ਕਰਦੇ ਹਨ।


ਉਨ੍ਹਾਂ ਕਿਹਾ ਕਿ ਬਸਪਾ ਵੱਲੋਂ ਮਿਸ਼ਨਰੀ ਵਰਕਰ ਬਿੰਦਰ ਲਾਖਾ ਨੂੰ ਟਿਕਟ ਦੇਣ ਦਾ ਸਮੁੱਚੇ ਸੰਗਠਨ ਵੱਲੋਂ ਸਵਾਗਤ ਕੀਤਾ ਜਾਂਦਾ ਹੈ। ਇਸ ਮੌਕੇ ਬਸਪਾ ਸੂਬਾ ਪ੍ਰਧਾਨ ਵੱਲੋਂ ਉਮੀਦਵਾਰ ਨੂੰ ਪਾਰਟੀ ਟਿਕਟ ਦਿੱਤੀ ਗਈ।

- PTC NEWS

Top News view more...

Latest News view more...

PTC NETWORK