Thu, Jul 18, 2024
Whatsapp

Jalandhar West Byelection : ਸ਼੍ਰੋਮਣੀ ਅਕਾਲੀ ਦਲ ਨੇ ਸੁਰਜੀਤ ਕੌਰ ਨੂੰ ਮੈਦਾਨ 'ਚ ਉਤਾਰਿਆ

Jalandhar ByElection : ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪਾਰਟੀ ਨੇ ਸੁਰਜੀਤ ਕੌਰ ਨੂੰ ਚੋਣ ਮੈਦਾਨ ਵਿੱਚ ਨਿਤਾਰਿਆ ਹੈ।

Reported by:  PTC News Desk  Edited by:  KRISHAN KUMAR SHARMA -- June 20th 2024 05:37 PM -- Updated: June 20th 2024 05:50 PM
Jalandhar West Byelection : ਸ਼੍ਰੋਮਣੀ ਅਕਾਲੀ ਦਲ ਨੇ ਸੁਰਜੀਤ ਕੌਰ ਨੂੰ ਮੈਦਾਨ 'ਚ ਉਤਾਰਿਆ

Jalandhar West Byelection : ਸ਼੍ਰੋਮਣੀ ਅਕਾਲੀ ਦਲ ਨੇ ਸੁਰਜੀਤ ਕੌਰ ਨੂੰ ਮੈਦਾਨ 'ਚ ਉਤਾਰਿਆ

Jalandhar ByElection : ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪਾਰਟੀ ਨੇ ਸੁਰਜੀਤ ਕੌਰ ਨੂੰ ਚੋਣ ਮੈਦਾਨ ਵਿੱਚ ਨਿਤਾਰਿਆ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਕੌਂਸਲਰ ਰਹੀ ਬੀਬੀ ਸੁਰਜੀਤ ਕੌਰ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਪਾਰਟੀ ਵੱਲੋਂ ਬਣਾਈ ਗਈ ਸਕਰੀਨਿੰਗ ਕਮੇਟੀ ਦੇ ਮੈਂਬਰਾਂ ਵਿੱਚ ਸ਼ਾਮਿਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਜਿਲ੍ਹਾ ਦਿਹਾਤੀ ਦੇ ਪ੍ਰਧਾਨ ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਸਾਬਕਾ ਐਮਪੀ ਮਹਿੰਦਰ ਸਿੰਘ ਕੇਪੀ ਅਤੇ ਬੰਗਾ ਹਲਕੇ ਤੋਂ ਵਿਧਾਇਕ ਡਾ: ਸੁਖਵਿੰਦਰ ਸਿੰਘ ਸੁੱਖੀ ਨੇ ਦੱਸਿਆ ਕਿ  ਟਕਸਾਲੀ ਅਕਾਲੀ ਆਗੂ  ਤੇ ਸਾਬਕਾ ਕੌਂਸਲਰ ਜੱਥੇਦਾਰ ਪ੍ਰੀਤਮ ਸਿੰਘ  ਦੀ ਧਰਮਪਤਨੀ ਬੀਬੀ ਸੁਰਜੀਤ ਕੌਰ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਬਣਾਇਆ ਗਿਆ ਹੈ। ਇੰਨ੍ਹਾਂ ਅਕਾਲੀ ਆਗੂਆਂ ਨੇ ਦੱਸਿਆ ਕਿ ਬੀਬੀ ਸੁਰਜੀਤ ਕੌਰ ਦੋ ਵਾਰ ਅਤੇ  ਜੱਥੇਦਾਰ ਪ੍ਰੀਤਮ ਸਿੰਘ ਇੱਕ ਨਗਰ ਨਿਗਮ ਜਲੰਧਰ ਦੇ ਕੌਂਸਲਰ ਰਹੇ ਹਨ।

ਸਕਰੀਨਿੰਗ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ  ਉਮੀਦਵਾਰ ਦੀ ਚੋਣ ਕਰਨ ਵਾਸਤੇ ਉਨ੍ਹਾਂ ਦੀ  ਡਿਊਟੀ ਲਗਾਈ ਗਈ ਸੀ।ਕਮੇਟੀ ਨੇ ਵੱਖ-ਵੱਖ  ਅਕਾਲੀ ਸੋਚ ਵਾਲੇ ਆਗੂਆਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅਕਾਲੀ ਪਿਛਕੋੜ ਵਾਲੇ ਆਗੂ ਜੱਥੇਦਾਰ ਪ੍ਰੀਤਮ ਸਿੰਘ ਦੀ ਧਰਮਪਤਨੀ ਨੂੰ ਚੋਣ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਕੀਤਾ ਹੈ।

- PTC NEWS

Top News view more...

Latest News view more...

PTC NETWORK