ਜਲੰਧਰ ’ਚ AAP ਨੂੰ ਵੱਡਾ ਝਟਕਾ; ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ AAP ਤੋਂ ਦਿੱਤਾ ਅਸਤੀਫਾ
Sheetal Angural Resigns From AAP: ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਕਾਫੀ ਤੇਜ਼ ਹੋ ਗਈ ਹੈ। ਦੱਸ ਦਈਏ ਕਿ ਜਿੱਥੇ ਇੱਕ ਪਾਸੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਬੀਜੇਪੀ ’ਚ ਸ਼ਾਮਲ ਹੋ ਸਕਦੇ ਹਨ। ਉੱਥੇ ਹੀ ਦੂਜੇ ਪਾਸੇ ਬੀਜੇਪੀ ’ਚ ਸ਼ਾਮਲ ਹੋਣ ਤੋਂ ਪਹਿਲਾਂ ਸ਼ੀਤਲ ਅੰਗੁਰਾਲ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਨਾਲ ਪੀਟੀਸੀ ਨਿਊਜ਼ ਦੀ ਖਬਰ ’ਤੇ ਮੋਹਰ ਲੱਗ ਗਈ ਹੈ।
ਸ਼ੀਤਲ ਅੰਗੁਰਾਲ ਬੀਜੇਪੀ ’ਚ ਸ਼ਾਮਲ ਹੋਣ ਜਾ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਫੇਸਬੁੱਕ ਪੋਸਟ ਜਰੀਏ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਕਿਹਾ ਕਿ ਮੈ ਆਮ ਆਦਮੀ ਪਾਰਟੀ ਦੀ ਸਾਰੀ ਜ਼ਿੰਮੇਵਾਰੀਆਂ ਤੋਂ ਆਪਣਾ ਅਸਤੀਫਾ ਦਿੰਦਾ ਹਾਂ।
ਇਹ ਵੀ ਪੜ੍ਹੋ: AAP ਨੂੰ ਦੋਹਰਾ ਝਟਕਾ; ਸੰਸਦ ਮੈਂਬਰ ਸੁਸ਼ੀਲ ਰਿੰਕੂ ਤੇ ਵਿਧਾਇਕ ਸ਼ੀਤਲ ਅੰਗੁਰਾਲ BJP ’ਚ ਹੋਣਗੇ ਸ਼ਾਮਲ
-