Fri, Jul 3, 2026
Whatsapp

Amarnath Yatra 2026 : ਅਮਰਨਾਥ ਯਾਤਰੀਆਂ ਲਈ ਵੱਡੀ ਖ਼ਬਰ, ਰਜਿਸਟ੍ਰੇਸ਼ਨ ਤੋਂ ਪਹਿਲਾਂ ਨਾ ਪੁੱਜਣ ਸ਼ਰਧਾਲੂ, ਪੜ੍ਹੋ ਪੂਰੀ ਅਡਵਾਈਜ਼ਰੀ

Advisory for Amarnath Yatra : ਅਮਰਨਾਥ ਧਾਮ ਦੀ ਯਾਤਰਾ ਅਰੰਭ ਹੋ ਗਈ ਹੈ, ਜਿਸ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸੇ ਦੌਰਾਨ ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਲਈ ਰਜਿਸਟ੍ਰੇਸ਼ਨ ਨੂੰ ਲੈ ਕੇ ਅਪੀਲ ਵੀ ਕੀਤੀ ਗਈ ਹੈ।

Reported by:  PTC News Desk  Edited by:  KRISHAN KUMAR SHARMA -- July 03rd 2026 11:54 AM -- Updated: July 03rd 2026 11:59 AM
Amarnath Yatra 2026 : ਅਮਰਨਾਥ ਯਾਤਰੀਆਂ ਲਈ ਵੱਡੀ ਖ਼ਬਰ, ਰਜਿਸਟ੍ਰੇਸ਼ਨ ਤੋਂ ਪਹਿਲਾਂ ਨਾ ਪੁੱਜਣ ਸ਼ਰਧਾਲੂ, ਪੜ੍ਹੋ ਪੂਰੀ ਅਡਵਾਈਜ਼ਰੀ

Amarnath Yatra 2026 : ਅਮਰਨਾਥ ਯਾਤਰੀਆਂ ਲਈ ਵੱਡੀ ਖ਼ਬਰ, ਰਜਿਸਟ੍ਰੇਸ਼ਨ ਤੋਂ ਪਹਿਲਾਂ ਨਾ ਪੁੱਜਣ ਸ਼ਰਧਾਲੂ, ਪੜ੍ਹੋ ਪੂਰੀ ਅਡਵਾਈਜ਼ਰੀ

Amarnath Yatra 2026 : ਅਮਰਨਾਥ ਧਾਮ ਦੀ ਯਾਤਰਾ ਸ਼ੁੱਕਰਵਾਰ ਤੋਂ ਯਾਤਰਾ ਅਰੰਭ ਹੋ ਗਈ ਹੈ, ਜਿਸ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ। ਜੰਮੂ-ਕਸ਼ਮੀਰ 'ਚ ਮੀਂਹ ਦੀ ਪਰਵਾਹ ਨਾ ਕਰਦੇ ਹੋਏ ਸ਼ਰਧਾਲੂਆਂ ਦਾ ਪਹਿਲਾ ਜਥਾ ਪਹਿਲਗਾਮ ਤੋਂ ਰਵਾਨਾ ਹੋਇਆ ਹੈ। ਇਸੇ ਦੌਰਾਨ, ਸ਼ਰਧਾਲੂਆਂ ਲਈ ਜੰਮੂ-ਕਸ਼ਮੀਰ ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਨੂੰ ਖਾਸ ਅਪੀਲ ਕੀਤੀ ਗਈ ਹੈ। ਪ੍ਰਸ਼ਾਸਨ ਨੇ ਸ਼ਰਧਾਲੂਆਂ ਲਈ ਮਹੱਤਵਪੂਰਨ ਸਲਾਹ ਜਾਰੀ ਕਰਦਿਆਂ ਯਾਤਰਾ ਨੂੰ ਸੁਚਾਰੂ ਤੇ ਸੁਰੱਖਿਅਤ ਬਣਾਉਣ ਦੀ ਬੇਨਤੀ ਕੀਤੀ ਹੈ।

ਪ੍ਰਸ਼ਾਸਨ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਦਿੱਤਾ ਹਵਾਲਾ


ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਹਰ ਰੋਜ਼ ਯਾਤਰਾ ਮਾਰਗ 'ਤੇ ਜਾਣ ਵਾਲੇ ਸ਼ਰਧਾਲੂਆਂ ਦੀ ਵੱਧ ਤੋਂ ਵੱਧ ਗਿਣਤੀ ਨਿਰਧਾਰਤ ਕੀਤੀ ਗਈ ਹੈ। ਇਸ ਸੀਮਾ ਦੀ ਪਾਲਣਾ ਕਰਨਾ ਸਾਰੇ ਸ਼ਰਧਾਲੂਆਂ ਲਈ ਲਾਜ਼ਮੀ ਹੈ।

ਪ੍ਰਸ਼ਾਸਨ ਨੇ ਦੱਸਿਆ ਕਿ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਦੇਸ਼ ਭਰ ਦੀਆਂ ਬੈਂਕ ਸ਼ਾਖਾਵਾਂ ਅਤੇ ਆਨਲਾਈਨ ਮਾਧਿਅਮਾਂ ਰਾਹੀਂ ਅਗਾਊਂ ਰਜਿਸਟ੍ਰੇਸ਼ਨ ਦੀ ਸਹੂਲਤ ਉਪਲਬਧ ਕਰਵਾ ਦਿੱਤੀ ਗਈ ਸੀ ਅਤੇ ਬਹੁਤ ਸਾਰੇ ਸ਼ਰਧਾਲੂ ਪਹਿਲਾਂ ਹੀ ਆਪਣੀ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। ਇਸ ਕਾਰਨ ਮੌਕੇ 'ਤੇ ਕੀਤੀ ਜਾਣ ਵਾਲੀ ਤਤਕਾਲ (Tatkal) ਰਜਿਸਟ੍ਰੇਸ਼ਨ ਦੀ ਗਿਣਤੀ ਬਹੁਤ ਸੀਮਤ ਹੈ।


ਪ੍ਰਸ਼ਾਸਨ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਅਗਾਊਂ ਰਜਿਸਟ੍ਰੇਸ਼ਨ ਤੋਂ ਬਿਨਾਂ ਜੰਮੂ-ਕਸ਼ਮੀਰ ਨਾ ਪਹੁੰਚਣ। ਬਿਨਾਂ ਰਜਿਸਟ੍ਰੇਸ਼ਨ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਨੂੰ ਤਤਕਾਲ ਸਹੂਲਤ ਰਾਹੀਂ ਤੁਰੰਤ ਯਾਤਰਾ ਦੀ ਇਜਾਜ਼ਤ ਦੇਣਾ ਸੰਭਵ ਨਹੀਂ ਹੈ। ਅਜਿਹੇ ਸ਼ਰਧਾਲੂਆਂ ਨੂੰ ਆਪਣੀ ਵਾਰੀ ਦੀ ਉਡੀਕ ਕਰਨੀ ਹੋਵੇਗੀ ਅਤੇ ਪ੍ਰਸ਼ਾਸਨ ਵੱਲੋਂ ਨਿਰਧਾਰਤ ਮਿਤੀ ਅਨੁਸਾਰ ਹੀ ਯਾਤਰਾ ਕਰਨ ਦੀ ਆਗਿਆ ਮਿਲੇਗੀ।

ਰਜਿਸਟ੍ਰੇਸ਼ਨ ਮਿਤੀ ਤੋਂ ਪਹਿਲਾਂ ਯਾਤਰਾ ਦੀ ਨਹੀਂ ਮਿਲੇਗੀ ਇਜਾਜ਼ਤ

ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਇਹ ਵੀ ਨੋਟ ਕੀਤਾ ਹੈ ਕਿ ਕਈ ਰਜਿਸਟਰਡ ਸ਼ਰਧਾਲੂ ਆਪਣੀ ਨਿਰਧਾਰਤ ਯਾਤਰਾ ਮਿਤੀ ਤੋਂ ਪਹਿਲਾਂ ਹੀ ਜੰਮੂ-ਕਸ਼ਮੀਰ ਪਹੁੰਚ ਰਹੇ ਹਨ। ਅਜਿਹੇ ਸ਼ਰਧਾਲੂਆਂ ਨੂੰ ਵੀ ਆਪਣੀ ਰਜਿਸਟ੍ਰੇਸ਼ਨ ਵਿੱਚ ਦਰਜ ਮਿਤੀ ਤੋਂ ਪਹਿਲਾਂ ਯਾਤਰਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਲਈ ਸਾਰੇ ਸ਼ਰਧਾਲੂਆਂ ਨੂੰ ਸਿਰਫ਼ ਆਪਣੀ ਨਿਰਧਾਰਤ ਮਿਤੀ 'ਤੇ ਹੀ ਯਾਤਰਾ ਸ਼ੁਰੂ ਕਰਨ ਦੀ ਅਪੀਲ ਕੀਤੀ ਗਈ ਹੈ।

ਪ੍ਰਸ਼ਾਸਨ ਨੇ ਭਰੋਸਾ ਦਿੱਤਾ ਹੈ ਕਿ ਹਰ ਸ਼ਰਧਾਲੂ ਨੂੰ ਸ਼੍ਰੀ ਅਮਰਨਾਥ ਜੀ ਦੇ ਦਰਸ਼ਨ ਕਰਨ ਦਾ ਮੌਕਾ ਮਿਲੇਗਾ, ਪਰ ਇਹ ਨਿਰਧਾਰਤ ਪ੍ਰਕਿਰਿਆ ਅਤੇ ਉਪਲਬਧ ਸਮਰੱਥਾ ਅਨੁਸਾਰ ਹੀ ਸੰਭਵ ਹੋਵੇਗਾ। ਸ਼ਰਧਾਲੂਆਂ ਨੂੰ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਯਾਤਰਾ ਨੂੰ ਸੁਰੱਖਿਅਤ ਤੇ ਸੁਚਾਰੂ ਬਣਾਉਣ ਲਈ ਪ੍ਰਸ਼ਾਸਨ ਨਾਲ ਪੂਰਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ ਗਈ ਹੈ।

ਇਹ ਵੀ ਪੜ੍ਹੋ... '2 ਕਿੱਲੋ ਸੋਨੇ ਦੇ ਗਹਿਣੇ, 20 ਕਿੱਲੋ ਚਾਂਦੀ...', DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ !

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK