Jammu and Kashmir Assembly Election 2024 : ਜੰਮੂ-ਕਸ਼ਮੀਰ 'ਚ ਆਖਰੀ ਪੜਾਅ ਦੀ ਵੋਟਿੰਗ; EVM 'ਚ ਕੈਦ ਹੋਵੇਗੀ ਇਨ੍ਹਾਂ ਦਿੱਗਜ਼ਾਂ ਦੀ ਕਿਸਮਤ
Jammu and Kashmir Assembly Election 2024 : ਜੰਮੂ-ਕਸ਼ਮੀਰ 'ਚ ਵਿਧਾਨ ਸਭਾ ਚੋਣਾਂ ਦੇ ਤੀਜੇ ਅਤੇ ਆਖਰੀ ਪੜਾਅ ਲਈ ਅੱਜ ਵੋਟਿੰਗ ਹੋ ਰਹੀ ਹੈ। ਅੱਜ 39.18 ਲੱਖ ਤੋਂ ਵੱਧ ਵੋਟਰ 415 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ।
ਵਿਧਾਨ ਸਭਾ ਚੋਣਾਂ 2024 ਦੇ ਤੀਜੇ ਪੜਾਅ ਵਿੱਚ ਜੰਮੂ-ਕਸ਼ਮੀਰ ਦੇ ਸੱਤ ਜ਼ਿਲ੍ਹਿਆਂ ਦੇ 40 ਵਿਧਾਨ ਸਭਾ ਹਲਕੇ ਸ਼ਾਮਲ ਹੋਣਗੇ। ਇਨ੍ਹਾਂ ਵਿੱਚ ਕਸ਼ਮੀਰ ਡਿਵੀਜ਼ਨ ਵਿੱਚ ਕੁਪਵਾੜਾ, ਬਾਰਾਮੂਲਾ ਅਤੇ ਬਾਂਦੀਪੋਰਾ ਅਤੇ ਜੰਮੂ ਡਿਵੀਜ਼ਨ ਵਿੱਚ ਜੰਮੂ, ਊਧਮਪੁਰ, ਕਠੂਆ ਅਤੇ ਸਾਂਬਾ ਸ਼ਾਮਲ ਹਨ। ਉੱਤਰੀ ਕਸ਼ਮੀਰ ਦੇ ਬਾਰਾਮੂਲਾ ਵਿਧਾਨ ਸਭਾ ਹਲਕੇ ਵਿੱਚ ਸਭ ਤੋਂ ਵੱਧ 25 ਉਮੀਦਵਾਰ ਮੈਦਾਨ ਵਿੱਚ ਹਨ ਜਦਕਿ ਜੰਮੂ ਜ਼ਿਲ੍ਹੇ ਦੇ ਅਖਨੂਰ ਵਿਧਾਨ ਸਭਾ ਹਲਕੇ ਵਿੱਚ ਇਸ ਪੜਾਅ ਦੌਰਾਨ ਸਿਰਫ਼ ਤਿੰਨ ਉਮੀਦਵਾਰਾਂ ਵਿਚਾਲੇ ਮੁਕਾਬਲਾ ਦੇਖਣ ਨੂੰ ਮਿਲੇਗਾ।
ਵੋਟਿੰਗ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀ ਆਪਣਾ ਸੰਦੇਸ਼ ਜਾਰੀ ਕੀਤਾ ਹੈ। ਐਕਸ 'ਤੇ ਲਿਖੀ ਇਕ ਪੋਸਟ 'ਚ ਖੜਗੇ ਨੇ ਸਥਾਨਕ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਉਜਵਲ ਭਵਿੱਖ ਲਈ ਆਪਣੇ ਸੰਵਿਧਾਨਕ ਅਧਿਕਾਰਾਂ ਦੀ ਵਰਤੋਂ ਕਰਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਦੇ ਵੋਟਰਾਂ ਨੂੰ ਵਿਸ਼ੇਸ਼ ਸੰਦੇਸ਼ ਦਿੱਤਾ ਹੈ। ਉਨ੍ਹਾਂ ਨੇ ਟਵਿੱਟਰ 'ਤੇ ਲਿਖਿਆ ਕਿ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 'ਚ ਅੱਜ ਤੀਜੇ ਅਤੇ ਆਖਰੀ ਦੌਰ ਦੀ ਵੋਟਿੰਗ ਹੈ। ਮੈਂ ਸਮੂਹ ਵੋਟਰਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਲੋਕਤੰਤਰ ਦੇ ਜਸ਼ਨ ਨੂੰ ਸਫਲ ਬਣਾਉਣ ਲਈ ਅੱਗੇ ਆਉਣ ਅਤੇ ਆਪਣੀ ਵੋਟ ਪਾਉਣ। ਮੈਨੂੰ ਵਿਸ਼ਵਾਸ ਹੈ ਕਿ ਪਹਿਲੀ ਵਾਰ ਵੋਟ ਪਾਉਣ ਜਾ ਰਹੇ ਨੌਜਵਾਨਾਂ ਤੋਂ ਇਲਾਵਾ ਇਸਤਰੀ ਸ਼ਕਤੀ ਦੀ ਵੋਟਿੰਗ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਹੋਵੇਗੀ।
ਇਹ ਵੀ ਪੜ੍ਹੋ : Bus Accident : ਬੱਸ ਦੀ ਬ੍ਰੇਕ ਫੇਲ੍ਹ ਹੋਣ ਕਾਰਨ ਵਾਪਰਿਆ ਭਿਆਨਕ ਹਾਦਸਾ, 3 ਦੀ ਮੌਤ, ਦੇਖੋ ਸੀਸੀਟੀਵੀ
- PTC NEWS