Jammu Kashmir: ਜੰਮੂ-ਕਸ਼ਮੀਰ ਦੇ ਨੌਪੋਰਾ 'ਚ ਅੱਤਵਾਦੀ ਹਮਲਾ, CRPF ਦਾ ਇੱਕ ਜਵਾਨ ਜ਼ਖ਼ਮੀ, ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰਿਆ!
Jammu Kashmir Terrorist Attack: ਜੰਮੂ ਅਤੇ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ, ਅੱਜ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਇੱਕ ਚੈੱਕ ਪੁਆਇੰਟ 'ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਸੈਂਟਰਲ ਰਿਜ਼ਰਵ ਪੁਲਿਸ ਫੋਰਸ (CRPF) ਦੇ ਦੋ ਜਵਾਨ ਜ਼ਖ਼ਮੀ ਹੋ ਗਏ। ਇਹ ਘਟਨਾ ਦੁਪਹਿਰ ਕਰੀਬ 2:15 ਵਜੇ ਵਾਪਰੀ, ਜਦੋਂ ਹਮਲਾਵਰਾਂ ਨੇ CRPF ਜਵਾਨਾਂ 'ਤੇ ਗੋਲੀਆਂ ਚਲਾਈਆਂ ਅਤੇ ਫਿਰ ਮੌਕੇ ਤੋਂ ਫਰਾਰ ਹੋ ਗਏ। ਜ਼ਖ਼ਮੀ ਜਵਾਨਾਂ ਨੂੰ ਇਲਾਜ ਲਈ ਅਨੰਤਨਾਗ ਜ਼ਿਲ੍ਹੇ ਦੇ ਇੱਕ ਹਸਪਤਾਲ ਵਿੱਚ ਲਿਜਾਇਆ ਗਿਆ ਹੈ।
- PTC NEWS