Jammu Kashmir Earthquake : 4.6 ਤੀਬਰਤਾ ਦੇ ਭੂਚਾਲ ਕਾਰਨ ਕੰਬਿਆ ਜੰਮੂ-ਕਸ਼ਮੀਰ, ਦਹਿਸ਼ਤ ਵਿੱਚ ਲੋਕ
ਜੰਮੂ-ਕਸ਼ਮੀਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 4.6 ਮਾਪੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਸਵੇਰੇ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ 4.6 ਤੀਬਰਤਾ ਦਾ ਭੂਚਾਲ ਆਇਆ। ਉਨ੍ਹਾਂ ਕਿਹਾ ਕਿ ਭੂਚਾਲ ਦਾ ਕੇਂਦਰ ਪੱਟਨ ਖੇਤਰ ਸੀ ਅਤੇ ਇਹ ਸਵੇਰੇ 5:35 ਵਜੇ ਆਇਆ। ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਤੋਂ ਹੁਣ ਤੱਕ ਕਿਸੇ ਵੀ ਨੁਕਸਾਨ ਦੀ ਖ਼ਬਰ ਨਹੀਂ ਹੈ।
ਕਸ਼ਮੀਰ ਦੇ ਲੋਕ ਸਵੇਰੇ ਤੜਕੇ ਧਰਤੀ ਹਿੱਲਣ ਨਾਲ ਘਬਰਾ ਗਏ। ਲੋਕ ਸਵੇਰੇ 5:35 ਵਜੇ ਡੂੰਘੀ ਨੀਂਦ ਸੌਂ ਰਹੇ ਸਨ, ਪਰ ਜਦੋਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਤਾਂ ਉਹ ਕੜਾਕੇ ਦੀ ਠੰਢ ਦੇ ਬਾਵਜੂਦ ਆਪਣੇ ਘਰਾਂ ਤੋਂ ਬਾਹਰ ਆ ਗਏ। ਹਾਲਾਂਕਿ ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ, ਪਰ ਲੋਕ ਜ਼ਰੂਰ ਡਰ ਗਏ ਹਨ।
- PTC NEWS