Jammu-Kashmir Encounter : ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਫੌਜ ਨੂੰ ਮਿਲੀ ਵੱਡੀ ਸਫਲਤਾ, ਮੁੱਠਭੇੜ 'ਚ ਲਸ਼ਕਰ ਦੇ 3 ਅੱਤਵਾਦੀ ਢੇਰ
Jammu-Kashmir Encounter : ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿੱਚ ਫੌਜ ਨੇ ਲਸ਼ਕਰ-ਏ-ਤੋਇਬਾ ਦੇ ਇੱਕ ਕਮਾਂਡਰ ਸਮੇਤ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਵੱਲੋਂ ਗੋਲੀਬਾਰੀ ਕਰਨ ਤੋਂ ਬਾਅਦ ਫੌਜ ਨੇ ਜਵਾਬੀ ਕਾਰਵਾਈ ਕੀਤੀ। ਇਲਾਕੇ ਵਿੱਚ ਅਜੇ ਵੀ ਸਰਚ ਆਪ੍ਰੇਸ਼ਨ ਜਾਰੀ ਹੈ। ਅਜੇ ਤੱਕ ਇਹ ਪੁਸ਼ਟੀ ਨਹੀਂ ਹੋਈ ਹੈ ਕਿ ਇਨ੍ਹਾਂ ਅੱਤਵਾਦੀਆਂ ਦਾ ਪਹਿਲਗਾਮ ਹਮਲੇ ਨਾਲ ਕੋਈ ਸਬੰਧ ਹੈ ਜਾਂ ਨਹੀਂ।
ਅਧਿਕਾਰੀਆਂ ਅਨੁਸਾਰ ਦੱਖਣੀ ਕਸ਼ਮੀਰ ਦੇ ਸ਼ੁਕਰੂ ਕੇਲਰ ਇਲਾਕੇ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਪੁਸ਼ਟੀ ਹੋਈ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।
ਲਸ਼ਕਰ ਦੇ ਅੱਤਵਾਦੀ ਢੇਰ
ਸਥਾਨਕ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਮੁਕਾਬਲਾ ਕੁਲਗਾਮ ਜ਼ਿਲ੍ਹੇ ਤੋਂ ਸ਼ੁਰੂ ਹੋਇਆ ਸੀ। ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਜਵਾਬੀ ਕਾਰਵਾਈ ਵਿੱਚ ਮੁੱਠਭੇੜ ਸ਼ੁਰੂ ਹੋ ਗਈ। ਸਥਾਨਕ ਰਿਪੋਰਟਾਂ ਅਨੁਸਾਰ ਫੌਜ ਦੇ ਜਵਾਬੀ ਹਮਲੇ ਵਿੱਚ ਲਸ਼ਕਰ ਦੇ ਇੱਕ ਕਮਾਂਡਰ ਸਮੇਤ ਤਿੰਨ ਅੱਤਵਾਦੀ ਮਾਰੇ ਗਏ ਹਨ। ਫੌਜ ਨੇ ਕਿਹਾ ਹੈ ਕਿ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।
ਜ਼ਿਕਰਯੋਗ ਹੈ ਕਿ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਬਲ ਦੱਖਣੀ ਕਸ਼ਮੀਰ ਅਤੇ ਕਿਸ਼ਤਵਾੜ ਦੇ ਜੰਗਲਾਂ ਵਿੱਚ ਤਲਾਸ਼ੀ ਮੁਹਿੰਮ ਚਲਾ ਰਹੇ ਹਨ। ਪਹਿਲਗਾਮ ਹਮਲੇ ਵਿੱਚ 26 ਨਾਗਰਿਕ ਮਾਰੇ ਗਏ ਸਨ। ਅੱਜ ਦੀ ਕਾਰਵਾਈ ਸਵੇਰੇ ਸ਼ੁਰੂ ਕੀਤੀ ਗਈ ਸੀ, ਹਾਲਾਂਕਿ ਇਹ ਸਪੱਸ਼ਟ ਨਹੀਂ ਹੈ ਕਿ ਸ਼ੋਪੀਆਂ ਦੇ ਜੰਗਲਾਂ ਵਿੱਚ ਲੁਕੇ ਸ਼ੱਕੀ ਅੱਤਵਾਦੀ ਪਹਿਲਗਾਮ ਹੱਤਿਆ ਵਿੱਚ ਸ਼ਾਮਲ ਸਨ ਜਾਂ ਨਹੀਂ।
- PTC NEWS