Thu, Jun 18, 2026
Whatsapp

Moga : ਮੋਗਾ ਦੇ ਸੁੱਖਾਨੰਦ 'ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਪੁਰਾਣੀ ਰੰਜਿਸ਼ ਦਾ ਸਾਹਮਣੇ ਆਇਆ ਕਾਰਨ

Moga : ਮੁਲਜ਼ਮ ਨੌਜਵਾਨ ਦੀ ਪਛਾਣ ਵੀ ਸਾਹਮਣੇ ਆਈ ਹੈ, ਜੋ ਕਿ ਅਮਨਦੀਪ ਸਿੰਘ ਦੱਸਿਆ ਜਾ ਰਿਹਾ ਹੈ। ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਖਿਲਾਫ਼ ਪਹਿਲਾਂ ਵੀ ਐਨਡੀਪੀਸੀਐਸ ਐਕਟ ਤਹਿਤ ਕੇਸ ਦਰਜ ਹਨ।

Reported by:  PTC News Desk  Edited by:  KRISHAN KUMAR SHARMA -- June 18th 2026 12:40 PM -- Updated: June 18th 2026 12:47 PM
Moga : ਮੋਗਾ ਦੇ ਸੁੱਖਾਨੰਦ 'ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਪੁਰਾਣੀ ਰੰਜਿਸ਼ ਦਾ ਸਾਹਮਣੇ ਆਇਆ ਕਾਰਨ

Moga : ਮੋਗਾ ਦੇ ਸੁੱਖਾਨੰਦ 'ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਪੁਰਾਣੀ ਰੰਜਿਸ਼ ਦਾ ਸਾਹਮਣੇ ਆਇਆ ਕਾਰਨ

Moga : ਮੋਗਾ ਦੇ ਸੁੱਖਾਨੰਦ 'ਚ ਇੱਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਪਿੱਛੇ ਪੁਰਾਣੀ ਰੰਜਿਸ਼ ਦਾ ਕਾਰਨ ਸਾਹਮਣੇ ਆ ਰਿਹਾ ਹੈ। ਜਾਣਕਾਰੀ ਅਨੁਸਾਰ, ਮ੍ਰਿਤਕ ਨੌਜਵਾਨ ਜਸਕਰਨ ਸਿੰਘ ਉਰਫ਼ ਗੱਗੂ ਵਾਸੀ ਪਿੰਡ ਚੀਦਾ ਦਾ ਰਹਿਣ ਵਾਲਾ ਸੀ, ਜਿਸ ਨੂੰ ਪਿੰਡ ਸੁੱਖਾਨੰਦ ਵਿਖੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।

ਮੁਲਜ਼ਮ ਨੌਜਵਾਨ ਦੀ ਪਛਾਣ ਵੀ ਸਾਹਮਣੇ ਆਈ ਹੈ, ਜੋ ਕਿ ਅਮਨਦੀਪ ਸਿੰਘ ਦੱਸਿਆ ਜਾ ਰਿਹਾ ਹੈ। ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਖਿਲਾਫ਼ ਪਹਿਲਾਂ ਵੀ ਐਨਡੀਪੀਸੀਐਸ ਐਕਟ ਤਹਿਤ ਕੇਸ ਦਰਜ ਹਨ।


ਪੁਲਿਸ ਅਨੁਸਾਰ ਮੁੱਢਲੀ ਜਾਂਚ ਵਿੱਚ ਮ੍ਰਿਤਕ ਅਤੇ ਮੁਲਜ਼ਮ ਵਿਚਕਾਰ ਪੁਰਾਣੀ ਰੰਜਿਸ਼ ਸਾਹਮਣੇ ਆਈ ਹੈ, ਜਿਸ ਕਾਰਨ ਇਹ ਘਟਨਾ ਵਾਪਰੀ ਹੋਣ ਦਾ ਸ਼ੱਕ ਹੈ। ਫਿਲਹਾਲ ਪੁਲਿਸ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਉਸ ਨੂੰ ਜਲਦ ਕਾਬੂ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK