Fri, Apr 26, 2024
Whatsapp

ਜਸਵੀਰ ਸਿੰਘ ਕੁਦਨੀ ਨੇ ਪੀ.ਐਸ.ਆਈ.ਡੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਇਸ ਮੌਕੇ ਜਸਵੀਰ ਸਿੰਘ ਕੁਦਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

Written by  Jasmeet Singh -- March 15th 2023 07:44 PM
ਜਸਵੀਰ ਸਿੰਘ ਕੁਦਨੀ ਨੇ ਪੀ.ਐਸ.ਆਈ.ਡੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਜਸਵੀਰ ਸਿੰਘ ਕੁਦਨੀ ਨੇ ਪੀ.ਐਸ.ਆਈ.ਡੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਚੰਡੀਗੜ੍ਹ: ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ (ਪੀ.ਐੱਸ.ਆਈ.ਡੀ.ਸੀ.) ਦੇ ਨਵ-ਨਿਯੁਕਤ ਚੇਅਰਮੈਨ ਜਸਵੀਰ ਸਿੰਘ ਕੁਦਨੀ ਨੇ ਅੱਜ ਇੱਥੇ ਉਦਯੋਗ ਭਵਨ ਵਿਖੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ., ਸੂਚਨਾ ਤੇ ਲੋਕ ਸੰਪਰਕ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਦੀ ਹਾਜਰੀ ਵਿੱਚ ਆਪਣਾ ਅਹੁਦਾ ਸੰਭਾਲਿਆ। ਕੈਬਨਿਟ ਮੰਤਰੀਆਂ ਨੇ ਨਵ-ਨਿਯੁਕਤ ਚੇਅਰਮੈਨ ਨੂੰ ਵਧਾਈ ਦਿੰਦਿਆਂ ਭਰੋਸਾ ਪ੍ਰਗਟਾਇਆ ਕਿ ਜਸਵੀਰ ਸਿੰਘ ਕੁਦਨੀ ਸੂਬੇ ਵਿੱਚ ਉਦਯੋਗਾਂ ਨੂੰ ਉੱਚਾ ਚੁੱਕਣ ਲਈ ਠੋਸ ਉਪਰਾਲੇ ਕਰਨ ਦੇ ਨਾਲ-ਨਾਲ ਉਦਯੋਗਾਂ ਨਾਲ ਸਬੰਧਤ ਮਸਲਿਆਂ ਨੂੰ ਹੱਲ ਕਰਨ ਲਈ ਸਖ਼ਤ ਮਿਹਨਤ ਕਰਨਗੇ। ਇਸ ਮੌਕੇ ਜਸਵੀਰ ਸਿੰਘ ਕੁਦਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਉਦਯੋਗ ਦੇ ਤੇਜ਼ੀ ਨਾਲ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨਗੇ ਤਾਂ ਜੋ ਸੂਬੇ ਦਾ ਉਦਯੋਗ ‘ਰੰਗਲਾ ਪੰਜਾਬ ਮਿਸ਼ਨ’ ਵਿੱਚ ਆਪਣਾ ਬਣਦਾ ਯੋਗਦਾਨ ਪਾ ਸਕੇ।


- PTC NEWS

Top News view more...

Latest News view more...