Sri Guru Nanak Dev Ji ਦੇ ਪ੍ਰਕਾਸ਼ ਪੂਰਬ ਮੌਕੇ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਲਈ ਵੱਡੀ ਖ਼ਬਰ
Sri Guru Nanak Dev Ji parkash Purab : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਸਬੰਧੀ ਭਾਰਤ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਦੱਸ ਦਈਏ ਕਿ ਭਾਰਤ ਸਰਕਾਰ ਨੇ ਪਾਕਿਸਤਾਨ ਜਾਣ ਵਾਲੀਆਂ 9 ਜਥੇ ਚੋਂ ਸਿਰਫ 4 ਨੂੰ ਹੀ ਪਾਕਿਸਤਾਨ ਲੈ ਕੇ ਜਾਣ ਦੀ ਇਜ਼ਾਜਤ ਦਿੱਤੀ ਹੈ। ਫੈਸਲੇ ਮੁਤਾਬਿਕ 5 ਜਥੇਬੰਦੀਆਂ ਨੂੰ ਜਥਾ ਪਾਕਿਸਤਾਨ ਦੇ ਨਨਕਾਣਾ ਸਾਹਿਬ ਲੈ ਕੇ ਜਾਣ ਦੀ ਇਜਾਜਤ ਨਹੀਂ ਮਿਲੀ ਹੈ।
ਇਨ੍ਹਾਂ ਚਾਰ ਸੰਸਥਾਵਾਂ ਨੂੰ ਮਿਲੀ ਇਜ਼ਾਜਤ
ਦੱਸ ਦਈਏ ਕਿ ਭਾਰਤ ਸਰਕਾਰ ਸਿਰਫ 4 ਜਥੇਬੰਦੀਆਂ ਨੂੰ ਪਾਕਿਸਤਾਨ ’ਚ ਜਥਾ ਲੈ ਕੇ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ। ਜਿਨ੍ਹਾਂ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ, ਹਰਿਆਣਾ ਕਮੇਟੀ ਅਤੇ ਡਿਸਟ੍ਰਿਕਟ ਗੁਰਦੁਆਰਾ ਪ੍ਰਬੰਧਕ ਕਮੇਟੀ ਜੰਮੂ ਸ਼ਾਮਲ ਹਨ। ਇਹ ਚਾਰ ਜਥੇਬੰਦੀਆਂ ਹੀ ਆਪਣੇ ਆਪੋ ਜਥੇ ਨੂੰ ਪਾਕਿਸਤਾਨ ਦੇ ਨਨਕਾਣਾ ਸਾਹਿਬ ਵਿਖੇ ਲੈ ਕੇ ਜਾ ਸਕਦੇ ਹਨ।
ਇਨ੍ਹਾਂ ਜਥੇਬੰਦੀਆਂ ਨੂੰ ਨਹੀਂ ਮਿਲੀ ਇਜਾਜ਼ਤ
ਉੱਥੇ ਹੀ ਦੂਜੇ ਪਾਸੇ ਭਾਈ ਮਰਦਾਨਾ ਯਾਦਗਾਰੀ ਕੀਰਤਨ ਸੋਸਾਇਟੀ, ਸ੍ਰੀ ਨਨਕਾਣਾ ਸਾਹਿਬ ਸਿੱਖ ਯਾਤਰੀ ਜੱਥਾ, ਸੀ ਸੁਖਮਨੀ ਸਾਹਿਬ ਸੋਸਾਇਟੀ ਮੰਡੀ ਡੱਬਵਾਲੀ, ਖਾਲੜਾ ਮਿਸ਼ਨ ਕਮੇਟੀ ਅਤੇ ਯੂਪੀ ਸਿੱਖ ਪ੍ਰਬੰਧਕ ਬੋਰਡ ਨੂੰ ਅਜੇ ਤੱਕ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਜਥਾ ਭੇਜਣ ਦੀ ਇਜਾਜ਼ਤ ਨਹੀਂ ਮਿਲੀ ਹੈ।
- PTC NEWS