Sat, Nov 21, 2026
Whatsapp

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਭਲਕੇ 22 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ

ਅੰਮ੍ਰਿਤਸਰ- ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1822 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ।

Reported by:  PTC News Desk  Edited by:  Amritpal Singh -- November 21st 2026 02:18 PM
ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਭਲਕੇ 22 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਭਲਕੇ 22 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ

ਅੰਮ੍ਰਿਤਸਰ- ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1822 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ ਭਲਕੇ 22 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ, ਜਿਸ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸੇ ਦੌਰਾਨ ਅੱਜ ਸ਼ਰਧਾਲੂਆਂ ਨੇ ਆਪਣੇ ਵੀਜਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ।

ਪਾਸਪੋਰਟ ਵੰਡਣ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ 1828 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਸਫ਼ਾਰਤਖ਼ਾਨੇ ਨੇ 1822 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 6 ਸ਼ਰਧਾਲੂਆਂ ਨੂੰ ਪਾਕਿਸਤਾਨ ਦੂਤਾਵਾਸ ਵੱਲੋਂ ਵੀਜ਼ਾ ਨਹੀਂ ਦਿੱਤਾ ਗਿਆ। ਸਕੱਤਰ ਕਾਹਲਵਾਂ ਨੇ ਦੱਸਿਆ ਕਿ ਜਥੇ ’ਚ ਪਾਰਟੀ ਲੀਡਰ ਵਜੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਪਰਮਿੰਦਰ ਕੌਰ, ਜਦਕਿ ਜਥੇ ਨਾਲ ਅੰਤ੍ਰਿੰਗ ਮੈਂਬਰ  ਰਵਿੰਦਰ ਸਿੰਘ ਖ਼ਾਲਸਾ, ਮੈਂਬਰ. ਗੁਰਨਾਮ ਸਿੰਘ ਜੱਸਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਅਤੇ ਜਨਰਲ ਪ੍ਰਬੰਧਕ ਵਜੋਂ  ਲਖਬੀਰ ਸਿੰਘ ਚੀਫ਼-85 ਜਾਣਗੇ। ਇਹ ਜਥਾ ਪਾਕਿਸਤਾਨ ਸਥਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 1 ਦਸੰਬਰ ਨੂੰ ਭਾਰਤ ਵਾਪਸ ਪਰਤੇਗਾ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK