Fri, Jun 12, 2026
Whatsapp

ਗੁ: ਬਾਬਾ ਗੁਰਬਖ਼ਸ਼ ਸਿੰਘ ਵਿਖੇ ਬੇਅਦਬੀ ਦੀ ਕੋਸ਼ਿਸ਼ ਅਤਿ ਨਿੰਦਣਯੋਗ, ਸਰਕਾਰ ਸਾਜ਼ਸ਼ੀ ਤਾਕਤਾਂ ਨੂੰ ਬੇਨਕਾਬ ਕਰੇ: ਬਾਬਾ ਟੇਕ ਸਿੰਘ

ਬਾਬਾ ਟੇਕ ਸਿੰਘ ਜੀ ਨੇ ਕਿਹਾ ਕਿ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੌਰਾਨ ਵਾਪਰੀ ਇਹ ਘਟਨਾ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਬਿਲਕੁਲ ਦਸੰਬਰ 2021 ਵਿੱਚ ਸ੍ਰੀ ਦਰਬਾਰ ਸਾਹਿਬ ਅੰਦਰ ਹੋਈ ਬੇਅਦਬੀ ਦੀ ਕੋਸ਼ਿਸ਼ ਵਰਗਾ ਹੈ।

Reported by:  PTC News Desk  Edited by:  KRISHAN KUMAR SHARMA -- June 12th 2026 01:20 PM -- Updated: June 12th 2026 01:23 PM
ਗੁ: ਬਾਬਾ ਗੁਰਬਖ਼ਸ਼ ਸਿੰਘ ਵਿਖੇ ਬੇਅਦਬੀ ਦੀ ਕੋਸ਼ਿਸ਼ ਅਤਿ ਨਿੰਦਣਯੋਗ, ਸਰਕਾਰ ਸਾਜ਼ਸ਼ੀ ਤਾਕਤਾਂ ਨੂੰ ਬੇਨਕਾਬ ਕਰੇ: ਬਾਬਾ ਟੇਕ ਸਿੰਘ

ਗੁ: ਬਾਬਾ ਗੁਰਬਖ਼ਸ਼ ਸਿੰਘ ਵਿਖੇ ਬੇਅਦਬੀ ਦੀ ਕੋਸ਼ਿਸ਼ ਅਤਿ ਨਿੰਦਣਯੋਗ, ਸਰਕਾਰ ਸਾਜ਼ਸ਼ੀ ਤਾਕਤਾਂ ਨੂੰ ਬੇਨਕਾਬ ਕਰੇ: ਬਾਬਾ ਟੇਕ ਸਿੰਘ

ਤਲਵੰਡੀ ਸਾਬੋ : ਸ੍ਰੀ ਅੰਮ੍ਰਿਤਸਰ ਸਮੂਹ ਸ੍ਰੀ ਦਰਬਾਰ ਸਾਹਿਬ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ (Gurdwara Shaheed Baba Gurbaksh Singh Ji) ਵਿਖੇ ਇੱਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚੋਂ ਸ੍ਰੀ ਸਾਹਿਬ ਚੁੱਕ ਕੇ ਬੇਅਦਬੀ ਕਰਨ ਦੀ ਕੀਤੀ ਗਈ ਕੋਸ਼ਿਸ਼ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ (Jathedar Baba Tek Singh Dhanaula) ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਸਿੰਘ ਸਾਹਿਬ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪ੍ਰਗਟਾਏ ਖ਼ਦਸ਼ਿਆਂ ਅਤੇ ਸਵਾਲਾਂ ਦਾ ਪੂਰਨ ਸਮਰਥਨ ਕਰਦਿਆਂ ਪੰਜਾਬ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਹੈ।

ਬਾਬਾ ਟੇਕ ਸਿੰਘ ਜੀ ਨੇ ਕਿਹਾ ਕਿ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੌਰਾਨ ਵਾਪਰੀ ਇਹ ਘਟਨਾ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਬਿਲਕੁਲ ਦਸੰਬਰ 2021 ਵਿੱਚ ਸ੍ਰੀ ਦਰਬਾਰ ਸਾਹਿਬ ਅੰਦਰ ਹੋਈ ਬੇਅਦਬੀ ਦੀ ਕੋਸ਼ਿਸ਼ ਵਰਗਾ ਹੈ, ਜਿੱਥੇ ਇੱਕ ਵਿਅਕਤੀ ਨੇ ਜੰਗਲਾ ਟੱਪ ਕੇ ਸ੍ਰੀ ਸਾਹਿਬ ਨੂੰ ਹੱਥ ਪਾਇਆ ਸੀ। ਜਥੇਦਾਰ ਜੀ ਨੇ ਅਫ਼ਸੋਸ ਜਤਾਇਆ ਕਿ ਪੰਜਾਬ ਸਰਕਾਰ ਦੀ ਇਹ ਬਹੁਤ ਵੱਡੀ ਨਾਕਾਮੀ ਹੈ ਕਿ ਉਹ ਅੱਜ ਤੱਕ 2021 ਦੀ ਘਟਨਾ ਦੇ ਦੋਸ਼ੀ ਦੀ ਪਛਾਣ ਤੱਕ ਨਹੀਂ ਕਰ ਸਕੀ, ਜਿਸ ਕਾਰਨ ਅਜਿਹੇ ਸ਼ਰਾਰਤੀ ਅਨਸਰਾਂ ਦੇ ਹੌਸਲੇ ਲਗਾਤਾਰ ਵਧ ਰਹੇ ਹਨ।


ਉਨ੍ਹਾਂ ਕਿਹਾ ਕਿ ਦੋਸ਼ੀ ਵਿਅਕਤੀ ਕੋਲੋਂ ਕੋਈ ਵੀ ਪਛਾਣ ਪੱਤਰ ਜਾਂ ਦਸਤਾਵੇਜ਼ ਨਾ ਮਿਲਣਾ ਸਾਫ਼ ਇਸ਼ਾਰਾ ਕਰਦਾ ਹੈ ਕਿ ਇਹ ਕੋਈ ਆਮ ਘਟਨਾ ਨਹੀਂ, ਸਗੋਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਸੱਟ ਮਾਰਨ ਲਈ ਰਚੀ ਗਈ ਕਿਸੇ ਬਹੁਤ ਵੱਡੀ ਅਤੇ ਡੂੰਘੀ ਸਾਜ਼ਸ਼ ਦਾ ਹਿੱਸਾ ਹੈ।"

ਜਥੇਦਾਰ ਜੀ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਤਾਕੀਦ ਕੀਤੀ ਕਿ ਦੋਸ਼ੀ ਇਸ ਵੇਲੇ ਪੁਲਿਸ ਦੀ ਹਿਰਾਸਤ ਵਿੱਚ ਹੈ, ਇਸ ਲਈ ਬਿਨਾਂ ਕਿਸੇ ਦੇਰੀ ਦੇ ਇਸ ਘਟਨਾ ਪਿੱਛੇ ਕੰਮ ਕਰ ਰਹੀਆਂ ਦੇਸ਼-ਵਿਦੇਸ਼ ਦੀਆਂ ਸਾਰੀਆਂ ਸਾਜ਼ਸ਼ੀ ਸ਼ਕਤੀਆਂ ਨੂੰ ਨਸ਼ਰ ਕੀਤਾ ਜਾਵੇ। ਜੇਕਰ ਪੁਲਿਸ ਇਸ ਵਾਰ ਵੀ ਅਸਲ ਸਾਜ਼ਸ਼ਕਾਰਾਂ ਦਾ ਪਰਦਾਫਾਸ਼ ਕਰਨ ਵਿੱਚ ਨਾਕਾਮ ਰਹਿੰਦੀ ਹੈ, ਤਾਂ ਸਰਕਾਰ ਦੀ ਨੀਅਤ ਅਤੇ ਕਾਰਗੁਜ਼ਾਰੀ ਉੱਤੇ ਵੱਡੇ ਸਵਾਲੀਆ ਨਿਸ਼ਾਨ ਖੜ੍ਹੇ ਹੋਣਗੇ। ਉਨ੍ਹਾਂ ਕਿਹਾ ਕਿ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਦੇਣ ਲਈ ਤਾਂ ਤੁਰੰਤ ਸਰਗਰਮ ਹੋ ਜਾਂਦੀਆਂ ਹਨ, ਪਰ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਅਤੇ ਸਾਜ਼ਸ਼ਾਂ ਦਾ ਪਰਦਾਫਾਸ਼ ਕਰਨ ਵਿੱਚ ਹਮੇਸ਼ਾ ਫੇਲ੍ਹ ਸਾਬਤ ਹੋਈਆਂ ਹਨ।

ਸਿੰਘ ਸਾਹਿਬ ਬਾਬਾ ਟੇਕ ਸਿੰਘ ਜੀ ਨੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਮੌਕੇ 'ਤੇ ਮੁਸਤੈਦੀ ਦਿਖਾਉਂਦਿਆਂ ਦੋਸ਼ੀ ਨੂੰ ਦਬੋਚਣ ਵਾਲੇ ਸਤਰਕ ਸੇਵਾਦਾਰ ਸਿੱਖਾਂ ਦੀ ਡਟਵੀਂ ਸ਼ਲਾਘਾ ਕੀਤੀ।

ਅਖੀਰ ਵਿੱਚ ਜਥੇਦਾਰ ਜੀ ਨੇ ਸਮੂਹ ਸਿੱਖ ਜਗਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਹੁਣ ਸਮਾਂ ਬੇਹੱਦ ਨਾਜ਼ੁਕ ਹੈ। ਇਸ ਲਈ ਹਰੇਕ ਪਿੰਡ, ਸ਼ਹਿਰ ਅਤੇ ਕਸਬੇ ਦੇ ਗੁਰਦੁਆਰਾ ਸਾਹਿਬਾਨ ਅੰਦਰ ਪੰਥਕ ਪਹਿਰੇਦਾਰੀ ਦੇ ਤਹਿਤ ਸੁਰੱਖਿਆ ਦੇ ਪੁਖਤਾ ਤੇ ਤਿਆਰ-ਬਰ-ਤਿਆਰ ਪ੍ਰਬੰਧ ਕੀਤੇ ਜਾਣ ਅਤੇ ਹਰ ਇੱਕ ਸ਼ੱਕੀ ਗਤੀਵਿਧੀ 'ਤੇ ਤਿੱਖੀ ਨਜ਼ਰ ਰੱਖੀ ਜਾਵੇ ਤਾਂ ਜੋ ਗੁਰੂ ਘਰਾਂ ਦੀ ਮਰਿਆਦਾ ਨੂੰ ਆਂਚ ਨਾ ਆ ਸਕੇ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK