Sun, Dec 7, 2025
Whatsapp

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿ. ਕੁਲਦੀਪ ਸਿੰਘ ਗੜਗੱਜ ਨੇ ਮੁੰਬਈ ਵਿਖੇ ਸ਼ਹੀਦੀ ਨਗਰ ਕੀਰਤਨ ’ਚ ਕੀਤੀ ਸ਼ਮੂਲੀਅਤ

ਅਰੰਭਤਾ ਤੋਂ ਪਹਿਲਾਂ ਕਾਲਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ ਅਤੇ ਸੰਪੂਰਨਤਾ ਦੀ ਅਰਦਾਸ ਜਥੇਦਾਰ ਗੜਗੱਜ ਨੇ ਕੀਤੀ ਤੇ ਸੰਗਤ ਨੂੰ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ।

Reported by:  PTC News Desk  Edited by:  Aarti -- October 12th 2025 11:36 AM
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿ. ਕੁਲਦੀਪ ਸਿੰਘ ਗੜਗੱਜ ਨੇ ਮੁੰਬਈ ਵਿਖੇ ਸ਼ਹੀਦੀ ਨਗਰ ਕੀਰਤਨ ’ਚ ਕੀਤੀ ਸ਼ਮੂਲੀਅਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿ. ਕੁਲਦੀਪ ਸਿੰਘ ਗੜਗੱਜ ਨੇ ਮੁੰਬਈ ਵਿਖੇ ਸ਼ਹੀਦੀ ਨਗਰ ਕੀਰਤਨ ’ਚ ਕੀਤੀ ਸ਼ਮੂਲੀਅਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਮੁੰਬਈ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਗਏ ਇਤਿਹਾਸਕ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ। ਸ੍ਰੀ ਗੁਰੂ ਨਾਨਕ ਖ਼ਾਲਸਾ ਕਾਲਜ ਮਾਟੁੰਗਾ ਮੁੰਬਈ ਤੋਂ ਅੱਜ ਰਾਤ ਦੇ ਪੜਾਅ ਤੋਂ ਬਾਅਦ ਨਗਰ ਕੀਰਤਨ ਦੀ ਅਰੰਭਤਾ ਮੌਕੇ ਪੰਜੇ ਤਖ਼ਤਾਂ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਦਲ ਪੰਥ ਤੇ ਸਥਾਨਕ ਸੰਗਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ।

ਅਰੰਭਤਾ ਤੋਂ ਪਹਿਲਾਂ ਕਾਲਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ ਅਤੇ ਸੰਪੂਰਨਤਾ ਦੀ ਅਰਦਾਸ ਜਥੇਦਾਰ ਗੜਗੱਜ ਨੇ ਕੀਤੀ ਤੇ ਸੰਗਤ ਨੂੰ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ।


ਆਪਣੇ ਸੰਬੋਧਨ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਸਮੁੱਚੇ ਖ਼ਾਲਸਾ ਪੰਥ ਸਹਿਯੋਗ ਨਾਲ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਗਏ ਨਗਰ ਕੀਰਤਨ ਰਾਹੀਂ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਦਾ ਸੰਦੇਸ਼ ਪੂਰੇ ਦੇਸ਼ ਵਿੱਚ ਪਹੁੰਚਾਇਆ ਗਿਆ ਹੈ ਅਤੇ ਇਸ ਨੇ ਸਿੱਖ ਕੌਮ ਨੂੰ ਇੱਕ ਲੜੀ ਵਿੱਚ ਜੋੜਣ ਦਾ ਕੰਮ ਕੀਤਾ ਹੈ। ਅਜਿਹੇ ਹੀ ਉਪਰਾਲੇ ਸੰਨ 1977 ਵਿੱਚ ਸੰਤ ਗਿਆਨੀ ਕਰਤਾਰ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਸੰਤਾ ਸਿੰਘ ਜੀ ਅਤੇ ਸ਼੍ਰੋਮਣੀ ਕਮੇਟੀ ਨੇ ਉਦੋਂ ਵੀ ਮਿਲ ਜੁਲ ਕੇ ਕੀਤੇ ਸਨ। ਅੱਜ ਇਹ ਉਪਰਾਲੇ ਦੁਬਾਰਾ ਤੋਂ ਦੁਹਰਾਏ ਗਏ ਹਨ, ਗੁਰੂ ਸਾਹਿਬ ਕਿਰਪਾ ਤੇ ਮਿਹਰ ਕਰਨ ਅਸੀਂ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਤੋਂ ਸੇਧ ਲਈਏ।

ਉਨ੍ਹਾਂ ਕਿਹਾ ਕਿ ਅੱਜ ਅਸੀਂ ਕੌਮ ਦੀ ਉਸ ਵਿਰਾਸਤ ਵਿਖੇ ਮੌਜੂਦ ਹਾਂ ਜਿਸ ਨੂੰ 1937 ਵਿੱਚ ਸਿੱਖਾਂ ਵੱਲੋਂ ਕਾਇਮ ਕੀਤਾ ਗਿਆ, ਮੁੰਬਈ ਦਾ ਇਹ ਸ੍ਰੀ ਗੁਰੂ ਨਾਨਕ ਖ਼ਾਲਸਾ ਕਾਲਜ ਸਾਡੇ ਬਜ਼ੁਰਗਾਂ ਦੀ ਬਹੁਤ ਵੱਡੀ ਸੋਚ ਸੀ ਅਤੇ ਇਸ ਦਾ ਪ੍ਰਬੰਧ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੋਲ ਹੈ ਇਹ ਹੋਰ ਵੀ ਮਹੱਤਵਪੂਰਨ ਹੈ। ਮੁੰਬਈ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਿੰਦਰ ਸਿੰਘ ਬਾਵਾ ਇਸ ਕਾਲਜ ਦਾ ਪ੍ਰਬੰਧ ਸੰਸਥਾ ਦੀ ਅਗਵਾਈ ਵਿੱਚ ਬਾਖੂਬੀ ਨਿਭਾਉਂਦੇ ਹੋਏ ਇਸ ਅਦਾਰੇ ਨੂੰ ਹੋਰ ਤਰੱਕੀਆਂ ਵੱਲ ਲੈ ਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਗੁਰੂ ਸਾਹਿਬ ਦੇ ਜੀਵਨ ਤੋਂ ਸੇਧ ਲੈਂਦਿਆਂ ਧਰਮ ਨੂੰ ਪਹਿਲ ਦਈਏ। 

ਉਨ੍ਹਾਂ ਕਿਹਾ ਕਿ ਇਹ ਗੱਲ ਕੀਤੀ ਜਾਂਦੀ ਹੈ ਕਿ ਖ਼ਾਲਸਾ ਪੰਥ ਵਿੱਚ ਮਤਭੇਦ ਹਨ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਖ਼ਾਲਸਾ ਪੰਥ ਵਿੱਚ ਕੋਈ ਮਤਭੇਦ ਨਹੀਂ ਹਨ, ਅਸੀਂ ਸਾਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਮੰਨਦੇ ਹਾਂ, ਅਸੀਂ ਇੱਕ ਹਾਂ, ਪੰਜੇ ਤਖ਼ਤ ਸਾਹਿਬਾਨ ਦੇ ਜਥੇਦਾਰ ਤੇ ਸਿੰਘ ਸਾਹਿਬਾਨ ਗਿਆਨੀ ਜੋਤਿੰਦਰ ਸਿੰਘ ਤਖ਼ਤ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਨਾਂਦੇੜ ਤੋਂ, ਗਿਆਨੀ ਬਲਦੇਵ ਸਿੰਘ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ, ਬਾਬਾ ਟੇਕ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਤੇ ਦਲ ਪੰਥਾਂ ਵੱਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਜੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਅਤੇ ਹੋਰ ਵੀ ਸਾਰਾ ਹੀ ਪੰਥ ਇੱਥੇ ਇਕੱਤਰ ਹੋਇਆ ਹੈ।

ਉਨ੍ਹਾਂ ਕਿਹਾ ਕਿ ਜਿਹੜੀ ਕੁਝ ਕਮੀ ਜਾਪਦੀ ਹੈ ਉਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜਲਦ ਹੀ ਪੂਰੀ ਕਰ ਦੇਣਗੇ। ਇਹ ਸ਼ਹੀਦੀ ਸ਼ਤਾਬਦੀ ਸਾਰਾ ਹੀ ਖ਼ਾਲਸਾ ਪੰਥ ਇੱਕ ਮੰਚ ਉੱਤੇ ਇਕਜੁੱਟਤਾ ਨਾਲ ਮਨਾਏਗਾ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਹਾਕਮਾਂ ਨੂੰ ਵੀ ਸਮਝਣਾ ਚਾਹੀਦਾ ਅਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖਲ ਦੇਣ ਦੀ ਬਜਾਏ ਉਨ੍ਹਾਂ ਨੂੰ ਆਪਣੇ ਕੰਮ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਵੇਲੇ ਹਿੰਦੂ ਧਰਮ ਦੇ ਮਾਮਲੇ ਵਿੱਚ ਔਰੰਗਜ਼ੇਬ ਨੇ ਦਖਲ ਦਿੱਤਾ ਸੀ, ਤਿਲਕ ਜੰਞੂ ਨੂੰ ਮੇਟਣ ਦੀ ਗੱਲ ਕੀਤੀ ਸੀ ਤਾਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਸ਼ਹਾਦਤ ਦੇ ਕੇ ਮਜ਼ਲੂਮਾਂ ਦੀ ਧਾਰਮਿਕ ਅਜ਼ਾਦੀ ਦੀ ਰੱਖਿਆ ਕੀਤੀ।

ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਕਿਰਪਾ ਕਰਨ ਕਿ ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਵਿੱਚ, ਸਿੱਖੀ ਸਿਧਾਂਤਾਂ ਉੱਤੇ ਚੱਲੀਏ ਅਤੇ ਆਪਸ ਵਿੱਚ ਪੰਥਕ ਇਕਜੁੱਟਤਾ, ਪ੍ਰੇਮ ਭਾਵਨਾ ਅਤੇ ਇਤਫਾਕ ਨਾਲ ਮਿਲ ਬੈਠੀਏ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਸ਼ਹੀਦੀ ਨਗਰ ਕੀਰਤਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਆਸ ਪ੍ਰਗਟਾਈ ਕਿ ਜਦੋਂ ਇਹ ਨਗਰ ਕੀਰਤਨ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਉੱਤੇ ਪਹੁੰਚੇਗਾ ਤਾਂ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਾਲ ਸ਼ਮੂਲੀਅਤ ਕਰੇਗੀ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਵਿੱਚ ਦਲ ਪੰਥ, ਸਾਡੀਆਂ ਟਕਸਾਲਾਂ, ਸਮੂਹ ਸੰਪਰਦਾਵਾਂ, ਜਥੇਬੰਦੀਆਂ, ਸਿੰਘ ਸਭਾਵਾਂ ਤੇ ਸੰਸਥਾਵਾਂ ਇਸੇ ਤਰ੍ਹਾਂ ਹੀ ਇੱਕ ਮੰਚ ਉੱਤੇ ਨਜ਼ਰ ਆਉਣਗੀਆਂ। ਉਨ੍ਹਾਂ ਕਿਹਾ ਕਿ ਖ਼ਾਲਸਾ ਪੰਥ ਨਿਆਰਾ ਤੇ ਵੱਖਰਾ ਹੈ ਅਤੇ ਹਮੇਸ਼ਾ ਵੱਖਰਾ ਤੇ ਚੜ੍ਹਦੀ ਕਲਾ ਵਿੱਚ ਰਹੇਗਾ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਗੱਲ ਉੱਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਕਿ ਮਹਾਰਾਸ਼ਟਰ ਵਿੱਚ ਲੰਮੀ ਜੱਦੋ ਜਹਿਦ ਤੋਂ ਬਾਅਦ ਤਖ਼ਤ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਨਾਂਦੇੜ ਦਾ ਪ੍ਰਬੰਧਕੀ ਬੋਰਡ ਫਿਰ ਤੋਂ ਬਹਾਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਮਹਾਰਾਸ਼ਟਰ ਤੇ ਨਾਂਦੇੜ ਦੇ ਹਜ਼ੂਰੀ ਸਿੰਘਾਂ ਦੀ ਵੱਡੀ ਜਿੱਤ ਹੈ ਕਿ ਇੱਥੇ ਸਥਿਤ ਸਾਡੇ ਤਖ਼ਤ ਸਾਹਿਬ ਦਾ ਕੇਸ ਸਿੱਖਾਂ ਨੇ ਜਿੱਤ ਲਿਆ ਹੈ। ਉਨ੍ਹਾਂ ਕਿਹਾ ਪੰਜੇ ਹੀ ਤਖ਼ਤ ਸਾਹਿਬ ਖ਼ਾਲਸਾ ਪੰਥ ਦੇ ਹਨ ਤੇ ਪੰਥ ਦੇ ਹੀ ਰਹਿਣਗੇ, ਇਨ੍ਹਾਂ ਦੇ ਪ੍ਰਬੰਧ ਵਿੱਚ ਦਖ਼ਲਅੰਦਾਜ਼ੀ ਕਰਨ ਦਾ ਅਧਿਕਾਰ ਕਿਸੇ ਨੂੰ ਨਹੀਂ ਹੈ।

ਇਹ ਵੀ ਪੜ੍ਹੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਦਾ ਹੋਇਆ ਦੇਹਾਂਤ; ਹੱਡੀਆਂ ਦੇ ਕੈਂਸਰ ਤੋਂ ਸਨ ਪੀੜਤ

- PTC NEWS

Top News view more...

Latest News view more...

PTC NETWORK
PTC NETWORK