Wed, Apr 24, 2024
Whatsapp

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਲੈ ਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਕੀਤੀ ਇਹ ਅਪੀਲ

Written by  Pardeep Singh -- December 25th 2022 01:08 PM
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਲੈ ਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਕੀਤੀ ਇਹ ਅਪੀਲ

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਲੈ ਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਕੀਤੀ ਇਹ ਅਪੀਲ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੇਸ਼-ਵਿਦੇਸ਼ ਵੱਸਦੀਆਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਮੌਕੇ 28 ਦਸੰਬਰ ਨੂੰ 10 ਮਿੰਟ ਲਈ ਮੂਲਮੰਤਰ ਦਾ ਜਾਪ ਕੀਤਾ ਜਾਵੇ।

ਗਿਆਨੀ ਹਰਪ੍ਰੀਤ ਸਿੰਘ  ਨੇ ਕਿਹਾ ਕਿ ਦਸਵੇਂ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਲਾਸਾਨੀ ਇਤਿਹਾਸ ਦੁਨੀਆਂ ਦੇ ਧਰਮ ਇਤਿਹਾਸ ਅੰਦਰ ਨਿਵੇਕਲਾ ਹੈ ਅਤੇ ਹਰ ਸਾਲ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦੀਆਂ ਹਨ।


ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ਵਿਚ ਇਸ ਸਬੰਧੀ ਸੰਗਤੀ ਰੂਪ ਵਿਚ ਜੁੜਨ ਲਈ ਸਰਕੂਲਰ ਜਾਰੀ ਕੀਤਾ ਗਿਆ ਹੈ ਅਤੇ ਦੇਸ਼ ਵਿਦੇਸ਼ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸਾਹਿਬਜ਼ਾਦਿਆਂ ਨੂੰ ਨਿਰਧਾਰਤ ਸਮੇਂ ਅਨੁਸਾਰ ਮੂਲਮੰਤਰ ਦਾ ਜਾਪ ਕਰਕੇ ਸਤਿਕਾਰ ਭੇਟ ਕਰਨ।

- PTC NEWS

Top News view more...

Latest News view more...