Mon, Jul 27, 2026
Whatsapp

ਆਸਟ੍ਰੇਲੀਆ ਦੇ ਵਰਜੀਨੀਆ ’ਚ ਅੱਗ ਨਾਲ ਗੁਰਦੁਆਰਾ ਸਾਹਿਬ ਦੀ ਇਮਾਰਤ ਨੁਕਸਾਨੇ ਜਾਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤਾ ਗਹਿਰ ਦੁੱਖ ਦਾ ਪ੍ਰਗਟਾਵਾ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਸਿੱਖ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਵੱਸਦੇ ਹਨ ਅਤੇ ਜਿੱਥੇ ਵੀ ਸਿੱਖ ਵੱਸੇ ਹਨ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਾਲ ਲੈ ਕੇ ਗਏ ਹਨ ਅਤੇ ਉਨ੍ਹਾਂ ਨੇ ਮਿਹਨਤ ਨਾਲ ਸੁੰਦਰ ਗੁਰਦੁਆਰਾ ਸਾਹਿਬਾਨ ਵੀ ਸਥਾਪਤ ਕੀਤੇ ਹਨ।

Reported by:  PTC News Desk  Edited by:  Amritpal Singh -- July 27th 2026 12:48 PM -- Updated: July 27th 2026 12:50 PM
ਆਸਟ੍ਰੇਲੀਆ ਦੇ ਵਰਜੀਨੀਆ ’ਚ ਅੱਗ ਨਾਲ ਗੁਰਦੁਆਰਾ ਸਾਹਿਬ ਦੀ ਇਮਾਰਤ ਨੁਕਸਾਨੇ ਜਾਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤਾ ਗਹਿਰ ਦੁੱਖ ਦਾ ਪ੍ਰਗਟਾਵਾ

ਆਸਟ੍ਰੇਲੀਆ ਦੇ ਵਰਜੀਨੀਆ ’ਚ ਅੱਗ ਨਾਲ ਗੁਰਦੁਆਰਾ ਸਾਹਿਬ ਦੀ ਇਮਾਰਤ ਨੁਕਸਾਨੇ ਜਾਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤਾ ਗਹਿਰ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਸਟ੍ਰੇਲੀਆ ਦੇ ਵਰਜੀਨੀਆ ਵਿਖੇ ਗੁਰਦੁਆਰਾ ਦਸ਼ਮੇਸ਼ ਦਰਬਾਰ ਦੀ ਇਮਾਰਤ ਅੱਗ ਕਾਰਨ ਪੂਰੀ ਤਰ੍ਹਾਂ ਨੁਕਸਾਨੇ ਜਾਣ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੇਸ਼ ਦੁਨੀਆ ਵਿੱਚ ਵੱਸਦੀ ਸਿੱਖ ਸੰਗਤ ਨੂੰ ਸੰਦੇਸ਼ ਦਿੱਤਾ ਹੈ ਕਿ ਉਹ ਇਸ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਰਹਿਣ ਕਿ ਗੁਰੂ ਘਰਾਂ ਅੰਦਰ ਅਜਿਹੀਆਂ ਘਟਨਾਵਾਂ ਨਾ ਵਾਪਰਨ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਹੋਣ। ਉਨ੍ਹਾਂ ਗੁਰੂ ਸਾਹਿਬ ਦੇ ਸਨਮੁਖ ਸਮੂਹ ਸਿੱਖਾਂ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ।

ਵਰਜੀਨੀਆ ਵਿੱਚ ਵਾਪਰੀ ਘਟਨਾ ਦੇ ਸਬੰਧ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੈਂਟਰਲ ਸਿੱਖ ਐਸੋਸੀਏਸ਼ਨ ਆਫ਼ ਨਿਊਜ਼ੀਲੈਂਡ ਦੇ ਮੁੱਖ ਸੇਵਾਦਾਰ ਦਲਜੀਤ ਸਿੰਘ ਨੂੰ ਆਦੇਸ਼ ਕੀਤਾ ਹੈ ਕਿ ਉਹ ਆਪਣੇ ਨਾਲ ਸਿੰਘ ਲੈ ਕੇ ਮੌਕੇ ਉੱਤੇ ਜਾ ਕੇ ਜਾਇਜ਼ਾ ਲੈਣਗੇ, ਇਸ ਘਟਨਾ ਅਤੇ ਗੁਰੂ ਘਰ ਵਿੱਚ ਮੌਜੂਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਸਬੰਧੀ ਸਮੁੱਚੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਣਗੇ। ਉਨ੍ਹਾਂ ਕਿਹਾ ਕਿ ਸ. ਦਲਜੀਤ ਸਿੰਘ ਆਸਟ੍ਰੇਲੀਆ ਦੇ ਸਥਾਨਕ ਪ੍ਰਸ਼ਾਸਨ ਅਤੇ ਗੁਰਦੁਆਰਾ ਦਸ਼ਮੇਸ਼ ਦਰਬਾਰ ਦੇ ਪ੍ਰਬੰਧਕਾਂ ਨਾਲ ਤਾਲਮੇਲ ਕਰਕੇ ਘਟਨਾ ਦੀ ਸਮੁੱਚੀ ਜਾਣਕਾਰੀ ਹਾਸਲ ਕਰਨਗੇ। ਉਨ੍ਹਾਂ ਗੁਰਦੁਆਰਾ ਦਸ਼ਮੇਸ਼ ਦਰਬਾਰ ਵਰਜੀਨੀਆ ਦੀ ਪ੍ਰਬੰਧਕ ਕਮੇਟੀ ਨੂੰ ਵੀ ਆਦੇਸ਼ ਕੀਤਾ ਕਿ ਉਹ ਆਪ ਵੀ ਇਸ ਘਟਨਾ ਦੀ ਸਮੁੱਚੀ ਜਾਣਕਾਰੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ।


ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਸਿੱਖ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਵੱਸਦੇ ਹਨ ਅਤੇ ਜਿੱਥੇ ਵੀ ਸਿੱਖ ਵੱਸੇ ਹਨ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਾਲ ਲੈ ਕੇ ਗਏ ਹਨ ਅਤੇ ਉਨ੍ਹਾਂ ਨੇ ਮਿਹਨਤ ਨਾਲ ਸੁੰਦਰ ਗੁਰਦੁਆਰਾ ਸਾਹਿਬਾਨ ਵੀ ਸਥਾਪਤ ਕੀਤੇ ਹਨ। ਉਨ੍ਹਾਂ ਵਰਜੀਨੀਆ, ਆਸਟ੍ਰੇਲੀਆ ਦੀ ਸਿੱਖ ਸੰਗਤ ਨੂੰ ਹੌਂਸਲੇ, ਸਹਿਜ ਅਤੇ ਚੜ੍ਹਦੀ ਕਲਾ ਵਿੱਚ ਰਹਿਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਆਖਿਆ ਕਿ ਇਸ ਘਟਨਾ ਪਿੱਛੇ ਕਾਰਨ ਪਾਰਦਰਸ਼ਤਾ ਨਾਲ ਪਛਾਣੇ ਜਾਣ ਤੇ ਉਸ ਤੋਂ ਸਿੱਖਿਆ ਲੈ ਕੇ ਦੁਬਾਰਾ ਗੁਰੂ ਘਰ ਸਥਾਪਤ ਕਰਨ ਲਈ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਹ ਘੋਖਣਾ ਚਾਹੀਦਾ ਹੈ ਕਿ ਕਿਤੇ ਇਸ ਘਟਨਾ ਵਿੱਚ ਕੋਈ ਸ਼ਰਾਰਤ ਤਾਂ ਨਹੀਂ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK