Thu, Jul 9, 2026
Whatsapp

Jathedar Giani Kuldeep Singh Gargaj ਦਾ ਵੱਡਾ ਐਲਾਨ; 14 ਜੁਲਾਈ ਨੂੰ ਸਤਲੁਜ ਕੰਢੇ ਹਰੀਕੇ ਪੱਤਣ ’ਤੇ ਕੀਤੀ ਜਾਵੇਗੀ ਅਰਦਾਸ

ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸਰਕਾਰੀ ਅਤੇ ਪੁਲਿਸ ਜ਼ਿਆਦਤੀਆਂ ਦਾ ਸ਼ਿਕਾਰ ਹੋਏ ਬੇਕਸੂਰ ਨੌਜਵਾਨਾਂ, ਬੀਬੀਆਂ, ਬਜ਼ੁਰਗਾਂ ਅਤੇ ਬੱਚਿਆਂ ਦੀ ਆਤਮਿਕ ਸ਼ਾਂਤੀ ਲਈ ਅੱਜ ਤੱਕ ਸਮੂਹਿਕ ਅਰਦਾਸ ਨਹੀਂ ਹੋਈ ਅਤੇ ਬਹੁਤੀਆਂ ਪੀੜਤ ਮਾਵਾਂ ਤੇ ਭੈਣਾਂ ਅੱਜ ਵੀ ਨਹੀਂ ਜਾਣਦੀਆਂ ਕਿ ਉਨ੍ਹਾਂ ਦੇ ਪੁੱਤਰਾਂ ਤੇ ਭਰਾਵਾਂ ਨਾਲ ਕੀ ਬੀਤੀ।

Reported by:  PTC News Desk  Edited by:  Aarti -- July 09th 2026 09:52 AM
Jathedar Giani Kuldeep Singh Gargaj ਦਾ ਵੱਡਾ ਐਲਾਨ; 14 ਜੁਲਾਈ ਨੂੰ ਸਤਲੁਜ ਕੰਢੇ ਹਰੀਕੇ ਪੱਤਣ ’ਤੇ ਕੀਤੀ ਜਾਵੇਗੀ ਅਰਦਾਸ

Jathedar Giani Kuldeep Singh Gargaj ਦਾ ਵੱਡਾ ਐਲਾਨ; 14 ਜੁਲਾਈ ਨੂੰ ਸਤਲੁਜ ਕੰਢੇ ਹਰੀਕੇ ਪੱਤਣ ’ਤੇ ਕੀਤੀ ਜਾਵੇਗੀ ਅਰਦਾਸ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਅੰਦਰ ਜਿਨ੍ਹਾਂ ਬੇਕਸੂਰ ਨੌਜਵਾਨਾਂ ਦਾ ਉਸ ਸਮੇਂ ਦੀ ਸਰਕਾਰ ਵੱਲੋਂ ਪੁਲਿਸ ਰਾਹੀਂ ਕਤਲੇਆਮ ਕੀਤਾ ਗਿਆ ਅਤੇ ਜਿਨ੍ਹਾਂ ਬਾਰੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਜਾਣਕਾਰੀ ਉਜਾਗਰ ਕੀਤੀ, ਉਨ੍ਹਾਂ ਦੀ ਆਤਮਿਕ ਸ਼ਾਂਤੀ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੀ ਅਰਦਾਸ ਲਈ 14 ਜੁਲਾਈ 2026 ਨੂੰ ਸਤਲੁਜ ਦਰਿਆ ਦੇ ਕੰਢੇ ਹਰੀਕੇ ਪੱਤਣ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸਰਕਾਰੀ ਅਤੇ ਪੁਲਿਸ ਜ਼ਿਆਦਤੀਆਂ ਦਾ ਸ਼ਿਕਾਰ ਹੋਏ ਬੇਕਸੂਰ ਨੌਜਵਾਨਾਂ, ਬੀਬੀਆਂ, ਬਜ਼ੁਰਗਾਂ ਅਤੇ ਬੱਚਿਆਂ ਦੀ ਆਤਮਿਕ ਸ਼ਾਂਤੀ ਲਈ ਅੱਜ ਤੱਕ ਸਮੂਹਿਕ ਅਰਦਾਸ ਨਹੀਂ ਹੋਈ ਅਤੇ ਬਹੁਤੀਆਂ ਪੀੜਤ ਮਾਵਾਂ ਤੇ ਭੈਣਾਂ ਅੱਜ ਵੀ ਨਹੀਂ ਜਾਣਦੀਆਂ ਕਿ ਉਨ੍ਹਾਂ ਦੇ ਪੁੱਤਰਾਂ ਤੇ ਭਰਾਵਾਂ ਨਾਲ ਕੀ ਬੀਤੀ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਪੰਜਾਬ ਨਾਲ ਜੋ ਵਾਪਰਿਆ, ਉਹ ਦੁਨੀਆ ਦੇ ਸਾਹਮਣੇ ਆਵੇ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲੇ।


ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਪੀੜਤ ਪਰਿਵਾਰਾਂ, ਮਾਵਾਂ, ਭੈਣਾਂ, ਵੀਰਾਂ, ਕਾਰਕੁੰਨਾਂ, ਵਕੀਲਾਂ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸੰਘਰਸ਼ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਇਸ ਸਮਾਗਮ ਵਿੱਚ ਸ਼ਮੂਲੀਅਤ ਦਾ ਖੁੱਲ੍ਹਾ ਸੱਦਾ ਦਿੱਤਾ, ਜੋ 1984 ਵੇਲੇ ਅਤੇ ਬਾਅਦ ਦੇ ਦਹਾਕਿਆਂ ਦੌਰਾਨ ਹੋਈਆਂ ਸਰਕਾਰੀ ਜ਼ਿਆਦਤੀਆਂ ਦਾ ਸ਼ਿਕਾਰ ਹੋਏ ਹਨ ਅਤੇ ਜਿਨ੍ਹਾਂ ਲਈ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਸੰਘਰਸ਼ ਕੀਤਾ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਬੇਕਸੂਰ ਨੌਜਵਾਨਾਂ ਦੇ ਕਤਲ ਮਾਮਲਿਆਂ ਵਿੱਚ ਬੀਤੇ ਸਮੇਂ ਮੁਹਾਲੀ ਦੀ ਸੀ.ਬੀ.ਆਈ. ਅਦਾਲਤ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਸਜ਼ਾਵਾਂ ਦਿੱਤੀਆਂ ਗਈਆਂ ਹਨ, ਉਨ੍ਹਾਂ ਦੇ ਪਰਿਵਾਰ ਵੀ ਇਸ ਸਮਾਗਮ ਵਿੱਚ ਜ਼ਰੂਰ ਸ਼ਾਮਲ ਹੋਣ। ਉਨ੍ਹਾਂ ਸੱਦਾ ਦਿੱਤਾ ਕਿ ਆਓ ਸਮੂਹ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਸੰਗਤੀ ਰੂਪ ਵਿੱਚ ਗੁਰਬਾਣੀ ਦਾ ਜਾਪ, ਕੀਰਤਨ ਅਤੇ ਅਰਦਾਸ ਕਰੀਏ ਅਤੇ ਅਕਾਲ ਪੁਰਖ ਅੱਗੇ ਬੇਨਤੀ ਕਰੀਏ ਕਿ ਉਹ ਪੀੜਤ ਪਰਿਵਾਰਾਂ ਨੂੰ ਇਨਸਾਫ਼ ਪ੍ਰਾਪਤ ਕਰਨ ਦਾ ਬਲ ਬਖ਼ਸ਼ਣ।

ਇਹ ਵੀ ਪੜ੍ਹੋ  : Punjab Weather 9 July : ਪੰਜਾਬ ’ਚ ਤੜਕਸਾਰ ਹੀ ਬਦਲਿਆ ਮੌਸਮ ਦਾ ਮਿਜ਼ਾਜ, ਇਸ ਦਿਨ ਤੱਕ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK