Wed, Jun 25, 2025
Whatsapp

Amritsar News : ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਅਕਾਲ ਚਲਾਣੇ ’ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਪ੍ਰਗਟਾਈ ਸੰਵੇਦਨਾ

Amritsar News : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ

Reported by:  PTC News Desk  Edited by:  Shanker Badra -- June 03rd 2025 09:44 AM -- Updated: June 03rd 2025 10:42 AM
Amritsar News : ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਅਕਾਲ ਚਲਾਣੇ ’ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਪ੍ਰਗਟਾਈ ਸੰਵੇਦਨਾ

Amritsar News : ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਅਕਾਲ ਚਲਾਣੇ ’ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਪ੍ਰਗਟਾਈ ਸੰਵੇਦਨਾ

Amritsar News : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਦੋਵਾਂ ਧਾਰਮਿਕ ਆਗੂਆਂ ਨੇ ਕਿਹਾ ਕਿ ਭਾਈ ਇੰਦਰਜੀਤ ਸਿੰਘ ਨੇ ਆਪਣੀ ਜੀਵਨ ਯਾਤਰਾ ਦੌਰਾਨ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਦੇ ਜਸ ਨਾਲ ਜੋੜਿਆ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿਚ ਅਹਿਮ ਯੋਗਦਾਨ ਪਾਇਆ। 

ਉਨ੍ਹਾਂ ਕਿਹਾ ਕਿ ਭਾਈ ਇੰਦਰਜੀਤ ਸਿੰਘ ਨੇ ਲੰਮੇ ਸਮੇਂ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਤੇ ਸੰਗਤ ਦੇ ਮਨਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਕਾਰਜ ਕੀਤਾ। ਉਨ੍ਹਾਂ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। 


ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਅਕਾਲ ਚਲਾਣੇ ਉਤੇ ਉਨ੍ਹਾਂ ਦੇ ਪਰਿਵਾਰ ਨਾਲ ਸੰਵੇਦਨਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਭਾਈ ਇੰਦਰਜੀਤ ਸਿੰਘ ਦਾ ਚਲਾਣਾ ਖ਼ਾਲਸਾ ਪੰਥ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਜ਼ਿਕਰਯੋਗ ਹੈ ਕਿ ਭਾਈ ਇੰਦਰਜੀਤ ਸਿੰਘ ਯੂ.ਕੇ. ਵਿਖੇ ਅਕਾਲ ਚਲਾਣਾ ਕਰ ਗਏ ਹਨ।

- PTC NEWS

Top News view more...

Latest News view more...

PTC NETWORK
PTC NETWORK