Tue, Aug 25, 2026
Whatsapp

Ram Rahim ਨੂੰ 17ਵੀਂ ਵਾਰ ਫਰਲੋ ਮਿਲਣ ’ਤੇ ਭੜਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਕਿਹਾ- ਬੰਦੀ ਸਿੰਘਾਂ ਨੂੰ ਕਿਉਂ ਨਹੀਂ ਦਿੱਤੀ ਜਾ ਰਹੀ ਪੈਰੋਲ ?

ਜਥੇਦਾਰ ਸਾਹਿਬ ਗੜਗੱਜ ਨੇ ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਪਰਮਜੀਤ ਸਿੰਘ ਭਿਓਰਾ ਅਤੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਵਰਗੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਵਿੱਚ ਦੇਰੀ 'ਤੇ ਵੀ ਸਵਾਲ ਚੁੱਕੇ।

Reported by:  PTC News Desk  Edited by:  Aarti -- August 25th 2026 04:47 PM
Ram Rahim ਨੂੰ 17ਵੀਂ ਵਾਰ ਫਰਲੋ ਮਿਲਣ ’ਤੇ ਭੜਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਕਿਹਾ- ਬੰਦੀ ਸਿੰਘਾਂ ਨੂੰ ਕਿਉਂ ਨਹੀਂ ਦਿੱਤੀ ਜਾ ਰਹੀ ਪੈਰੋਲ ?

Ram Rahim ਨੂੰ 17ਵੀਂ ਵਾਰ ਫਰਲੋ ਮਿਲਣ ’ਤੇ ਭੜਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਕਿਹਾ- ਬੰਦੀ ਸਿੰਘਾਂ ਨੂੰ ਕਿਉਂ ਨਹੀਂ ਦਿੱਤੀ ਜਾ ਰਹੀ ਪੈਰੋਲ ?

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 17ਵੀਂ ਵਾਰ ਫਰਲੋ ਮਿਲਣ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖਤ ਸ਼ਬਦਾਂ ’ਚ ਨਿਖੇਧੀ ਕੀਤੀ। ਨਾਲ ਹੀ ਉਨ੍ਹਾਂ ਨੇ ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਨਾਲ ਦੋਹਰਾ ਮਾਪਦੰਡ ਵਰਤਿਆ ਜਾ ਰਿਹਾ ਹੈ। ਜਿਨ੍ਹਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ। 

ਫਰਲੋ ਮਿਲਣ ’ਤੇ ਭੜਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇੱਕ ਪਾਸੇ ਬਲਾਤਕਾਰ ਵਰਗੇ ਗੰਭੀਰ ਅਪਰਾਧਾਂ ਲਈ ਜੇਲ੍ਹ ਕੱਟ ਰਹੇ ਵਿਅਕਤੀਆਂ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ 35 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਅਤੇ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਵੀ ਪੈਰੋਲ ਨਹੀਂ ਦਿੱਤੀ ਜਾ ਰਹੀ।  

'ਜ਼ਬਰ ਜਨਾਹ ਦੇ ਮਾਮਲਿਆਂ ਦੇ ਦੋਸ਼ੀ ਨੂੰ ਮਿਲ ਰਹੀ ਵਾਰ-ਵਾਰ ਪੈਰੋਲ'

ਉਨ੍ਹਾਂ ਨੇ ਜਗਤਾਰ ਸਿੰਘ ਹਵਾਰਾ ਦਾ ਵਿਸ਼ੇਸ਼ ਤੌਰ 'ਤੇ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮਾਤਾ ਬਹੁਤ ਬਿਮਾਰ ਹੈ। ਸਮੁੱਚਾ ਸਿੱਖ ਭਾਈਚਾਰਾ ਅਤੇ ਮਨੁੱਖਤਾ ਅਤੇ ਮਨੁੱਖੀ ਅਧਿਕਾਰਾਂ ਦੀ ਵਕਾਲਤ ਕਰਨ ਵਾਲੀਆਂ ਸੰਸਥਾਵਾਂ ਮੰਗ ਕਰ ਰਹੀਆਂ ਹਨ ਕਿ ਭਾਈ ਹਵਾਰਾ ਨੂੰ ਉਨ੍ਹਾਂ ਦੀ ਬਿਮਾਰ ਮਾਂ ਨੂੰ ਮਿਲਣ ਲਈ ਤੁਰੰਤ ਪੈਰੋਲ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇੱਕ ਮਾਂ ਦਾ ਆਪਣੇ ਪੁੱਤਰ ਤੱਕ ਪਹੁੰਚ ਇੱਕ ਬੁਨਿਆਦੀ ਮਨੁੱਖੀ ਅਧਿਕਾਰ ਹੈ, ਅਤੇ ਉਸਨੂੰ ਇਸ ਤੋਂ ਵਾਂਝਾ ਕਰਨਾ ਸਰਾਸਰ ਬੇਇਨਸਾਫ਼ੀ ਹੈ। 

'ਬੰਦੀ ਸਿੰਘਾਂ ਨੂੰ ਕਿਉਂ ਨਹੀਂ ਦਿੱਤੀ ਜਾ ਰਹੀ ਪੈਰੋਲ, ਜੋ ਆਪਣੀ ਸਜ਼ਾਵਾਂ ਪੁਰੀ ਕਰ ਚੁੱਕੇ'

ਜਥੇਦਾਰ ਸਾਹਿਬ ਗੜਗੱਜ ਨੇ ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਪਰਮਜੀਤ ਸਿੰਘ ਭਿਓਰਾ ਅਤੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਵਰਗੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਵਿੱਚ ਦੇਰੀ 'ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦਾ ਮਾਮਲਾ ਲੰਬੇ ਸਮੇਂ ਤੋਂ ਲਟਕਿਆ ਹੋਇਆ ਹੈ।

'ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜਾ ਨੂੰ ਉਮਰਕੈਦ ’ਚ ਬਦਲਣ ਦੀ ਮੰਗ ਵੀ ਪੈਡਿੰਗ'

ਪ੍ਰੋ. ਭੁੱਲਰ ਬਾਰੇ ਬੋਲਦਿਆਂ ਉਨ੍ਹਾਂ ਇਲਜ਼ਾਮ ਲਾਇਆ ਕਿ ਉਨ੍ਹਾਂ ਦੀ ਰਿਹਾਈ ਵਿੱਚ ਦੇਰੀ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਜ਼ਰੂਰੀ ਫਾਈਲਾਂ 'ਤੇ ਦਸਤਖਤ ਨਾ ਕਰਨ ਕਾਰਨ ਹੋਈ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਦੋਹਰੇ ਮਾਪਦੰਡ ਤਿਆਗ ਕੇ ਮਨੁੱਖੀ ਆਧਾਰ 'ਤੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਤੁਰੰਤ ਪੈਰੋਲ ਦੇਵੇ ਅਤੇ ਸਜ਼ਾ ਪੂਰੀ ਕਰ ਚੁੱਕੇ ਸਾਰੇ ਬੰਦੀ ਸਿੰਘਾਂ ਦੀ ਸਥਾਈ ਰਿਹਾਈ ਨੂੰ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ  : Punjab Maha Bandh Update : 27 ਅਗਸਤ ਦੇ ਮਹਾ-ਬੰਦ ’ਤੇ ਆਮ ਲੋਕਾਂ ਨੂੰ ਵੱਡੀ ਰਾਹਤ; ਬਾਜ਼ਾਰ ਨਹੀਂ ਹੋਣਗੇ ਬੰਦ , ਜਾਣੋ ਹੋਰ ਕਿੱਥੇ ਹੋਵੇਗੀ ਰਾਹਤ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK