Thu, Sep 3, 2026
Whatsapp

'ਪੰਜਾਬ ਸਰਕਾਰ ਦਾ 'ਯੁੱਧ ਨਸ਼ਿਆਂ ਵਿਰੁੱਧ' ਨਹੀਂ, ਨੌਜਵਾਨਾਂ ਵਿਰੁੱਧ' ; ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਨਸ਼ੇ ਨੂੰ ਲੈ ਕੇ ਵੱਡਾ ਬਿਆਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਨਸ਼ੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਯੁੱਧ ਨਸ਼ਿਆਂ ਵਿਰੁੱਧ ਨਹੀਂ ਹੈ ਸਗੋ ਇਹ ਨੌਜਵਾਨਾਂ ਵਿਰੁੱਧ ਹੈ।

Reported by:  PTC News Desk  Edited by:  Aarti -- September 03rd 2026 02:24 PM
'ਪੰਜਾਬ ਸਰਕਾਰ ਦਾ 'ਯੁੱਧ ਨਸ਼ਿਆਂ ਵਿਰੁੱਧ' ਨਹੀਂ, ਨੌਜਵਾਨਾਂ ਵਿਰੁੱਧ' ; ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਨਸ਼ੇ ਨੂੰ ਲੈ ਕੇ ਵੱਡਾ ਬਿਆਨ

'ਪੰਜਾਬ ਸਰਕਾਰ ਦਾ 'ਯੁੱਧ ਨਸ਼ਿਆਂ ਵਿਰੁੱਧ' ਨਹੀਂ, ਨੌਜਵਾਨਾਂ ਵਿਰੁੱਧ' ; ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਨਸ਼ੇ ਨੂੰ ਲੈ ਕੇ ਵੱਡਾ ਬਿਆਨ

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖਾਲਸਾ ਮਾਰਚ ਜੋ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਸ਼ੁਰੂ ਹੋਇਆ ਸੀ, ਉਹ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ੍ਰੀ ਚਮਕੌਰ ਸਾਹਿਬ ਵਿਖੇ ਪਹੁੰਚਿਆ। ਦੱਸ ਦਈਏ ਕਿ ਖਾਲਸਾ ਮਾਰਚ ਲਗਾਤਾਰ ਮੰਜਿਲ ਵੱਲ ਵੱਧ ਰਿਹਾ ਹੈ। 

ਲਗਾਤਾਰ ਮੰਜ਼ਿਲ ਵੱਲ ਵੱਧ ਰਿਹਾ ਖਾਲਸਾ ਮਾਰਚ 

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸਾਹਿਬ ਕਤਲਗੜ੍ਹ ਸਾਹਿਬ ਤੋਂ ਰਵਾਨਾ ਹੋਇਆ ਅਤੇ ਗੁਰਦੁਆਰਾ ਸਾਹਿਬ ਭੱਠਾ ਸਾਹਿਬ ਵੱਲ ਚਾਲੇ ਪਾਏ। ਇਸ ਦੌਰਾਨ ਵੱਡੀ ਗਿਣਤੀ ’ਚ ਸੰਗਤ ਮੌਜੂਦ ਰਹੀ। ਦੱਸ ਦਈਏ ਕਿ 4 ਸਤੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨਤਾ ਹੋਵੇਗੀ। 

'ਪੰਜਾਬ ਸਰਕਾਰ ਦਾ 'ਯੁੱਧ ਨਸ਼ਿਆਂ ਵਿਰੁੱਧ' ਨਹੀਂ, ਨੌਜਵਾਨਾਂ ਵਿਰੁੱਧ' 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਨਸ਼ੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਯੁੱਧ ਨਸ਼ਿਆਂ ਵਿਰੁੱਧ ਨਹੀਂ ਹੈ ਸਗੋ ਇਹ ਨੌਜਵਾਨਾਂ ਵਿਰੁੱਧ ਹੈ। ਪਿੰਡਾਂ ਦੇ ਲੋਕ ਕਹਿ ਰਹੇ ਹਨ ਕਿ ਨਸ਼ਾ ਹਰ ਘਰ ਤੱਕ ਆਸਾਨੀ ਨਾਲ ਪਹੁੰਚ ਰਿਹਾ ਹੈ। ਜਿਸ ਤੋਂ ਬਾਅਦ ਨਸ਼ਿਆਂ ਖਿਲਾਫ ਮਾਨ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲਾਂ ਦੇ ਘੇਰੇ ’ਚ ਆ ਗਈ ਹੈ।  

' ਨਸ਼ਿਆਂ ਖਿਲਾਫ ਮਾਨ ਸਰਕਾਰ ਦੀ ਕਾਰਗੁਜ਼ਾਰੀ ਸਵਾਲਾਂ ਵਿੱਚ'

ਉਨ੍ਹਾਂ ਨੇ ਆਪਣੀ ਗੱਲ ਜਾਰੀ ਰੱਖਦੇ ਹੋਏ ਕਿਹਾ ਕਿ ਸੰਥੈਂਟਿਕ ਨਸ਼ਾ ਬਹੁਤ ਬਰਬਾਦੀ ਕਰ ਰਿਹਾ ਹੈ। ਸਿੰਘ ਸਾਹਿਬ ਨੇ ਪੰਜਾਬ ਸਰਕਾਰ ਨੂੰ ਸਵਾਲ ਪੁੱਛਦੇ ਹੋਏ ਕਿਹਾ ਕਿ ਸਰਕਾਰ ਦੱਸੇ ਕਿਉਂ ਨਹੀਂ ਨਸ਼ੇ ਨੂੰ ਰੋਕਿਆ ਜਾ ਰਿਹਾ। ਅਸੀਂ ਆਪਣੀ ਨੌਜਵਾਨੀ ਦਾ ਘਾਣ ਸਹਿਣ ਨਹੀਂ ਕਰ ਸਕਦੇ ਹਨ। 

ਇਹ ਵੀ ਪੜ੍ਹੋ  : ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ, ਭਗਵੰਤ ਮਾਨ ਨੂੰ ਲਾਂਭੇ ਕਰਨ ਅਤੇ CBI ਜਾਂਚ ਦੀ ਕੀਤੀ ਮੰਗ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK