Wed, Feb 12, 2025
Whatsapp

ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇ ਕੇ ਕਾਨੂੰਨ ਪ੍ਰਤੀ ਵਿਸ਼ਵਾਸ ਦੀ ਸਮੂਹਿਕ ਭਾਵਨਾ ਨੂੰ ਖਤਮ ਕੀਤਾ ਜਾ ਰਿਹਾ : ਜਥੇਦਾਰ ਗਿਆਨੀ ਰਘਬੀਰ ਸਿੰਘ

Ram Rahim Parole : ਗਿਆਨੀ ਰਘਬੀਰ ਸਿੰਘ ਨੇ ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਆਖਿਆ ਕਿ ਸਰਕਾਰ ਡੇਰਾ ਮੁਖੀ ਵਰਗੇ ਸੰਗੀਨ ਅਪਰਾਧੀ ਨੂੰ ਵਾਰ-ਵਾਰ ਪੈਰੋਲ ਦੇ ਕੇ ਸਿੱਖਾਂ ਨੂੰ ਦੇਸ਼ ਅੰਦਰ ਗੁਲਾਮੀ ਦਾ ਅਹਿਸਾਸ ਕਰਵਾ ਰਹੀ ਹੈ।

Reported by:  PTC News Desk  Edited by:  KRISHAN KUMAR SHARMA -- January 30th 2025 03:05 PM
ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇ ਕੇ ਕਾਨੂੰਨ ਪ੍ਰਤੀ ਵਿਸ਼ਵਾਸ ਦੀ ਸਮੂਹਿਕ ਭਾਵਨਾ ਨੂੰ ਖਤਮ ਕੀਤਾ ਜਾ ਰਿਹਾ : ਜਥੇਦਾਰ ਗਿਆਨੀ ਰਘਬੀਰ ਸਿੰਘ

ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇ ਕੇ ਕਾਨੂੰਨ ਪ੍ਰਤੀ ਵਿਸ਼ਵਾਸ ਦੀ ਸਮੂਹਿਕ ਭਾਵਨਾ ਨੂੰ ਖਤਮ ਕੀਤਾ ਜਾ ਰਿਹਾ : ਜਥੇਦਾਰ ਗਿਆਨੀ ਰਘਬੀਰ ਸਿੰਘ

Sri Akal Takht on Ram Rahim Parole : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਸਰਕਾਰ ਵਲੋਂ ਦਿੱਤੀ ਜਾ ਰਹੀ ਪੈਰੋਲ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਆਖਿਆ ਕਿ ਸਰਕਾਰ ਡੇਰਾ ਮੁਖੀ ਵਰਗੇ ਸੰਗੀਨ ਅਪਰਾਧੀ ਨੂੰ ਵਾਰ-ਵਾਰ ਪੈਰੋਲ ਦੇ ਕੇ ਅਤੇ 30-30 ਸਾਲਾਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਰਿਹਾਅ ਨਾ ਕਰਕੇ ਸਿੱਖਾਂ ਨੂੰ ਦੇਸ਼ ਅੰਦਰ ਗੁਲਾਮੀ ਦਾ ਅਹਿਸਾਸ ਕਰਵਾ ਰਹੀ ਹੈ। 

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਨੂੰ ਸਰਕਾਰ ਵਲੋਂ ਆਪਣੇ ਰਾਜਨੀਤਕ ਹਿਤਾਂ ਲਈ ਵਾਰ-ਵਾਰ ਰਿਹਾਅ ਕਰਕੇ ਕਾਨੂੰਨ ਪ੍ਰਤੀ ਵਿਸ਼ਵਾਸ ਦੀ ਸਮੂਹਿਕ ਭਾਵਨਾ ਨੂੰ ਖਤਮ ਕੀਤਾ ਜਾ ਰਿਹਾ ਹੈ।


ਉਨ੍ਹਾਂ ਕਿਹਾ ਕਿ ਇਕ ਪਾਸੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਦਹਾਕਿਆਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਹਨ ਅਤੇ ਉਨ੍ਹਾਂ ਨੂੰ ਰਿਹਾਅ ਕਰਨ ਤੋਂ ਸਰਕਾਰ ਸਾਫ ਮੁਨਕਰ ਹੋ ਰਹੀ ਹੈ ਅਤੇ ਦੂਜੇ ਪਾਸੇ ਆਪਣੀਆਂ ਸਾਧਵੀਆਂ ਨਾਲ ਜਬਰ-ਜਿਨਾਹ ਅਤੇ ਕਤਲ ਵਰਗੇ ਸੰਗੀਨ ਅਪਰਾਧਾਂ ਲਈ ਸਜ਼ਾ ਯਾਫਤਾ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣੀ ਦੇਸ਼ ਦੀ ਜਮਹੂਰੀਅਤ ਲਈ ਵੀ ਸਵਾਲ ਖੜ੍ਹੇ ਕਰਦੀ ਹੈ।

ਉਨ੍ਹਾਂ ਕਿਹਾ ਕਿ ਲੱਗਦਾ ਹੈ ਕਿ ਸਰਕਾਰ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਦੇਸ਼ ਵਿਚ ਤੀਜੇ ਦਰਜੇ ਦੇ ਸ਼ਹਿਰੀਆਂ ਵਾਲਾ ਵਿਹਾਰ ਕੀਤਾ ਜਾਣ ਕਰਕੇ ਸਿੱਖਾਂ ਵਿਚ ਅਲਹਿਦਗੀ ਦਾ ਅਹਿਸਾਸ ਪ੍ਰਬਲ ਹੋ ਰਿਹਾ ਹੈ, ਜੋ ਕਿ ਸਿੱਖਾਂ ਦੀਆਂ 80 ਫੀਸਦੀ ਤੋਂ ਵੱਧ ਕੁਰਬਾਨੀਆਂ ਨਾਲ ਆਜ਼ਾਦ ਹੋਏ ਭਾਰਤ ਦੀ ਜਮਹੂਰੀਅਤ ਲਈ ਸ਼ਰਮਨਾਕ ਹੈ। 

- PTC NEWS

Top News view more...

Latest News view more...

PTC NETWORK