Thu, May 21, 2026
Whatsapp

America ਦੇ ਫਿਲਾਡੈਲਫੀਆ ਗੁਰਦੁਆਰਾ ਸਾਹਿਬ 'ਚ ਪੁਲਿਸ ਵੱਲੋਂ ਬੂਟਾਂ ਸਮੇਤ ਦਾਖਲ ਹੋਣ ਦੀ ਜਥੇਦਾਰ ਗਿਆਨੀ ਟੇਕ ਸਿੰਘ ਨੇ ਕੀਤੀ ਨਿੰਦਾ

ਸਿੰਘ ਸਾਹਿਬ ਨੇ ਇਸ ਘਟਨਾ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਸਿੱਖਾਂ ਲਈ ਸਰਵਉੱਚ ਅਤੇ ਪਰਮ ਪਵਿੱਤਰ ਅਸਥਾਨ ਹਨ, ਜਿੱਥੇ ਹਰ ਧਰਮ ਦੇ ਵਿਅਕਤੀ ਲਈ ਸਿਰ ਢੱਕ ਕੇ ਅਤੇ ਜੋੜੇ (ਬੂਟ) ਉਤਾਰ ਕੇ ਦਾਖਲ ਹੋਣਾ ਲਾਜ਼ਮੀ ਹੈ।

Reported by:  PTC News Desk  Edited by:  Aarti -- May 21st 2026 12:33 PM
America ਦੇ ਫਿਲਾਡੈਲਫੀਆ ਗੁਰਦੁਆਰਾ ਸਾਹਿਬ 'ਚ ਪੁਲਿਸ ਵੱਲੋਂ ਬੂਟਾਂ ਸਮੇਤ ਦਾਖਲ ਹੋਣ ਦੀ ਜਥੇਦਾਰ ਗਿਆਨੀ ਟੇਕ ਸਿੰਘ ਨੇ ਕੀਤੀ ਨਿੰਦਾ

America ਦੇ ਫਿਲਾਡੈਲਫੀਆ ਗੁਰਦੁਆਰਾ ਸਾਹਿਬ 'ਚ ਪੁਲਿਸ ਵੱਲੋਂ ਬੂਟਾਂ ਸਮੇਤ ਦਾਖਲ ਹੋਣ ਦੀ ਜਥੇਦਾਰ ਗਿਆਨੀ ਟੇਕ ਸਿੰਘ ਨੇ ਕੀਤੀ ਨਿੰਦਾ

Talwandi Sabo News : ਅਮਰੀਕਾ ਦੇ ਫਿਲਾਡੈਲਫੀਆ ਵਿੱਚ ਸਥਿਤ ਗੁਰਦੁਆਰਾ ਸਾਹਿਬ ਅੰਦਰ ਸਥਾਨਕ ਪੁਲਿਸ ਵੱਲੋਂ ਬੂਟਾਂ ਸਮੇਤ ਦਾਖਲ ਹੋਣ ਅਤੇ ਵਾਇਰਲ ਵੀਡੀਓ ਵਿੱਚ ਇੱਕ ਪੁਲਿਸ ਅਧਿਕਾਰੀ ਵੱਲੋਂ ਗੁਰੂ ਘਰ ਦੀ ਗੋਲਕ ਦੇ ਨਜ਼ਦੀਕ ਬੂਟਾਂ ਸਮੇਤ ਖੜ੍ਹੇ ਹੋ ਕੇ ਸਿੱਖ ਮਰਯਾਦਾ ਦੀਆਂ ਧੱਜੀਆਂ ਉਡਾਉਣ ਦੀ ਘਟਨਾ 'ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਡੂੰਘੇ ਦੁੱਖ ਅਤੇ ਭਾਰੀ ਰੋਸ ਦਾ ਪ੍ਰਗਟਾਵਾ ਕੀਤਾ ਹੈ।

ਸਿੰਘ ਸਾਹਿਬ ਨੇ ਇਸ ਘਟਨਾ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਸਿੱਖਾਂ ਲਈ ਸਰਵਉੱਚ ਅਤੇ ਪਰਮ ਪਵਿੱਤਰ ਅਸਥਾਨ ਹਨ, ਜਿੱਥੇ ਹਰ ਧਰਮ ਦੇ ਵਿਅਕਤੀ ਲਈ ਸਿਰ ਢੱਕ ਕੇ ਅਤੇ ਜੋੜੇ (ਬੂਟ) ਉਤਾਰ ਕੇ ਦਾਖਲ ਹੋਣਾ ਲਾਜ਼ਮੀ ਹੈ। ਅਮਰੀਕਾ ਵਰਗੇ ਵਿਕਸਿਤ ਅਤੇ ਬਹੁ-ਸੱਭਿਆਚਾਰਕ ਦੇਸ਼ ਦੀ ਪੁਲਿਸ ਵੱਲੋਂ ਸਿੱਖਾਂ ਦੀਆਂ ਅਧਿਆਤਮਿਕ ਭਾਵਨਾਵਾਂ ਅਤੇ ਮਰਯਾਦਾ ਨੂੰ ਇਸ ਤਰ੍ਹਾਂ ਠੇਸ ਪਹੁੰਚਾਉਣਾ ਬੇਹੱਦ ਮੰਦਭਾਗਾ ਅਤੇ ਅਸਹਿਣਯੋਗ ਹੈ।


ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਕਿਹਾ ਕਿ, ਗੁਰੂ ਘਰ ਦੀ ਇੱਕ ਮਰਯਾਦਾ ਹੁੰਦੀ ਹੈ। ਕੋਈ ਵੀ ਕਾਨੂੰਨ ਜਾਂ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਗੁਰੂ ਸਾਹਿਬ ਦੇ ਸਤਿਕਾਰ ਅਤੇ ਮਰਯਾਦਾ ਤੋਂ ਉੱਪਰ ਨਹੀਂ ਹੋ ਸਕਦਾ। ਸਥਾਨਕ ਪੁਲਿਸ ਦੀ ਇਸ ਹਰਕਤ ਨੇ ਦੁਨੀਆ ਭਰ ਵਿੱਚ ਵੱਸਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਹਨ।

ਸਿੰਘ ਸਾਹਿਬ ਨੇ ਗੁਰਦੁਆਰਾ ਸਾਹਿਬ ਦੀ ਸਥਾਨਕ ਪ੍ਰਬੰਧਕ ਕਮੇਟੀ ਦੇ ਦੋਵਾਂ ਧੜਿਆਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਗੱਲ ਹੈ ਕਿ ਪ੍ਰਬੰਧਕਾਂ ਦੇ ਆਪਸੀ ਨਿੱਜੀ ਝਗੜਿਆਂ ਅਤੇ ਚੌਧਰ ਦੀ ਭੁੱਖ ਕਾਰਨ ਗੁਰੂ ਘਰ ਦੇ ਅੰਦਰ ਪੁਲਿਸ ਨੂੰ ਬੁਲਾਉਣ ਦੀ ਨੌਬਤ ਆਈ। ਪ੍ਰਬੰਧਕਾਂ ਦੀ ਇਸ ਗੈਰ-ਜ਼ਿੰਮੇਵਾਰਾਨਾ ਪਹੁੰਚ ਕਰਕੇ ਹੀ ਗੁਰੂ ਘਰ ਦੀ ਬੇਅਦਬੀ ਹੋਈ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਕਮੇਟੀਆਂ ਨੂੰ ਆਪਣੇ ਮਸਲੇ ਸੰਗਤੀ ਰੂਪ ਵਿੱਚ ਮਰਯਾਦਾ ਦੇ ਦਾਇਰੇ ਅੰਦਰ ਰਹਿ ਕੇ ਸੁਲਝਾਉਣੇ ਚਾਹੀਦੇ ਹਨ, ਨਾ ਕਿ ਅਜਿਹੀਆਂ ਸਥਿਤੀਆਂ ਪੈਦਾ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨਾਲ ਕੌਮ ਦਾ ਸਿਰ ਨੀਵਾਂ ਹੋਵੇ। 

ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਨੇ ਭਾਰਤ ਦੇ ਵਿਦੇਸ਼ ਮੰਤਰਾਲੇ ਅਤੇ ਅਮਰੀਕਾ ਵਿਚਲੇ ਭਾਰਤੀ ਦੂਤਾਵਾਸ ਨੂੰ ਤੁਰੰਤ ਇਸ ਮਾਮਲੇ ਵਿੱਚ ਦਖ਼ਲ ਦੇਣ ਲਈ ਵੀ ਕਿਹਾ ਤਾਂ ਜੋਂ ਅੱਗੇ ਤੋਂ ਅਜਿਹੀ ਘਟਨਾ ਨਾ ਵਾਪਰੇ ਕਿਹਾ ਹੈ।

ਇਹ ਵੀ ਪੜ੍ਹੋ  : Amritsar Counter Intelligence ਨੂੰ ਮਿਲੀ ਵੱਡੀ ਸਫਲਤਾ; ਨਸ਼ੀਲੇ ਪਦਾਰਥਾਂ ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

- PTC NEWS

Electrical Saftey authority

Top News view more...

Latest News view more...

PTC NETWORK
PTC NETWORK