Jalandhar News : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕਿਸਾਨ ਲੀਡਰ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਦੀ ਸੜਕ ਹਾਦਸੇ 'ਚ ਹੋਈ ਮੌਤ
Jalandhar News : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੂੰ ਦੁਆਬੇ 'ਚ ਵੱਡਾ ਘਾਟਾ ਪਿਆ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਨਿਧੱੜਕ ਆਗੂ ਅਤੇ ਦੋਆਬਾ ਇੰਚਾਰਜ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਦੀ ਇਕ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ 59 ਸਾਲਾਂ ਦੇ ਸਨ।
ਮਿਲੀ ਜਾਣਕਾਰੀ ਅਨੁਸਾਰ ਉਹ ਮੋਟਰਸਾਈਕਲ ’ਤੇ ਜਾ ਰਹੇ ਸਨ ਅਤੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨਾਲ ਟਕਰਾਉਣ ਤੇ ਗੰਭੀਰ ਸੱਟਾਂ ਲੱਗੀਆਂ। ਜਿਸ ਮਗਰੋਂ ਹਸਪਤਾਲ ਲਿਜਾਣ ’ਤੇ ਡਾਕਟਰਾਂ ਵਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਵਾਈਸ ਪ੍ਰਧਾਨ ਮੁਕੇਸ਼ ਚੰਦਰ ਨੇ ਕੀਤੀ ਪੁਸ਼ਟੀ
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਸਮੇਤ ਹੋਰ ਆਗੂ ਭਲਕੇ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਦੇ ਜੱਦੀ ਪਿੰਡ ਪਹੁੰਚਣਗੇ।
- PTC NEWS