Tue, Nov 24, 2026
Whatsapp

ਸ੍ਰੀ ਨਨਕਾਣਾ ਸਾਹਿਬ ਤੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਚੜ੍ਹਦੇ ਪੰਜਾਬ ਦੇ ਸਿੱਖ ਨੌਜਵਾਨਾਂ ਨੂੰ ਸੰਦੇਸ਼

Jathedar Kuldeep Singh Gargarjj Massage : ਜਥੇਦਾਰ ਗੜਗੱਜ ਨੇ ਚੜ੍ਹਦੇ ਪੰਜਾਬ ਵਾਲੇ ਸਿੱਖ ਨੌਜਵਾਨਾਂ ਨੂੰ, ਜੋ ਕੇਸ ਕਤਲ ਕਰਦੇ ਹਨ, ਉਹ ਪਾਕਿਸਤਾਨ ਦੇ ਸਿੱਖਾਂ ਤੋਂ ਸਿੱਖਿਆ ਜ਼ਰੂਰ ਲੈਣ ਕਿ ਇਨ੍ਹਾਂ ਨੇ ਔਖੇ ਤੋਂ ਔਖੇ ਹਾਲਾਤ, ਵਿੱਚ ਵੀ ਸਿੱਖੀ ਨਹੀਂ ਛੱਡੀ ਅਤੇ ਕੋਈ ਵੀ ਸਿੱਖ, ਇੱਥੇ ਕੇਸ ਕਤਲ ਨਹੀਂ ਕਰਦਾ।

Reported by:  PTC News Desk  Edited by:  KRISHAN KUMAR SHARMA -- November 24th 2026 10:37 AM -- Updated: November 24th 2026 10:49 AM
ਸ੍ਰੀ ਨਨਕਾਣਾ ਸਾਹਿਬ ਤੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਚੜ੍ਹਦੇ ਪੰਜਾਬ ਦੇ ਸਿੱਖ ਨੌਜਵਾਨਾਂ ਨੂੰ ਸੰਦੇਸ਼

ਸ੍ਰੀ ਨਨਕਾਣਾ ਸਾਹਿਬ ਤੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਚੜ੍ਹਦੇ ਪੰਜਾਬ ਦੇ ਸਿੱਖ ਨੌਜਵਾਨਾਂ ਨੂੰ ਸੰਦੇਸ਼

Jathedar Kuldeep Singh Gargarjj Massage : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਦੇ ਚੱਲਦਿਆਂ ਬੀਤੀ ਰਾਤ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕੀਤੀ।

'ਚੜ੍ਹਦੇ ਪੰਜਾਬ ਦੇ ਸਿੱਖ ਨੌਜਵਾਨ ਨੂੰ ਲਹਿੰਦੇ ਪੰਜਾਬ ਤੋਂ ਸੇਧ ਲੈਣ'

ਜਥੇਦਾਰ ਗੜਗੱਜ ਨੇ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਨਾ ਕੀਤੀ। ਸਿੰਧੀ ਭਾਈਚਾਰੇ ਨਾਲ ਸਬੰਧਤ ਸਮੂਹ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਆਪਣੀ ਪਹਿਲੀ ਰਵਾਇਤ ਅਨੁਸਾਰ ਪਰਿਵਾਰਾਂ ਵਿੱਚੋਂ ਪਹਿਲਾ ਬੱਚਾ ਸਾਬਤ ਸੂਰਤ ਸਿੱਖ ਜ਼ਰੂਰ ਬਣਾਈਏ।

ਉਨ੍ਹਾਂ ਚੜ੍ਹਦੇ ਪੰਜਾਬ ਵਾਲੇ ਸਿੱਖ ਨੌਜਵਾਨਾਂ ਨੂੰ, ਜੋ ਕੇਸ ਕਤਲ ਕਰਦੇ ਹਨ, ਉਹ ਪਾਕਿਸਤਾਨ ਦੇ ਸਿੱਖਾਂ ਤੋਂ ਸਿੱਖਿਆ ਜ਼ਰੂਰ ਲੈਣ ਕਿ ਇਨ੍ਹਾਂ ਨੇ ਔਖੇ ਤੋਂ ਔਖੇ ਹਾਲਾਤ, ਵਿੱਚ ਵੀ ਸਿੱਖੀ ਨਹੀਂ ਛੱਡੀ ਅਤੇ ਕੋਈ ਵੀ ਸਿੱਖ, ਇੱਥੇ ਕੇਸ ਕਤਲ ਨਹੀਂ ਕਰਦਾ। ਉਨ੍ਹਾਂ ਚੜ੍ਹਦੇ ਪੰਜਾਬ ਤੋਂ ਆਈ ਸੰਗਤ ਨੂੰ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਤੋਂ ਪਿਸ਼ੌਰੀ ਅਤੇ ਸਿੰਧੀ ਸੰਗਤ ਪਾਸੋਂ ਸੇਵਾ ਤੇ ਸ਼ਰਧਾ ਦਾ ਪ੍ਰੇਰਣਾ ਜ਼ਰੂਰ ਲੈ ਕੇ ਜਾਣ ਜੋ ਬਹੁਤ ਹੀ ਪ੍ਰੇਮ ਨਾਲ ਗੁਰਪੁਰਬ ਮੌਕੇ ਵੱਡੀਆਂ ਸੇਵਾਵਾਂ ਨਿਭਾਉਂਦੇ ਹਨ।

ਜਥੇਦਾਰ ਸਾਹਿਬ ਨੇ ਸਿੱਖ ਸੰਗਤਾਂ ਨਾਲ ਕੀਤੀ ਮੁਲਾਕਾਤ

ਸ੍ਰੀ ਨਨਕਾਣਾ ਸਾਹਿਬ ਵਿਖੇ, ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਪੁੱਜੀਆਂ ਸਿੱਖ ਸੰਗਤਾਂ ਨਾਲ ਮੁਲਾਕਾਤ ਕੀਤੀ। ਸੰਗਤਾਂ ਦੇ ਮਨ ਵਿੱਚ ਬਹੁਤ ਚਾਅ ਅਤੇ ਉਤਸ਼ਾਹ ਹੈ ਕਿ ਆਪਣੇ ਵਿੱਛੜੇ ਹੋਏ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਉਹਨਾਂ ਨੂੰ ਮੌਕਾ ਮਿਲਿਆ। ਸ੍ਰੀ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਉਹ ਵੱਡੀ ਗਿਣਤੀ ਵਿੱਚ ਇੱਥੇ ਪੁੱਜੀਆਂ ਹਨ। ਸ੍ਰੀ ਗੁਰੂ ਨਾਨਕ ਪਾਤਸ਼ਾਹ ਕਿਰਪਾ ਕਰਨ ਸੰਗਤਾਂ ਨੂੰ ਵਿਛੜੇ ਗੁਰਧਾਮਾਂ ਦੇ ਖੁੱਲੇ ਦਰਸ਼ਨ ਦੀਦਾਰ ਪ੍ਰਾਪਤ ਹੋਣ।

ਇਹ ਵੀ ਪੜ੍ਹੋ... ਸਪੀਕਰ ਕੁਲਤਾਰ ਸਿੰਘ ਦੇ ਪਿੰਡ ਸੰਧਵਾਂ 'ਚ 'ਆਪ' ਨੂੰ ਵੱਡਾ ਝਟਕਾ ! ਬਾਵਰੀਆ ਸਮਾਜ ਵੱਲੋਂ ਮੁਕੰਮਲ ਬਾਈਕਾਟ ਦਾ ਐਲਾਨ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK