Mon, Feb 2, 2026
Whatsapp

328 Saroop Case : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਜ਼ਰੂਰੀ ਆਦੇਸ਼, ਪੜ੍ਹੋ

328 Saroop Case : ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਸਬੰਧਤ ਧਿਰਾਂ ਨੂੰ ਇੱਕ ਵਾਰ ਫਿਰ ਸਖ਼ਤੀ ਨਾਲ ਹਦਾਇਤ ਕੀਤੀ ਕਿ ਜਦੋਂ ਤੱਕ ਜਾਂਚ ਮੁਕੰਮਲ ਨਹੀਂ ਹੋ ਜਾਂਦੀ ਇਸ ਮਾਮਲੇ ਵਿੱਚ ਪੂਰਾ ਸੰਜਮ ਤੇ ਸ਼ਬਦਾਂ ਦੀ ਮਰਯਾਦਾ ਰੱਖਣ ਅਤੇ ਕੀਤੇ ਆਦੇਸ਼ ਦੀ ਪਾਲਣਾ ਕਰਨ।

Reported by:  PTC News Desk  Edited by:  KRISHAN KUMAR SHARMA -- February 02nd 2026 06:06 PM -- Updated: February 02nd 2026 06:13 PM
328 Saroop Case : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਜ਼ਰੂਰੀ ਆਦੇਸ਼, ਪੜ੍ਹੋ

328 Saroop Case : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਜ਼ਰੂਰੀ ਆਦੇਸ਼, ਪੜ੍ਹੋ

328 Saroop Case : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ (Jathedar Kuldeep Singh Gargajj) ਨੇ ਅੱਜ ਇੱਕ ਜ਼ਰੂਰੀ ਆਦੇਸ਼ ਜਾਰੀ ਕਰਕੇ ਇਸ ਮਾਮਲੇ ਨਾਲ ਸਬੰਧਤ ਸਮੂਹ ਧਿਰਾਂ ਨੂੰ ਸਖ਼ਤ ਹਦਾਇਤ ਕੀਤੀ ਹੈ। ਜਾਰੀ ਕੀਤੀ ਗਏ ਆਦੇਸ਼ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ ਜੋਤ ਗੁਰੂ ਹਨ, ਜਿਨ੍ਹਾਂ ਨਾਲ ਹਰ ਗੁਰੂ ਨਾਨਕ ਨਾਮ ਲੇਵਾ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਪਿਛਲੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਹ ਹਦਾਇਤ ਕੀਤੀ ਗਈ ਸੀ ਕਿ ਇਸ ਮਾਮਲੇ ਵਿੱਚ ਕਿਸੇ ਵੀ ਧਿਰ ਵੱਲੋਂ ਸਿਆਸਤ, ਦੂਸ਼ਣਬਾਜ਼ੀ, ਕਾਹਲੀ ਅਤੇ ਬਿਆਨਬਾਜ਼ੀ ਨਾ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਇਹ ਧਿਆਨ ਵਿੱਚ ਆਇਆ ਹੈ ਕਿ ਕੀਤੀ ਗਈ ਹਦਾਇਤ ਦੇ ਬਾਵਜੂਦ ਵੀ ਇਸ ਮਾਮਲੇ ਵਿੱਚ ਕੁਝ ਸਬੰਧਤ ਧਿਰਾਂ ਵੱਲੋਂ ਲਗਾਤਾਰ ਬਿਆਨਬਾਜ਼ੀ ਤੇ ਦੂਸ਼ਣਬਾਜ਼ੀ ਕੀਤੀ ਜਾ ਰਹੀ ਹੈ ਅਤੇ ਮੀਡੀਆ, ਸੋਸ਼ਲ ਮੀਡੀਆ ਉੱਪਰ ਵੀ ਟ੍ਰਾਇਲ ਚਲਾਇਆ ਜਾ ਰਿਹਾ ਹੈ, ਜੋ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੀ ਹਦਾਇਤ ਦੀ ਭਾਵਨਾ ਦਾ ਸਤਿਕਾਰ ਨਹੀਂ।


ਆਦੇਸ਼ ਵਿੱਚ ਉਨ੍ਹਾਂ ਕਿਹਾ ਕਿ ਜਦੋਂ ਤੱਕ ਜਾਂਚ ਪੜਤਾਲ ਮੁਕੰਮਲ ਨਹੀਂ ਹੁੰਦੀ ਅਤੇ ਸੱਚ ਸਾਹਮਣੇ ਨਹੀਂ ਆਉਂਦਾ, ਉਦੋਂ ਤੱਕ ਕਿਸੇ ਵੀ ਧਿਰ ਜਾਂ ਮੀਡੀਆ ਵੱਲੋਂ ਇਸ ਮਾਮਲੇ ਵਿੱਚ ਬੋਲਣਾ ਅਤੇ ਆਪੋ-ਆਪਣੇ ਹਿਸਾਬ ਨਾਲ ਤੱਥ ਪੇਸ਼ ਕਰਨੇ ਜਾਂ ਬਿਰਤਾਂਤ ਖੜ੍ਹਾ ਕਰਨਾ ਬਿਲਕੁਲ ਵੀ ਵਾਜਬ ਨਹੀਂ, ਕਿਉਂਕਿ ਇਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਸੰਗਤਾਂ ਵਿੱਚ ਦੁਵਿਧਾ ਪੈਦਾ ਹੁੰਦੀ ਹੈ। ਜਾਂਚ ਮੁਕੰਮਲ ਹੋਣ ਤੱਕ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਜਾਂ ਸਮੂਹ ਧਿਰਾਂ ਜਾਂ ਸਬੰਧਤ ਧਿਰਾਂ ਦੇ ਵਕੀਲਾਂ ਨੂੰ ਵੀ ਇਹ ਅਧਿਕਾਰ ਨਹੀਂ ਹੈ ਕਿ ਉਹ ਇਸ ਮਾਮਲੇ ਉੱਤੇ ਕੋਈ ਪ੍ਰੈੱਸ ਵਾਰਤਾ ਕਰਨ ਜਾਂ ਕਿਸੇ ਤਰ੍ਹਾਂ ਦੀ ਸਿਆਸਤ ਕਰਨ ਜਾਂ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਜਾਂ ਮੀਡੀਆ ਟ੍ਰਾਇਲ ਨੂੰ ਉਤਸ਼ਾਹਿਤ ਕਰਨ ਜਾਂ ਆਪਣੇ ਪੱਧਰ ਉੱਤੇ ਫ਼ੈਸਲੇ ਦੇਣ। 

ਆਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਨ ਸਾਰੀਆਂ ਧਿਰਾਂ : ਜਥੇਦਾਰ ਗੜਗੱਜ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਸਬੰਧਤ ਧਿਰਾਂ ਨੂੰ ਇੱਕ ਵਾਰ ਫਿਰ ਸਖ਼ਤੀ ਨਾਲ ਹਦਾਇਤ ਕੀਤੀ ਕਿ ਜਦੋਂ ਤੱਕ ਜਾਂਚ ਮੁਕੰਮਲ ਨਹੀਂ ਹੋ ਜਾਂਦੀ ਇਸ ਮਾਮਲੇ ਵਿੱਚ ਪੂਰਾ ਸੰਜਮ ਤੇ ਸ਼ਬਦਾਂ ਦੀ ਮਰਯਾਦਾ ਰੱਖਣ ਅਤੇ ਕੀਤੇ ਆਦੇਸ਼ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਇਹ ਵੀ ਧਿਆਨ ਵਿੱਚ ਆਇਆ ਹੈ ਕਿ ਪੰਜਾਬ ਪੁਲਿਸ ਦੀ ਜਾਂਚ ਟੀਮ ਜਦੋਂ ਵੀ ਕਿਤੇ ਜਾਂਚ ਪੜਤਾਲ ਦੀ ਕਾਰਵਾਈ ਲਈ ਜਾ ਰਹੀ ਹੈ ਤਾਂ ਉਸ ਦੀ ਜਾਣਕਾਰੀ ਮੀਡੀਆ ਨੂੰ ਲੀਕ ਕਰਕੇ ਖ਼ਬਰਾਂ ਚਲਵਾਈਆਂ ਜਾ ਰਹੀਆਂ ਹਨ ਜੋ ਕਿ ਜ਼ਿੰਮੇਵਾਰੀ ਵਾਲੀ ਅਤੇ ਸੰਜੀਦਾ ਪਹੁੰਚ ਨਹੀਂ ਹੈ।

ਉਨ੍ਹਾਂ ਕਿਹਾ ਕਿ ਜਾਂਚ ਦੇ ਚੱਲਦਿਆਂ ਇਹ ਵੀ ਸਾਹਮਣੇ ਆਇਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਦਰਸ਼ਨ ਕਰਨ ਲਈ ਪੁਲਿਸ ਵੱਲੋਂ ਬਹੁਤ ਕਾਹਲੀ ਕੀਤੀ ਜਾਂਦੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੀ ਤੱਥਾਂ ਰਹਿਤ ਜਾਣਕਾਰੀ ਜਨਤਕ ਕਰਨ ਵਿੱਚ ਵੀ ਕਾਹਲੀ ਕੀਤੀ ਗਈ ਹੈ, ਜਿਸ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਪੰਜਾਬ ਅੰਦਰ ਅਮਨ ਕਾਨੂੰਨ ਭੰਗ ਹੋਣ ਜਿਹੀ ਸਥਿਤੀ ਬਨਣ ਦੇ ਹਾਲਾਤ ਵੀ ਪੈਦਾ ਹੋਏ। ਭਾਵੇਂ ਕਿ ਮੌਜੂਦਾ ਵਿਸ਼ੇਸ਼ ਜਾਂਚ ਟੀਮ ਦੀ ਯੋਗਤਾ ਉੱਤੇ ਕੋਈ ਸ਼ੰਕਾ ਨਹੀਂ, ਪਰੰਤੂ ਚੰਗਾ ਹੋਵੇ ਪੰਜਾਬ ਪੁਲਿਸ ਦੀ ਜਾਂਚ ਟੀਮ ਉਹ ਹੋਵੇ ਜਿਸ ਨੂੰ ਗੁਰਮਤਿ ਅਤੇ ਸਿੱਖ ਮਰਯਾਦਾ ਦੀ ਪੂਰਨ ਸਮਝ ਹੋਵੇ ਅਤੇ ਅੰਮ੍ਰਿਤਧਾਰੀ ਸਿੱਖਾਂ ਅਧਾਰਤ ਟੀਮ ਹੋਵੇ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਸੰਜੀਦਗੀ, ਸਹਿਣਸ਼ੀਲਤਾ, ਗੁਰੂ ਸਾਹਿਬ ਦੀ ਬਖ਼ਸ਼ੀ ਬਿਬੇਕ ਬੁੱਧ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਣ ਸਤਿਕਾਰ, ਗੁਰਦੁਆਰਾ ਸਾਹਿਬਾਨ ਦੀ ਮਰਯਾਦਾ ਅਤੇ ਸਤਿਕਾਰ ਨੂੰ ਹਮੇਸ਼ਾ ਧਿਆਨ ਵਿੱਚ ਰੱਖਿਆ ਜਾਵੇ।

- PTC NEWS

Top News view more...

Latest News view more...

PTC NETWORK
PTC NETWORK