Sun, Nov 15, 2026
Whatsapp

Parinder Jhota Antim Ardas : ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਪੰਜਾਬੀਆਂ ਦੇ ਨਾਮ ਸੰਦੇਸ਼

Jathedar Kuldeep Singh Gargajj : ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਦੇ ਇਸ ਵਿਸ਼ਾਲ ਇਕੱਠ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦਾ ਹਰ ਬਾਸ਼ਿੰਦਾ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨਾ ਚਾਹੁੰਦਾ ਹੈ ਅਤੇ ਸ਼ਹੀਦ ਭਾਈ ਪਰਵਿੰਦਰ ਸਿੰਘ (ਝੋਟਾ) ਆਪਣੀ ਕੁਰਬਾਨੀ ਸਦਕਾ ਲੋਕਾਂ ਦੇ ਮਨਾਂ ਵਿੱਚ ਵੱਸ ਗਿਆ ਹੈ।

Reported by:  PTC News Desk  Edited by:  KRISHAN KUMAR SHARMA -- November 15th 2026 04:54 PM -- Updated: November 15th 2026 04:57 PM
Parinder Jhota Antim Ardas : ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਪੰਜਾਬੀਆਂ ਦੇ ਨਾਮ ਸੰਦੇਸ਼

Parinder Jhota Antim Ardas : ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਪੰਜਾਬੀਆਂ ਦੇ ਨਾਮ ਸੰਦੇਸ਼

Parinder Singh Jhota Antim Ardas : ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਸ਼ਹੀਦ ਭਾਈ ਪਰਵਿੰਦਰ ਸਿੰਘ (ਝੋਟਾ) ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਮੁੱਚੇ ਪੰਜਾਬ ਵਿੱਚੋਂ ਵੱਡੀ ਗਿਣਤੀ ਵਿੱਚ ਇਨਸਾਫ਼ ਪਸੰਦ ਲੋਕਾਂ ਅਤੇ ਸੰਗਤਾਂ ਨੇ ਸ਼ਮੂਲੀਅਤ ਕਰਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਮਾਗਮ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੰਗਤਾਂ ਦੀ ਸਹੂਲਤ ਲਈ ਸਮਾਗਮ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ।

ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰੂ ਚਰਨਾਂ ਵਿੱਚ ਅਰਦਾਸ ਬੇਨਤੀ ਕਰਦਿਆਂ ਜਿੱਥੇ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ, ਉੱਥੇ ਹੀ ਸਮੇਂ ਦੇ ਹੁਕਮਰਾਨਾਂ ਨੂੰ ਨਸ਼ਿਆਂ ਦੇ ਕੋਹੜ ਖ਼ਿਲਾਫ਼ ਸੁਹਿਰਦਤਾ ਨਾਲ ਜੂਝਣ ਦੀ ਸਮਰੱਥਾ ਬਖ਼ਸ਼ਣ ਲਈ ਵੀ ਅਰਦਾਸ ਕੀਤੀ।

ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਦੇ ਇਸ ਵਿਸ਼ਾਲ ਇਕੱਠ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦਾ ਹਰ ਬਾਸ਼ਿੰਦਾ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨਾ ਚਾਹੁੰਦਾ ਹੈ ਅਤੇ ਸ਼ਹੀਦ ਭਾਈ ਪਰਵਿੰਦਰ ਸਿੰਘ (ਝੋਟਾ) ਆਪਣੀ ਕੁਰਬਾਨੀ ਸਦਕਾ ਲੋਕਾਂ ਦੇ ਮਨਾਂ ਵਿੱਚ ਵੱਸ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਪਰਵਿੰਦਰ ਸਿੰਘ ਦੂਜਿਆਂ ਦੇ ਬੱਚਿਆਂ ਨੂੰ ਬਚਾਉਣ ਲਈ ਆਪਣਾ ਆਪਾ ਕੁਰਬਾਨ ਕਰਕੇ ਸਮਾਜ ਨੂੰ ਇਹ ਸੁਨੇਹਾ ਦੇ ਗਿਆ ਹੈ ਕਿ ਨਸ਼ਿਆਂ ਦਾ ਇਹ ਰਾਹ ਬੜਾ ਮਾੜਾ ਅਤੇ ਤਬਾਹਕੁੰਨ ਹੈ।

ਸਮੇਂ ਦੀਆਂ ਸਰਕਾਰਾਂ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦਿਆਂ ਸਿੰਘ ਸਾਹਿਬ ਨੇ ਕਿਹਾ ਕਿ ਹੁਣ ਪੰਜਾਬ ਦੇ ਲੋਕ ਜਾਗਰੂਕ ਹੋ ਗਏ ਹਨ ਅਤੇ ਉਹ ਸਰਕਾਰਾਂ ਨੂੰ ਸਵਾਲ ਜ਼ਰੂਰ ਕਰਨਗੇ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਨਸ਼ਾ ਖ਼ਤਮ ਕਰਨ ਦੇ ਵੱਡੇ-ਵੱਡੇ ਦਮਗਜੇ ਮਾਰਦੀ ਹੈ, ਪਰ ਦੂਜੇ ਪਾਸੇ ਜੋ ਨੌਜਵਾਨ ਜਾਂ ਸਮਾਜ ਸੇਵੀ ਨਸ਼ਾ ਰੋਕਦੇ ਹਨ ਜਾਂ ਨਸ਼ਾ ਵੇਚਣ ਵਾਲਿਆਂ ਦਾ ਵਿਰੋਧ ਕਰਦੇ ਹਨ, ਉਨ੍ਹਾਂ ਉੱਪਰ ਹੀ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ, ਜਿਸ ਦੀ ਤਾਜ਼ਾ ਉਦਾਹਰਨ ਅਟਾਰੀ ਵਾਲੇ ਪਾਸੇ ਦੇਖਣ ਨੂੰ ਮਿਲੀ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਵਾਲਿਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦੀ ਬਜਾਏ ਅਸਲ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਨੇ ਸ਼ਹੀਦ ਭਾਈ ਪਰਵਿੰਦਰ ਸਿੰਘ (ਝੋਟਾ) ਵਾਂਗ ਸਮੁੱਚੇ ਪੰਥ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀ ਭੈੜੀ ਅਲਾਮਤ ਵਿਰੁੱਧ ਇੱਕਜੁੱਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀ ਪਵਿੱਤਰ ਧਰਤੀ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਮਾਜ ਦੇ ਹਰ ਵਰਗ ਅਤੇ ਪੰਥਕ ਜਥੇਬੰਦੀਆਂ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ, ਇਹੀ ਸ਼ਹੀਦ ਭਾਈ ਪਰਵਿੰਦਰ ਸਿੰਘ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਅਖੀਰ ਵਿੱਚ ਉਨ੍ਹਾਂ ਸਮਾਗਮ ਵਿੱਚ ਪਹੁੰਚੀਆਂ ਸਮੂਹ ਸੰਗਤਾਂ ਅਤੇ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ... ਪਰਵਿੰਦਰ ਝੋਟਾ ਦੀ ਅੰਤਿਮ ਅਰਦਾਸ ਮੌਕੇ ਪਿਤਾ ਭੀਮ ਸਿੰਘ ਦੀ ਪੰਜਾਬੀਆਂ ਨੂੰ ਅਪੀਲ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK