Amritsar News : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਚੀਫ ਖਾਲਸਾ ਦੀਵਾਨ ਨੂੰ ਮੁੜ ਭੇਜਿਆ ਗਿਆ ਨੋਟਿਸ
Amritsar News : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਚੀਫ ਖਾਲਸਾ ਦੀਵਾਨ ਨੂੰ ਮੁੜ ਨੋਟਿਸ ਭੇਜਿਆ ਗਿਆ ਹੈ। ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 21 ਅਕਤੂਬਰ ਨੂੰ ਭੇਜੇ ਨੋਟਿਸ 'ਚ ਪੰਜ ਦਿਨਾਂ ਦੀ ਮੋਹਲਤ ਦਿੱਤੀ ਗਈ ਸੀ ਅਤੇ ਪੰਜ ਦਿਨ ਦੇ ਅੰਦਰ -ਅੰਦਰ ਚੀਫ ਖਾਲਸਾ ਦੇ ਅੰਮ੍ਰਿਤਧਾਰੀ ਅਤੇ ਗੈਰ ਅੰਮ੍ਰਿਤਧਾਰੀ ਮੈਂਬਰਾਂ ਦੀ ਲਿਸਟ ਸਮੇਤ ਅਹਿਮ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ।
ਉਨ੍ਹਾਂ ਨੂੰ ਪੰਜ ਦਿਨ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿਜੀ ਤੌਰ 'ਤੇ ਪੇਸ਼ ਹੋ ਕੇ ਜਵਾਬ ਦੇਣ ਦਾ ਆਦੇਸ਼ ਦਿੱਤਾ ਗਿਆ ਸੀ। ਨੋਟਿਸ 'ਚ 5 ਦਿਨਾਂ ਦੇ ਅੰਦਰ -ਅੰਦਰ ਜਵਾਬ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ ਲਈ ਕਿਹਾ ਸੀ ਪਰ ਚੀਫ ਖਾਲਸਾ ਦੀਵਾਨ ਦੀਵਾਨ ਵਲੋਂ ਕੋਈ ਜਵਾਬ ਨਾ ਦਿੱਤੇ ਜਾਣ 'ਤੇ ਮੁੜ ਨੋਟਿਸ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ 13 ਅਕਤੂਬਰ ਨੂੰ ਵੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਨੋਟਿਸ ਭੇਜਿਆ ਗਿਆ ਸੀ।
ਦੱਸ ਦੇਈਏ ਕਿ ਚੀਫ ਖਾਲਸਾ ਦੀਵਾਨ ਦੇ ਪ੍ਰਬੰਧ 'ਤੇ ਅਹੁਦੇਦਾਰਾਂ ਖ਼ਿਲਾਫ਼ ਮਿਲੀਆਂ ਲਿਖਤੀ ਸ਼ਿਕਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨੂੰ ਇੱਕ ਅਹਿਮ ਪੱਤਰ ਭੇਜਿਆ ਗਿਆ ਸੀ। ਇਸ ਪੱਤਰ ਰਾਹੀਂ ਅਕਾਲ ਤਖਤ ਸਾਹਿਬ ਨੇ ਚੀਫ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰਨੀ ਕਮੇਟੀ ਨੂੰ ਹੁਕਮ ਦਿੱਤਾ ਸੀ ਕਿ ਉਹ ਸਕੱਤਰੇਤ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਆਪਣਾ ਪੱਖ ਰੱਖਣ।

- PTC NEWS