Fri, Dec 5, 2025
Whatsapp

Sri Akal Takht Sahib ਦੇ ਜਥੇਦਾਰ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਕੀਤਾ ਗਿਆ ਤਲਬ

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਆਪਣਾ ਪੱਖ ਸਪੱਸ਼ਟ ਨਹੀਂ ਕੀਤਾ ਹੈ ਅਤੇ ਨਾ ਹੀ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਦੀ ਖਿਮਾ ਜਾਚਨਾ ਕੀਤੀ ਹੈ।

Reported by:  PTC News Desk  Edited by:  Aarti -- July 26th 2025 01:13 PM
Sri Akal Takht Sahib ਦੇ ਜਥੇਦਾਰ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਕੀਤਾ ਗਿਆ ਤਲਬ

Sri Akal Takht Sahib ਦੇ ਜਥੇਦਾਰ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਕੀਤਾ ਗਿਆ ਤਲਬ

Sri Akal Takht Sahib News : ਪੰਜਾਬ ਸਰਕਾਰ ਵੱਲੋਂ ਸ਼੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਇਤਰਾਜ਼ਯੋਗ ਪ੍ਰੋਗਰਾਮ ਦਾ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਤੇ ਪੁੱਜੀਆਂ ਸ਼ਿਕਾਇਤਾਂ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਕੈਬਨਿਟ ਮੰਤਰ ਹਰਜੋਤ ਸਿੰਘ ਅਤੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਆਪਣਾ ਪੱਖ ਰੱਖਣ ਲਈ ਮਿਤੀ 1 ਅਗਸਤ 2025 ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਤਲਬ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਆਪਣਾ ਪੱਖ ਸਪੱਸ਼ਟ ਨਹੀਂ ਕੀਤਾ ਹੈ ਅਤੇ ਨਾ ਹੀ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਦੀ ਖਿਮਾ ਜਾਚਨਾ ਕੀਤੀ ਹੈ। 

ਉਨ੍ਹਾਂ ਕਿਹਾ ਕਿ ਸੰਵਿਧਾਨਕ ਅਹੁਦਿਆਂ ਉੱਤੇ ਕਾਰਜ ਕਰ ਰਹੀਆਂ ਸ਼ਖ਼ਸੀਅਤਾਂ ਦੀ ਸਮਾਜ ਪ੍ਰਤੀ ਅਹਿਮ ਜ਼ਿੰਮੇਵਾਰੀ ਹੁੰਦੀ ਹੈ ਅਤੇ ਪੰਜਾਬ ਸਰਕਾਰ ਦੇ ਅਹੁਦੇਦਾਰਾਂ ਵੱਲੋਂ ਸੰਜੀਦਾ ਮਸਲੇ ਉੱਤੇ ਹੁਣ ਤੱਕ ਚੁੱਪ ਰਹਿਣਾ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਗੁਰੂ ਸਾਹਿਬ ਨਾਲ ਸਬੰਧਤ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਰੱਖੇ ਗਏ ਸਮਾਗਮ ਅੰਦਰ ਨਾਚ-ਗਾਣੇ ਅਤੇ ਮਨੋਰੰਜਨ ਨਾਲ ਸ਼ੁਰੂਆਤ ਕੀਤੀ ਗਈ ਹੋਵੇ, ਜੋ ਕਿ ਬਰਦਾਸ਼ਤਯੋਗ ਨਹੀਂ। 

ਜਥੇਦਾਰ ਗੜਗੱਜ ਨੇ ਕਿਹਾ ਕਿ ਮਿਤੀ 1 ਅਗਸਤ 2025 ਨੂੰ ਪੰਥਕ ਅਤੇ ਧਾਰਮਿਕ ਮਾਮਲੇ ਵਿਚਾਰਨ ਲਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕੀਤੀ ਜਾ ਰਹੀ ਹੈ ਅਤੇ ਇਸੇ ਦਿਨ ਹੀ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਅਤੇ ਡਾਇਰੈਕਟਰ ਸ. ਜਸਵੰਤ ਸਿੰਘ ਆਪਣਾ ਪੱਖ ਰੱਖਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਗਾਇਕ ਬੀਰ ਸਿੰਘ ਦੇ ਖਿਲਾਫ਼ ਵੀ ਸ਼ਿਕਾਇਤਾਂ ਪੁੱਜੀਆਂ ਹਨ ਜੋ ਬੀਤੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਪੱਖ ਰੱਖ ਕੇ ਖਿਮਾ ਜਾਚਨਾ ਕਰ ਗਿਆ ਹੈ, ਜਿਸ ਉੱਤੇ ਵੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਆਪਣਾ ਪੱਖ ਰੱਖਣ ਲਈ ਪੇਸ਼ ਹੋਣ ਸਬੰਧੀ ਪੱਤਰ ਜਾਰੀ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ : Youtuber Armaan Malik ਤੇ ਦੋਹਾਂ ਪਤਨੀਆਂ ਦੀਆਂ ਵਧੀਆਂ ਮੁਸ਼ਕਿਲਾਂ ! ਇਸ ਮਾਮਲੇ ’ਚ ਪਟਿਆਲਾ ਕੋਰਟ ਨੇ ਲਿਆ ਨੋਟਿਸ

- PTC NEWS

Top News view more...

Latest News view more...

PTC NETWORK
PTC NETWORK