Tue, Dec 23, 2025
Whatsapp

Jatti Song: ਫ਼ਿਲਮ 'ਕੈਰੀ ਆਨ ਜੱਟਾ 3' ਦਾ ਗੀਤ 'ਜੱਟੀ' ਦਰਸ਼ਕਾਂ ਨੂੰ ਰਿਹਾ ਬੇਹੱਦ ਪਸੰਦ, ਤੁਸੀਂ ਵੀ ਸੁਣੋ...!

ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਜਲਦ ਹੀ ਆਪਣੀ ਨਵੀਂ ਫ਼ਿਲਮ 'ਕੈਰੀ ਆਨ ਜੱਟਾ3' ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਫ਼ਿਲਮ ਕੈਰੀ ਆਨ ਜੱਟਾ- 3 ਦਾ ਪਹਿਲਾ ਗੀਤ 'ਜੱਟੀ' ਰਿਲੀਜ਼ ਹੋ ਗਿਆ ਹੈ। ਜਿਸ ਨੂੰ ਦਰਸ਼ਕ ਬਹੁਤ ਪਸੰਦ ਕਰ ਰਹੇ ਹਨ।

Reported by:  PTC News Desk  Edited by:  Aarti -- May 21st 2023 04:40 PM
Jatti Song: ਫ਼ਿਲਮ 'ਕੈਰੀ ਆਨ ਜੱਟਾ 3' ਦਾ ਗੀਤ 'ਜੱਟੀ' ਦਰਸ਼ਕਾਂ ਨੂੰ ਰਿਹਾ ਬੇਹੱਦ ਪਸੰਦ, ਤੁਸੀਂ ਵੀ ਸੁਣੋ...!

Jatti Song: ਫ਼ਿਲਮ 'ਕੈਰੀ ਆਨ ਜੱਟਾ 3' ਦਾ ਗੀਤ 'ਜੱਟੀ' ਦਰਸ਼ਕਾਂ ਨੂੰ ਰਿਹਾ ਬੇਹੱਦ ਪਸੰਦ, ਤੁਸੀਂ ਵੀ ਸੁਣੋ...!

Jatti Song: ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ 'ਕੈਰੀ ਆਨ ਜੱਟਾ3' ਨੂੰ ਲੈ ਕੇ ਸੁਰਖੀਆਂ 'ਚ ਹਨ। ਗਿੱਪੀ ਗਰੇਵਾਲ ਦੀ ਇਹ ਫ਼ਿਲਮ ਜਲਦ ਹੀ ਸਿਨੇਮਾਘਰਾਂ 'ਚ ਦਸਤਕ ਦੇਣ ਵਾਲੀ ਹੈ। ਹਾਲ ਹੀ ਵਿੱਚ ਗਾਇਕ ਦੀ ਇਸ ਫ਼ਿਲਮ ਦਾ ਪਹਿਲਾ ਗੀਤ ਜੱਟੀ ਰਿਲੀਜ਼ ਹੋਇਆ ਹੈ। ਇਸ ਗੀਤ 'ਚ ਗਿੱਪੀ ਗਰੇਵਾਲ ਦੇ ਨਾਲ ਸੋਨਮ ਬਾਜਵਾ ਤੇ ਐਮੀ ਵਿਰਕ ਵੀ ਨਜ਼ਰ ਆ ਰਹੇ ਹਨ।  

ਪੰਜਾਬੀ ਫ਼ਿਲਮ 'ਕੈਰੀ ਆਨ ਜੱਟਾ 3' ('Carry on Jatta 3') ਆਪਣੇ ਗੀਤਾਂ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਜਿਥੇ ਲੋਕਾਂ ਵਲੋਂ 'ਕੈਰੀ ਆਨ ਜੱਟਾ 3' ਦੇ ਟੀਜ਼ਰ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਉਥੇ ਹੀ ਦਰਸ਼ਕਾਂ ਦੇ ਉਤਸ਼ਾਹ ਨੂੰ ਹੋਰ ਵਧਾਉਂਦਿਆਂ ਬੀਤੇ ਦਿਨ ਫ਼ਿਲਮ ਦਾ ਤੀਜਾ ਗੀਤ 'ਜੱਟੀ' ਰਿਲੀਜ਼ ਕੀਤਾ ਗਿਆ ਹੈ।


ਇਹ ਗੀਤ ਗਿੱਪੀ ਗਰੇਵਾਲ ਤੇ ਐਮੀ ਵਿਰਕ ਦੀ ਆਵਾਜ਼ 'ਚ ਰਿਲੀਜ਼ ਹੋਇਆ ਹੈ, ਜਿਸ ਨੂੰ ਲੋਕਾਂ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ ਫ਼ਿਲਮ 'ਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਬੀਨੂੰ ਢਿੱਲੋਂ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸਿਰ ਚਿਨਓਟੀ, ਹਾਰਬੀ ਸੰਘਾ, ਬੀ.ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਤਵ ਨੇ ਲਿਖਿਆ ਹੈ, ਜਿਸ ਨੂੰ ਸਮੀਪ ਕੰਗ ਵਲੋਂ ਡਾਇਰੈਕਟ ਕੀਤਾ ਗਿਆ ਹੈ। ਦੁਨੀਆ ਭਰ 'ਚ ਇਹ ਫ਼ਿਲਮ 29 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਇਹ ਵੀ ਪੜ੍ਹੋ: Karan Aujla: ਗਾਇਕ ਕਰਨ ਔਜਲਾ ਦੀ ਵਾਇਰਲ ਤਸਵੀਰਾਂ ’ਚ ਨਜ਼ਰ ਆਈ ਉਨ੍ਹਾਂ ਦੀ ਮਾਂ ਦੀ ਝਲਕ, ਆਖੀ ਇਹ ਗੱਲ...

- PTC NEWS

Top News view more...

Latest News view more...

PTC NETWORK
PTC NETWORK