Mon, Oct 19, 2026
Whatsapp

Jhota Murder: ਐਕਸ਼ਨ ਕਮੇਟੀ ਨੇ ਵਿਧਾਇਕਾਂ ਦੇ ਘਰਾਂ ਮੁਹਰੇ ਚਿਪਕਾਏ ‘ਲਾਹਨਤ ਪੱਤਰ’

Punjab News: ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਅੱਜ ਐਕਸ਼ਨ ਕਮੇਟੀ ਅਤੇ ਝੋਟਾ ਦੇ ਸਮਰਥਕਾਂ ਵੱਲੋਂ ਪੂਰੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ।

Reported by:  PTC News Desk  Edited by:  Amritpal Singh -- October 19th 2026 02:36 PM
Jhota Murder: ਐਕਸ਼ਨ ਕਮੇਟੀ ਨੇ ਵਿਧਾਇਕਾਂ ਦੇ ਘਰਾਂ ਮੁਹਰੇ ਚਿਪਕਾਏ ‘ਲਾਹਨਤ ਪੱਤਰ’

Jhota Murder: ਐਕਸ਼ਨ ਕਮੇਟੀ ਨੇ ਵਿਧਾਇਕਾਂ ਦੇ ਘਰਾਂ ਮੁਹਰੇ ਚਿਪਕਾਏ ‘ਲਾਹਨਤ ਪੱਤਰ’

Punjab News: ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਅੱਜ ਐਕਸ਼ਨ ਕਮੇਟੀ ਅਤੇ ਝੋਟਾ ਦੇ ਸਮਰਥਕਾਂ ਵੱਲੋਂ ਪੂਰੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਅੱਜ ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਵਿਜੈ ਸਿੰਗਲਾ ਦੇ ਘਰ ਦੇ ਬਾਹਰ ਵੀ ਪ੍ਰਦਰਸ਼ਨਕਾਰੀਆਂ ਨੇ ਘਿਰਾਓ ਕਰਕੇ ਆਪਣਾ ਰੋਸ ਜ਼ਾਹਰ ਕੀਤਾ।


ਇਸ ਤੋਂ ਇਲਾਵਾ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੇ ਘਰਾਂ ਦਾ ਵੀ ਘਿਰਾਓ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਐਕਸ਼ਨ ਕਮੇਟੀ ਅਤੇ ਝੋਟਾ ਦੇ ਸਮਰਥਕਾਂ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਦੇ ਬਾਹਰ ‘ਲਾਹਨਤ ਪੱਤਰ’ ਵੀ ਚਿਪਕਾਏ ਗਏ। ਇਸ ਕਾਰਵਾਈ ਰਾਹੀਂ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਅਤੇ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਪ੍ਰਤੀ ਆਪਣਾ ਵਿਰੋਧ ਜ਼ਾਹਰ ਕੀਤਾ।ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਪਰਿਵਾਰ ਅਤੇ ਸਮਰਥਕਾਂ ਵੱਲੋਂ ਲਗਾਤਾਰ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਇਸੇ ਦੇ ਚੱਲਦਿਆਂ ਹੁਣ ਵਿਰੋਧ ਪ੍ਰਦਰਸ਼ਨਾਂ ਦਾ ਰੁਖ਼ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਤੱਕ ਪਹੁੰਚ ਗਿਆ ਹੈ।


- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK