Thu, Dec 11, 2025
Whatsapp

Justice For Moosewala: ਮਰਹੂਮ ਸਿੱਧੂ ਮੂਸੇਵਾਲਾ ਲਈ 'ਇਨਸਾਫ਼ ਮਾਰਚ'; ਮਾਤਾ-ਪਿਤਾ ਨੇ ਸਮਰਥਕਾਂ ਨੂੰ ਲਾਈ ਗੁਹਾਰ

Reported by:  PTC News Desk  Edited by:  Jasmeet Singh -- May 05th 2023 09:50 AM -- Updated: May 05th 2023 10:32 AM
Justice For Moosewala: ਮਰਹੂਮ ਸਿੱਧੂ ਮੂਸੇਵਾਲਾ ਲਈ 'ਇਨਸਾਫ਼ ਮਾਰਚ'; ਮਾਤਾ-ਪਿਤਾ ਨੇ ਸਮਰਥਕਾਂ ਨੂੰ ਲਾਈ ਗੁਹਾਰ

Justice For Moosewala: ਮਰਹੂਮ ਸਿੱਧੂ ਮੂਸੇਵਾਲਾ ਲਈ 'ਇਨਸਾਫ਼ ਮਾਰਚ'; ਮਾਤਾ-ਪਿਤਾ ਨੇ ਸਮਰਥਕਾਂ ਨੂੰ ਲਾਈ ਗੁਹਾਰ

Justice For Moosewala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸ਼ੁੱਕਰਵਾਰ (ਅੱਜ) ਤੋਂ ਜਲੰਧਰ ਲੋਕ ਸਭਾ ਹਲਕੇ ਵਿੱਚ ਇਨਸਾਫ਼ ਮਾਰਚ ਕੱਢਣਗੇ। ਇਸ ਦੀ ਸ਼ੁਰੂਆਤ ਸ਼ੁੱਕਰਵਾਰ ਨੂੰ ਫਿਲੌਰ ਦੇ ਬੜਾ ਪਿੰਡ ਤੋਂ ਕੀਤੀ ਜਾ ਰਹੀ ਹੈ। ਇਹ ਸ਼ਨਿੱਚਰਵਾਰ (ਕੱਲ੍ਹ) ਨੂੰ ਰੁੜਕਾ ਕਲਾਂ ਤੋਂ ਹੁੰਦੇ ਹੋਏ ਜਲੰਧਰ ਦੇ ਰਾਮਾਮੰਡੀ ਪਹੁੰਚੇਗੀ। 

ਬਲਕੌਰ ਸਿੰਘ ਦੀ ਲੋਕਾਂ ਨੂੰ ਅਪੀਲ 
ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਪਾ ਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਇਸ ਮਾਰਚ 'ਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ। ਬਲਕੌਰ ਸਿੰਘ ਨੇ ਕਿਹਾ ਕਿ ਜਲੰਧਰ ਵਿੱਚ ਜ਼ਿਮਨੀ ਚੋਣ ਹੋਣੀ ਹੈ ਅਤੇ ਸਰਕਾਰ ਤੁਹਾਡੇ ਬੂਹੇ ’ਤੇ ਹੈ। ਭਾਵੇਂ ਉਹ ਹਰ ਐਤਵਾਰ ਨੂੰ ਇਨਸਾਫ਼ ਦੀ ਅਪੀਲ ਕਰਦੇ ਹਨ ਪਰ 5 ਮਈ ਨੂੰ ਉਹ ਇਨਸਾਫ਼ ਲਈ ਲੋਕਾਂ ਵਿਚਕਾਰ ਜਾਣਗੇ। 


'ਆਪ' ਨੂੰ ਨਾ ਪਾਓ ਵੋਟ 
ਬਲਕੌਰ ਸਿੰਘ ਨੇ ਬੀਤੇ ਸੋਮਵਾਰ ਵੀ ਲੋਕਾਂ ਨੂੰ ਜਲੰਧਰ ਜ਼ਿਮਨੀ ਚੋਣ 'ਚ 'ਆਪ' ਨੂੰ ਵੋਟ ਨਾ ਪਾਉਣ ਦੀ ਅਪੀਲ ਕੀਤੀ ਸੀ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ 'ਜਸਟਿਸ ਫਾਰ ਮੂਸੇਵਾਲਾ' ਦੀਆਂ ਤਸਵੀਰਾਂ ਨੂੰ ਆਪਣੀ ਪ੍ਰੋਫਾਈਲ ਤਸਵੀਰ ਵਜੋਂ ਪਾਉਣ ਦੀ ਵੀ ਅਪੀਲ ਕੀਤੀ। ਬਲਕੌਰ ਸਿੰਘ ਨੇ 'ਆਪ' ਸਰਕਾਰ 'ਤੇ ਸਿੱਧੂ ਮੂਸੇਵਾਲਾ ਕੇਸ ਨੂੰ ਦਬਾਉਣ ਅਤੇ ਉਸ ਨੂੰ ਇਨਸਾਫ ਦੇਣ ਤੋਂ ਇਨਕਾਰ ਕਰਨ ਦਾ ਦੋਸ਼ ਲਗਾਇਆ। 

ਉਨ੍ਹਾਂ ਕਿਹਾ "ਜਿਹੜਾ ਵੀ ਆਪਣੇ ਹੱਕਾਂ ਲਈ ਆਵਾਜ਼ ਉਠਾਉਂਦਾ ਹੈ, ਉਸ ਨੂੰ ਸਰਕਾਰ ਵੱਲੋਂ ਦਬਾਇਆ ਜਾ ਰਿਹਾ ਹੈ ਅਤੇ ਉਨ੍ਹਾਂ 'ਤੇ ਕੇਸ ਦਰਜ ਕੀਤੇ ਜਾ ਰਹੇ ਹਨ। ਹੋ ਸਕਦਾ ਹੈ ਕਿ ਹੁਣ ਸਰਕਾਰ ਇੱਕ ਨਵੀਂ ਵੀਡੀਓ ਵਾਇਰਲ ਕਰਕੇ ਕੋਈ ਨਵਾਂ ਡਰਾਮਾ ਕਰ ਸਕਦੀ ਹੈ। ਮੈਂ ਸਿੱਧੂ ਮੂਸੇਵਾਲਾ ਨੂੰ ਪਿਆਰ ਕਰਨ ਵਾਲੇ ਲੋਕਾਂ ਨੂੰ ਬੇਨਤੀ ਕਰਨਾ ਚਾਹੁੰਦਾ ਹਾਂ। 'ਆਪ' ਨੂੰ ਵੋਟ ਨਾ ਪਾਓ।"

ਮਾਤਾ ਚਰਨ ਕੌਰ ਨੇ ਵੀ ਕੀਤੀ ਅਪੀਲ
ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਵੀ ਆਪਣੇ ਪੁੱਤਰ ਦੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਮੂਸੇਵਾਲਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਅਕਾਊਂਟ 'ਤੇ ਆਪਣੀ ਪ੍ਰੋਫਾਈਲ ਤਸਵੀਰ ਦੇ ਤੌਰ 'ਤੇ ਪਾਉਣ ਅਤੇ ਉਮੀਦਵਾਰਾਂ ਨੂੰ ਇਹ ਅਹਿਸਾਸ ਕਰਵਾਉਣ ਕਿ ਕਿੰਨੇ ਲੋਕ ਮੂਸੇਵਾਲਾ ਨਾਲ ਜੁੜੇ ਹੋਏ ਹਨ।

ਉਨ੍ਹਾਂ ਕਿਹਾ "ਜਿਹੜਾ ਵੀ ਮੂਸੇਵਾਲਾ ਨਾਲ ਜੁੜਿਆ ਹੈ, ਉਹ 'ਜਸਟਿਸ ਫਾਰ ਮੂਸੇਵਾਲਾ' ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਆਪਣੀ ਪ੍ਰੋਫਾਈਲ ਪਿਚਰ ਦੇ ਤੌਰ 'ਤੇ ਪਾਉ ਅਤੇ ਉਮੀਦਵਾਰਾਂ ਨੂੰ ਸਵਾਲ ਪੁੱਛੋ ਅਤੇ ਉਨ੍ਹਾਂ ਨੂੰ ਇਹ ਅਹਿਸਾਸ ਕਰਾਓ ਕਿ ਮੂਸੇਵਾਲਾ ਨਾਲ ਕਿੰਨੇ ਲੋਕ ਜੁੜੇ ਹੋਏ ਹਨ।"


ਵੱਧ ਸਕਦੀ 'ਆਪ' ਲਈ ਦਿੱਕਤਾਂ?
ਬਲਕੌਰ ਸਿੰਘ ਨੇ ਇਸ ਮਾਰਚ ਲਈ ਰੂਟ ਪਲੈਨ ਵੀ ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੀਆਂ ਦਿੱਕਤਾਂ ਵੱਧਦੀਆਂ ਨਜ਼ਰ ਆ ਰਹੀਆਂ ਨੇ, ਕਿਉਂਕਿ ਮੂਸੇਵਾਲਾ ਦੇ ਕਤਲ ਨੂੰ ਸੰਗਰੂਰ ਉਪ ਚੋਣ 'ਚ 'ਆਪ' ਦੀ ਹਾਰ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਇਸ ਕਤਲ ਕਾਰਨ ਲੋਕਾਂ ਵਿੱਚ ਭਾਰੀ ਰੋਸ ਹੈ।


ਸੰਗਰੂਰ ਜ਼ਿਮਨੀ ਚੋਣ 'ਚ 'ਆਪ' ਦੀ ਹਾਰ
ਸੰਗਰੂਰ ਜ਼ਿਮਨੀ ਚੋਣ ਦੌਰਾਨ ਵੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦੇਣ ਅਤੇ ਉਸ ਦੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ ਸੀ। ਇਸ ਦੇ ਨਾਲ ਹੀ ਲੋਕਾਂ ਵਿੱਚ ਗੁੱਸਾ ਸੀ ਕਿ ਸਰਕਾਰ ਵੱਲੋਂ ਸੁਰੱਖਿਆ ਘਟਾਉਂਦੇ ਹੀ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ। ਵਿਧਾਨ ਸਭਾ ਚੋਣਾਂ ਦੌਰਾਨ 117 ਵਿੱਚੋਂ 92 ਸੀਟਾਂ ਜਿੱਤਣ ਵਾਲੀ ਆਮ ਆਦਮੀ ਪਾਰਟੀ ਸੱਤਾ ਵਿੱਚ ਆਉਣ ਦੇ ਤਿੰਨ ਮਹੀਨਿਆਂ ਬਾਅਦ ਹੀ ਸੰਗਰੂਰ ਵਿੱਚ ਆਪਣੀ ਇਕਲੌਤੀ ਲੋਕ ਸਭਾ ਸੀਟ ਤੋਂ ਹਾਰ ਗਈ। 

ਮੁੱਖ ਮੰਤਰੀ ਭਗਵੰਤ ਮਾਨ ਦੇ ਗੜ੍ਹ ਸੰਗਰੂਰ ਵਿੱਚ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਮਾਨ ਨੂੰ ਸੰਸਦ ਮੈਂਬਰ ਚੁਣ ਲਿਆ। ਸੰਗਰੂਰ ਜ਼ਿਮਨੀ ਚੋਣ 'ਚ 'ਆਪ' ਦੀ ਹਾਰ ਦਾ ਸਭ ਤੋਂ ਵੱਡਾ ਕਾਰਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਸੀ। 

-  ਪਾਕਿਸਤਾਨ ਦੇ ਸਕੂਲ 'ਚ ਚੱਲੀਆਂ ਗੋਲੀਆਂ, 8 ਅਧਿਆਪਕਾਂ ਦੀ ਹੋਈ ਮੌਤ

ਜਾਣੋ ਅਜੇ ਬੰਗਾ ਕੌਣ? ਜੋ ਬਿਨਾ ਮੁਕਾਬਲਾ ਚੁਣੇ ਗਏ ਵਿਸ਼ਵ ਬੈਂਕ ਦੇ ਅਗਲੇ ਪ੍ਰਧਾਨ

- With inputs from our correspondent

Top News view more...

Latest News view more...

PTC NETWORK
PTC NETWORK