Kabaddi Player Murder : ਕੱਬਡੀ ਖਿਡਾਰੀ ਗਗਨਦੀਪ ਸਿੰਘ ਦਾ ਪਿੰਡ ਮਾਣੂੰਕੇ 'ਚ ਕੀਤਾ ਅੰਤਿਮ ਸਸਕਾਰ
Jagraon Kabaddi Player Murder : ਬੀਤੇ ਦਿਨੀਂ ਜਗਰਾਓਂ ਦੇ ਪਿੰਡ ਮਾਣੂੰਕੇ ਵਿੱਚ ਕਤਲ ਕੀਤੇ ਗਏ ਸਾਬਕਾ ਕੱਬਡੀ ਖਿਡਾਰੀ ਤੇ ਹਲਕਾ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂੰਕੇ ਦੇ ਭਤੀਜੇ ਗਗਨਦੀਪ ਸਿੰਘ ਦਾ ਅੰਤਿਮ ਸਸਕਾਰ ਪਿੰਡ ਮਾਣੂੰਕੇ ਵਿੱਚ ਕੀਤਾ ਗਿਆ ਹੈ। ਇਸ ਮੌਕੇ ਮ੍ਰਿਤਕ ਗਗਨਦੀਪ ਸਿੰਘ ਦੇ ਛੋਟੇ ਬੇਟੇ ਸਿੰਬੇ ਨੇ ਆਪਣੇ ਪਿਤਾ ਦੀ ਚਿਖਾ ਨੂੰ ਅਗਨੀ ਦਿੱਤੀ।
ਉਥੇ ਹੀ ਥਾਣਾ ਹਠੂਰ ਪੁਲਿਸ ਨੇ ਇਸ ਕਤਲ ਮਾਮਲੇ ਵਿਚ ਕਾਤਿਲਾਂ ਨੂੰ ਪਨਾਹ ਦੇਣ ਵਾਲੇ ਇੱਕ ਔਰਤ ਸਮੇਤ ਚਾਰ ਹੋਰ ਲੋਕਾਂ ਨੂੰ ਕਾਬੂ ਕਰਨ ਦੀ ਗੱਲ ਦੱਸੀ। ਜਦਕਿ ਇਸੇ ਮਾਮਲੇ ਵਿਚ ਇਕ ਗ੍ਰਿਫ਼ਤਾਰੀ ਪਹਿਲਾਂ ਵੀ ਕੀਤੀ ਗਈ ਸੀ। ਇਸ ਤਰ੍ਹਾਂ ਇਸ ਕਤਲ ਮਾਮਲੇ ਵਿਚ ਹੁਣ ਤੱਕ ਕੁਲ 6 ਗਿਰਫ਼ਤਾਰੀਆਂ ਹੋ ਜਾਣ ਦੀ ਗੱਲ ਦੀ ਪੁਸ਼ਟੀ ਵੀ ਪੁਲਿਸ ਨੇ ਕੀਤੀ।
ਇਸ ਮੌਕੇ ਮ੍ਰਿਤਕ ਦੇ ਭਰਾ ਪਰਗਟ ਸਿੰਘ ਤੇ ਹੋਰ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਉਹ ਪੁਲਿਸ ਦੀ ਹੁਣ ਤੱਕ ਦੀ ਕਾਰਵਾਈ ਤੋਂ ਸੰਤੁਸ਼ਟ ਹਨ ਤੇ ਇਸੇ ਕਰਕੇ ਅੱਜ ਉਨ੍ਹਾਂ ਨੇ ਮ੍ਰਿਤਕ ਦਾ ਅੰਤਿਮ ਸਸਕਾਰ ਕਰ ਦਿੱਤਾ ਹੈ। ਦੱਸ ਦਈਏ ਕਿ ਬੀਤੇ ਦਿਨ 32 ਸਾਲਾ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਨੌਜਵਾਨ ਗਗਨਦੀਪ ਸਿੰਘ, ਸਾਬਕਾ ਕਬੱਡੀ ਖਿਡਾਰੀ ਦੱਸਿਆ ਜਾ ਰਿਹਾ ਹੈ।
- PTC NEWS