Kapurthala News : ਨੌਜਵਾਨ ਕਬੱਡੀ ਖਿਡਾਰੀ ਦੀ ਸੜਕ ਹਾਦਸੇ 'ਚ ਮੌਤ, ਕੁੱਝ ਦਿਨਾਂ ਬਾਅਦ ਸੁਖਜੀਤ ਸਿੰਘ ਨੇ ਜਾਣਾ ਸੀ ਵਿਦੇਸ਼
Kabaddi player Death in Kapurthala : ਕਪੂਰਥਲਾ 'ਚ ਇੱਕ ਨੌਜਵਾਨ ਕਬੱਡੀ ਖਿਡਾਰੀ ਨਾਲ ਮੰਦਭਾਗਾ ਹਾਦਸਾ ਵਾਪਰ ਗਿਆ ਹੈ, ਜਿਸ ਵਿੱਚ ਉਸ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਕਬੱਡੀ ਖਿਡਾਰੀ ਸੁਖਜੀਤ ਸਿੰਘ ਦੀ ਉਮਰ 19 ਸਾਲ ਸੀ, ਜਿਸ ਨੇ ਕੁੱਝ ਦਿਨਾਂ ਬਾਅਦ ਹੀ ਵਿਦੇਸ਼ ਜਾਣਾ ਸੀ, ਪਰ ਉਸ ਤੋਂ ਪਹਿਲਾਂ ਹੀ ਉਸ ਨਾਲ ਇਹ ਭਾਣਾ ਵਾਪਰ ਗਿਆ।
ਇਸ ਸਬੰਧੀ ਨਡਾਲਾ ਚੋਂਕੀ ਇੰਚਾਰਜ਼ ਬਲਜਿੰਦਰ ਸਿੰਘ ਨੇ ਦੱਸਿਆ ਨੌਜਵਾਨ ਸੁਖਜੀਤ ਸਿੰਘ (19) ਪੁੱਤਰ ਸੰਤੋਖ ਸਿੰਘ ਵਾਸੀ ਗੁਡਾਣੀ ਸ਼ਾਮ ਤਕਰੀਬਨ 7 ਕੁ ਵਜੇ ਆਪਣੇ ਬੁਲਟ ਮੋਟਰਸਾਈਕਲ 'ਤੇ ਸਵਾਰ ਹੋ ਕੇ ਵਾਇਆ ਲੱਖਣ ਕੇ ਪੱਡਾ ਤੋਂ ਨਡਾਲਾ ਤਰਫ ਨੂੰ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਲੱਖਣ ਕੇ ਪੱਡਾ ਅਨਾਜ ਮੰਡੀ ਨੇੜੇ ਪਹੁੰਚਿਆਂ ਤਾਂ ਉਸਦਾ ਮੋਟਰਸਾਈਕਲ ਬੇਕਾਬੂ ਹੋ ਕੇ ਦਰੱਖਤ ਵਿੱਚ ਜਾ ਵੱਜਾ, ਜਿਸ ਕਾਰਨ ਉਸਦੇ ਸਿਰ 'ਤੇ ਗੰਭੀਰ ਸੱਟਾ ਵੱਜੀਆਂ।
ਸੁਖਜੀਤ ਸਿੰਘ ਨੂੰ ਤੁਰੰਤ ਜ਼ਖ਼ਮੀ ਹਾਲਤ 'ਚ ਰਾਹਗੀਰਾਂ ਨੇ ਇਲਾਜ ਲਈ ਜਲੰਧਰ ਦੇ ਨਿਜੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਕਿ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਚੋਕੀ ਇੰਚਾਰਜ਼ ਬਲਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।
- PTC NEWS