Mon, Dec 8, 2025
Whatsapp

Kangana Ranaut ਖਿਲਾਫ਼ ਹੁਣ ਆਗਰਾ 'ਚ ਚੱਲੇਗਾ ਦੇਸ਼ਧ੍ਰੋਹ ਦਾ ਮੁਕੱਦਮਾ, ਕਿਸਾਨ ਅੰਦੋਲਨ ਦੌਰਾਨ ਦਿੱਤਾ ਸੀ ਬਿਆਨ

BJP MP Kangana Ranaut News : ਫ਼ਿਲਮ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀਆਂ ਮੁਸ਼ਕਿਲਾਂ ਇੱਕ ਵਾਰ ਫ਼ਿਰ ਵਧਣ ਵਾਲੀਆਂ ਹਨ। ਅਦਾਕਾਰਾ ਕੰਗਨਾ ਰਣੌਤ ਖਿਲਾਫ਼ ਕਿਸਾਨਾਂ ਦੇ ਅਪਮਾਨ ਅਤੇ ਦੇਸ਼ਧ੍ਰੋਹ ਦਾ ਹੁਣ ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ ਮੁਕੱਦਮਾ ਚੱਲੇਗਾ। ਇਸ ਮਾਮਲੇ ਦੀ ਸੁਣਵਾਈ ਬੁੱਧਵਾਰ ਨੂੰ ਵਿਸ਼ੇਸ਼ ਜੱਜ MP-MLA ਲੋਕੇਸ਼ ਕੁਮਾਰ ਦੀ ਅਦਾਲਤ ਵਿੱਚ ਹੋਈ। ਅਦਾਲਤ ਨੇ ਕੰਗਨਾ ਵਿਰੁੱਧ ਦਾਇਰ ਕੀਤੀ ਗਈ ਸੋਧ ਪਟੀਸ਼ਨ ਨੂੰ ਸਵੀਕਾਰ ਕਰ ਲਿਆ

Reported by:  PTC News Desk  Edited by:  Shanker Badra -- November 13th 2025 11:50 AM
Kangana Ranaut ਖਿਲਾਫ਼ ਹੁਣ ਆਗਰਾ 'ਚ ਚੱਲੇਗਾ ਦੇਸ਼ਧ੍ਰੋਹ ਦਾ ਮੁਕੱਦਮਾ, ਕਿਸਾਨ ਅੰਦੋਲਨ ਦੌਰਾਨ ਦਿੱਤਾ ਸੀ ਬਿਆਨ

Kangana Ranaut ਖਿਲਾਫ਼ ਹੁਣ ਆਗਰਾ 'ਚ ਚੱਲੇਗਾ ਦੇਸ਼ਧ੍ਰੋਹ ਦਾ ਮੁਕੱਦਮਾ, ਕਿਸਾਨ ਅੰਦੋਲਨ ਦੌਰਾਨ ਦਿੱਤਾ ਸੀ ਬਿਆਨ

BJP MP Kangana Ranaut News : ਫ਼ਿਲਮ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀਆਂ ਮੁਸ਼ਕਿਲਾਂ ਇੱਕ ਵਾਰ ਫ਼ਿਰ ਵਧਣ ਵਾਲੀਆਂ ਹਨ। ਅਦਾਕਾਰਾ ਕੰਗਨਾ ਰਣੌਤ ਖਿਲਾਫ਼ ਕਿਸਾਨਾਂ ਦੇ ਅਪਮਾਨ ਅਤੇ ਦੇਸ਼ਧ੍ਰੋਹ ਦਾ ਹੁਣ ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ ਮੁਕੱਦਮਾ ਚੱਲੇਗਾ।  ਇਸ ਮਾਮਲੇ ਦੀ ਸੁਣਵਾਈ ਬੁੱਧਵਾਰ ਨੂੰ ਵਿਸ਼ੇਸ਼ ਜੱਜ MP-MLA ਲੋਕੇਸ਼ ਕੁਮਾਰ ਦੀ ਅਦਾਲਤ ਵਿੱਚ ਹੋਈ। ਅਦਾਲਤ ਨੇ ਕੰਗਨਾ ਵਿਰੁੱਧ ਦਾਇਰ ਕੀਤੀ ਗਈ ਸੋਧ ਪਟੀਸ਼ਨ ਨੂੰ ਸਵੀਕਾਰ ਕਰ ਲਿਆ।

ਵਿਸ਼ੇਸ਼ ਜੱਜ ਲੋਕੇਸ਼ ਕੁਮਾਰ ਦੀ ਅਦਾਲਤ ਨੇ ਫੈਸਲਾ ਸੁਣਾਇਆ ਕਿ ਜਿਸ ਹੇਠਲੀ ਅਦਾਲਤ ਨੇ ਪਹਿਲਾਂ ਕੰਗਨਾ ਵਿਰੁੱਧ ਦਰਜ ਕੇਸ ਖਾਰਜ ਕਰ ਦਿੱਤਾ ਸੀ ,ਹੁਣ ਅਦਾਲਤ ਇਸ ਮਾਮਲੇ ਦੀ ਦੁਬਾਰਾ ਸੁਣਵਾਈ ਕਰੇਗੀ। ਅਦਾਲਤ ਨੇ ਕਿਹਾ ਕਿ ਕੰਗਨਾ 'ਤੇ ਹੁਣ ਭਾਰਤੀ ਦੰਡ ਸੰਹਿਤਾ ਦੀ ਧਾਰਾ 356 ਅਤੇ 152 ਤਹਿਤ ਮੁਕੱਦਮਾ ਚਲਾਇਆ ਜਾਵੇਗਾ। ਇਸ ਤੋਂ ਪਹਿਲਾਂ 10 ਨਵੰਬਰ (ਸੋਮਵਾਰ) ਨੂੰ ਅਦਾਲਤ ਨੇ ਕੰਗਨਾ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।


ਦੱਸ ਦੇਈਏ ਕਿ ਕੰਗਨਾ ਰਣੌਤ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਹੈ। ਕਿਸਾਨਾਂ ਦਾ ਅਪਮਾਨ ਕਰਨ ਅਤੇ ਦੇਸ਼ਧ੍ਰੋਹ ਕਰਨ ਦੇ ਆਰੋਪ ਵਿੱਚ ਉਨ੍ਹਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਵਿਰੁੱਧ ਦੇਸ਼ਧ੍ਰੋਹ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਅੱਜ ਤੱਕ ਕੰਗਨਾ ਅਦਾਲਤ ਵਿੱਚ ਪੇਸ਼ ਨਹੀਂ ਹੋਈ ਹੈ। ਉਨ੍ਹਾਂ ਨੂੰ 6 ਸੰਮਨ ਜਾਰੀ ਕੀਤੇ ਗਏ ਹਨ।

ਦਰਅਸਲ, ਵਕੀਲ ਰਾਮਸ਼ੰਕਰ ਸ਼ਰਮਾ ਨੇ 11 ਸਤੰਬਰ 2024 ਨੂੰ ਕੰਗਨਾ ਰਣੌਤ ਵਿਰੁੱਧ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਉਨ੍ਹਾਂ 'ਤੇ ਦੇਸ਼ਧ੍ਰੋਹ ਦਾ ਆਰੋਪ ਲਗਾਇਆ ਗਿਆ ਸੀ। ਇਸ ਵਿੱਚ ਆਰੋਪ ਲਗਾਇਆ ਗਿਆ ਸੀ ਕਿ ਕੰਗਨਾ ਨੇ 26 ਅਗਸਤ, 2024 ਨੂੰ ਇੱਕ ਇੰਟਰਵਿਊ ਵਿੱਚ ਕਿਸਾਨਾਂ ਬਾਰੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ, ਜਿਸ ਨਾਲ ਲੱਖਾਂ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਸੀ।

ਬਠਿੰਡਾ ਅਦਾਲਤ ਵਿੱਚ ਮੰਗੀ ਸੀ ਮੁਆਫ਼ੀ  

ਦਸੰਬਰ 2020 ਵਿੱਚ ਕੰਗਨਾ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਇੱਕ ਔਰਤ ਦੀ ਫੋਟੋ ਪੋਸਟ ਕੀਤੀ ਅਤੇ ਲਿਖਿਆ ਕਿ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਬਜ਼ੁਰਗ ਔਰਤ ਮਸ਼ਹੂਰ ਬਿਲਕਿਸ ਦਾਦੀ ਹੈ , ਜੋ ਸ਼ਾਹੀਨ ਬਾਗ ਵਿਰੋਧ ਪ੍ਰਦਰਸ਼ਨ ਦਾ ਹਿੱਸਾ ਸੀ। ਬਜ਼ੁਰਗ ਔਰਤ ਬਾਰੇ ਉਸਦੇ ਬਿਆਨ ਲਈ ਬਠਿੰਡਾ ਅਦਾਲਤ ਵਿੱਚ ਕੰਗਨਾ ਵਿਰੁੱਧ ਇੱਕ ਕੇਸ ਵੀ ਦਾਇਰ ਕੀਤਾ ਗਿਆ ਸੀ। 27 ਅਕਤੂਬਰ ਨੂੰ ਕੰਗਨਾ ਇਸ ਮਾਮਲੇ ਵਿੱਚ ਉਸਦੇ ਵਿਰੁੱਧ ਦਾਇਰ ਮਾਣਹਾਨੀ ਦੇ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਹੋਈ। ਉਸਨੇ ਅਦਾਲਤ ਵਿੱਚ ਮੁਆਫ਼ੀ ਮੰਗੀ, ਇਹ ਕਹਿੰਦੇ ਹੋਏ ਕਿ ਉਸਦੇ 2021 ਦੇ ਟਵੀਟ ਬਾਰੇ ਇੱਕ "ਗਲਤਫਹਿਮੀ" ਸੀ ਅਤੇ ਉਹ ਹਰ "ਮਾਂ" ਨੂੰ ਬਹੁਤ ਸਤਿਕਾਰ ਦਿੰਦੀ ਹੈ। ਅਦਾਕਾਰਾ ਦੀ ਪੇਸ਼ੀ ਤੋਂ ਪਹਿਲਾਂ ਬਠਿੰਡਾ ਅਦਾਲਤੀ ਕੰਪਲੈਕਸ ਦੇ ਅੰਦਰ ਅਤੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਸੀ।

ਕਿਸਾਨ ਅੰਦੋਲਨ ਦੌਰਾਨ ਦਿੱਤਾ ਸੀ ਬਿਆਨ  

ਕੰਗਨਾ ਰਣੌਤ ਨੇ ਕਿਸਾਨਾਂ ਅੰਦੋਲਨ ਦੌਰਾਨ ਕਈ ਬਿਆਨ ਦਿੱਤੇ ਸਨ। ਉਸਨੇ ਸੋਸ਼ਲ ਮੀਡੀਆ 'ਤੇ ਪ੍ਰਦਰਸ਼ਨਕਾਰੀਆਂ ਦੀ ਤੁਲਨਾ ਖਾਲਿਸਤਾਨੀ ਅੱਤਵਾਦੀਆਂ ਨਾਲ ਕੀਤੀ ਸੀ। ਉਸਨੇ ਲਿਖਿਆ, "ਖਾਲਿਸਤਾਨੀ ਅੱਤਵਾਦੀ ਅੱਜ ਸਰਕਾਰ 'ਤੇ ਦਬਾਅ ਪਾ ਰਹੇ ਹਨ ਪਰ ਸਾਨੂੰ ਇੱਕ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਨਹੀਂ ਭੁੱਲਣਾ ਚਾਹੀਦਾ। ਇੰਦਰਾ ਗਾਂਧੀ ਨੇ ਉਨ੍ਹਾਂ ਨੂੰ ਆਪਣੀ ਜੁੱਤੀ ਹੇਠ ਕੁਚਲ ਦਿੱਤਾ ਸੀ।"

- PTC NEWS

Top News view more...

Latest News view more...

PTC NETWORK
PTC NETWORK