ਚੰਡੀਗੜ੍ਹ: ਚੰਡੀਗੜ੍ਹ ਨੂੰ ਨਵਾਂ ਐੱਸਐੱਸਪੀ ਮਿਲ ਗਿਆ ਹੈ। ਦੱਸ ਦਈਏ ਕਿ ਕੰਵਰਦੀਪ ਕੌਰ ਆਈਪੀਐੱਸ ਨੂੰ ਚੰਡੀਗੜ੍ਹ ਦੇ ਨਵੇਂ ਐਸਐਸਪੀ ਵੱਜੋਂ ਨਿਯੁਕਤ ਕੀਤਾ ਗਿਆ ਹੈ। ਕੰਵਰਦੀਪ ਕੌਰ ਜਲਦ ਹੀ ਚੰਡੀਗੜ੍ਹ ਦੇ ਐਸਐਸਪੀ ਵੱਜੋਂ ਆਪਣਾ ਅਹੁਜਾ ਸੰਭਾਲਣਗੇ। ਫਿਲਹਾਲ ਕੰਵਰਪ੍ਰੀਤ ਕੌਰ ਫਿਰੋਜ਼ਪੁਰ ਵਿਖੇ ਐਸਐਸਪੀ ਸਨ।ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ਵਿਖੇ ਪੰਜਾਬ ਦੇ ਕੇਡਰ ਦੀ ਆਈਪੀਐਸ ਅਧਿਕਾਰੀ ਕੰਵਲਪ੍ਰੀਤ ਕੌਰ ਦੀ ਐਸਐਸਪੀ ਵਜੋਂ ਗ੍ਰਹਿ ਮੰਤਰਾਲੇ ਵੱਲੋਂ ਨਿਯੁਕਤੀ ਕੀਤੀ ਗਈ ਹੈ। ਇਸ ਸਬੰਧੀ ਹੁਕਮ ਕੈਬਨਿਟ ਮਨਿਸਟਰੀ ਆਫ ਪਰਸੋਨਲ ਦੀ ਅਪਾਇਟਮੈਂਟ ਕਮੇਟੀ ਵਲੋਂ 4 ਮਾਰਚ ਨੂੰ ਹੁਕਮ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਕੰਵਰਦੀਪ ਕੌਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਕੰਵਰਦੀਪ ਕੌਰ ਪੰਜਾਬ ਕੈਡਰ ਦੀ 2013 ਬੈਚ ਦੀ ਆਈਪੀਐਸ ਅਫ਼ਸਰ ਵੀ ਹਨ। ਕਾਬਿਲੇਗੌਰ ਹੈ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸਾਹਮਣੇ ਪੰਜਾਬ ਕੈਡਰ ਚੋਂ ਐਸਐਸਪੀ ਲਗਾਉਣ ਦਾ ਮਸਲਾ ਚੁੱਕਿਆ ਸੀ। ਇਹ ਵੀ ਪੜ੍ਹੋ: ਰੋਸ ਮੁਜ਼ਾਹਰਿਆਂ ਦੀ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਸਬੰਧੀ ਗਠਿਤ ਕਮੇਟੀ ਦੀ ਪਲੇਠੀ ਮੀਟਿੰਗ ਭਲਕੇ