IND Vs AUS Final 2023 Kapil Dev: ਕਪਿਲ ਦੇਵ ਨੂੰ ਵਿਸ਼ਵ ਕੱਪ ਫਾਈਨਲ ਲਈ ਨਹੀਂ ਮਿਲਿਆ ਸੀ ਸੱਦਾ ,ਵੀਡੀਓ ਵਾਇਰਲ
Kapil Dev: ਵਿਸ਼ਵ ਕੱਪ ਦਾ ਫਾਈਨਲ ਮੈਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾ ਰਿਹਾ ਹੈ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਦੋਵੇਂ ਟੀਮਾਂ ਆਹਮੋ-ਸਾਹਮਣੇ ਹਨ। ਭਾਰਤੀ ਟੀਮ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰ ਰਹੀ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਸਾਬਕਾ ਭਾਰਤੀ ਕਪਤਾਨ ਕਪਿਲ ਦੇਵ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਵਿਸ਼ਵ ਕੱਪ ਫਾਈਨਲ ਦੇਖਣ ਲਈ ਨਹੀਂ ਬੁਲਾਇਆ ਗਿਆ ਸੀ। ਹੁਣ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਯੂਜ਼ਰਸ ਲਗਾਤਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
ਕਪਿਲ ਦੇਵ ਨੂੰ ਫਾਈਨਲ ਦੇਖਣ ਲਈ ਨਹੀਂ ਮਿਲਿਆ ਸੱਦਾ
ਦਰਅਸਲ ਭਾਰਤ-ਆਸਟ੍ਰੇਲੀਆ ਫਾਈਨਲ ਲਈ ਸਾਬਕਾ ਕ੍ਰਿਕਟਰਾਂ ਸਮੇਤ ਕਈ ਵੱਡੀਆਂ ਹਸਤੀਆਂ ਨੂੰ ਸੱਦਾ ਦਿੱਤਾ ਗਿਆ ਸੀ। ਸਚਿਨ ਤੇਂਦੁਲਕਰ, ਸ਼ਾਹਰੁਖ ਖਾਨ, ਰਣਬੀਰ ਸਿੰਘ, ਦੀਪਿਕਾ ਪਾਦੂਕੋਣ ਸਮੇਤ ਕਈ ਮਸ਼ਹੂਰ ਚਿਹਰੇ ਮੈਦਾਨ 'ਤੇ ਟੀਮ ਇੰਡੀਆ ਲਈ ਚੀਅਰ ਕਰਦੇ ਨਜ਼ਰ ਆਏ ਪਰ ਸਾਬਕਾ ਦਿੱਗਜ ਕਪਿਲ ਦੇਵ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੱਦਾ ਨਹੀਂ ਦਿੱਤਾ ਗਿਆ ਸੀ।
ਇਸ ਦੇ ਨਾਲ ਹੀ ਜੇਕਰ ਇਸ ਮੈਚ ਦੀ ਗੱਲ ਕਰੀਏ ਤਾਂ ਆਸਟ੍ਰੇਲੀਆ ਦੇ ਕਪਤਾਨ ਪੈਟ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤੀ ਟੀਮ ਦਾ ਸਕੋਰ 44 ਓਵਰਾਂ 'ਚ 7 ਵਿਕਟਾਂ 'ਤੇ 213 ਦੌੜਾਂ ਸੀ। ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਸੈਮੀਫਾਈਨਲ 'ਚ ਨਿਊਜ਼ੀਲੈਂਡ ਨੂੰ ਹਰਾ ਕੇ ਸੈਮੀਫਾਈਨਲ 'ਚ ਆਪਣੀ ਜਗ੍ਹਾ ਪੱਕੀ ਕੀਤੀ। ਉਥੇ ਹੀ ਆਸਟ੍ਰੇਲੀਆ ਨੇ ਸੈਮੀਫਾਈਨਲ 'ਚ ਦੱਖਣੀ ਅਫਰੀਕਾ ਨੂੰ ਹਰਾ ਕੇ ਫਾਈਨਲ 'ਚ ਜਗ੍ਹਾ ਪੱਕੀ ਕੀਤੀ। ਇਸ ਤੋਂ ਪਹਿਲਾਂ ਭਾਰਤੀ ਟੀਮ 18 ਅੰਕਾਂ ਨਾਲ ਲੀਗ ਮੈਚਾਂ ਤੋਂ ਬਾਅਦ ਅੰਕ ਸੂਚੀ ਵਿੱਚ ਸਿਖਰ 'ਤੇ ਬਣੀ ਹੋਈ ਸੀ।
- PTC NEWS