Tarn Taran By-election : ਤਰਨਤਾਰਨ ਜ਼ਿਮਨੀ ਚੋਣ ਲਈ ਕਰਨਬੀਰ ਸਿੰਘ ਬੁਰਜ ਹੋਣਗੇ ਕਾਂਗਰਸ ਪਾਰਟੀ ਦੇ ਉਮੀਦਵਾਰ
Tarn Taran By-election : ਪੰਜਾਬ ਕਾਂਗਰਸ ਨੇ ਤਰਨਤਾਰਨ ਜ਼ਿਮਨੀ ਚੋਣ (Tarn Taran by-election) ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਕਰਨਬੀਰ ਸਿੰਘ ਬੁਰਜ ਨੂੰ ਟਿਕਟ ਦਿੱਤੀ ਹੈ। ਕਰਨਬੀਰ ਬੁਰਜ ਕਾਂਗਰਸ ਪਾਰਟੀ ਦਾ ਜ਼ਿਲ੍ਹਾ ਤਰਨਤਾਰਨ ਦਾ ਵਾਈਸ ਪ੍ਰਧਾਨ ਹੈ। ਤਰਨ ਤਾਰਨ ਜ਼ਿਮਨੀ ਚੋਣ ਵੱਲ ਸਾਰੇ ਪੰਜਾਬੀਆਂ ਦੀਆਂ ਨਜ਼ਰਾਂ ਲੱਗੀਆਂ ਹੋਈਆਂ ਹਨ ਕਿਉਂਕਿ ਇਸ ਨੂੰ 2027 ਦੇ ਸੈਮੀਫਾਈਨਲ ਵਜੋਂ ਦੇਖਿਆ ਜਾ ਰਿਹਾ ਹੈ।
ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਸੀਟ ਤੋਂ ਹਰਮੀਤ ਸਿੰਘ ਸੰਧੂ (Harmeet Sandhu aap candidate) ਨੂੰ ਉਮੀਦਵਾਰ ਐਲਾਨਿਆ ਸੀ। ਇਸ ਤੋਂ ਪਹਿਲਾਂ ਪੰਜਾਬ ਭਾਜਪਾ ਨੇ ਤਰਨ ਤਾਰਨ ਦੀ ਜ਼ਿਮਨੀ ਚੋਣ ਲਈ ਹਰਜੀਤ ਸਿੰਘ ਸੰਧੂ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਹਰਜੀਤ ਸਿੰਘ ਸੰਧੂ (40) ਭਾਜਪਾ ਦੀ ਤਰਨ ਤਾਰਨ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਹਨ।
ਸ਼੍ਰੋਮਣੀ ਅਕਾਲੀ ਦਲ ਨੇ ਸੁਖਵਿੰਦਰ ਕੌਰ ਰੰਧਾਵਾ ਨੂੰ ਐਲਾਨਿਆ ਉਮੀਦਵਾਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਪਾਰਟੀ ਉਮੀਦਵਾਰ ਐਲਾਨਿਆ ਹੈ। ਸੁਖਬੀਰ ਨੇ ਇਹ ਐਲਾਨ ਪਾਰਟੀ ਦੇ ਪਹਿਲੇ ਪ੍ਰਧਾਨ ਸਰਮੁੱਖ ਸਿੰਘ ਝਬਾਲ ਦੇ ਜੱਦੀ ਪਿੰਡ ਝਬਾਲ ਦੀ ਦਾਣਾ ਮੰਡੀ ’ਚ ਕੀਤੇ ਗਏ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਦੌਰਾਨ ਸੁਖਬੀਰ ਬਾਦਲ ਨੇ ਲੋਕਾਂ ਨੂੰ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਦੀ ਅਪੀਲ ਵੀ ਕੀਤੀ।
ਜ਼ਿਕਰਯੋਗ ਹੈ ਕਿ ‘ਆਪ’ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਕਾਰਨ ਇਹ ਸੀਟ ਖਾਲੀ ਹੋਈ ਹੈ ਅਤੇ ਹੁਣ ਇੱਥੇ ਉਪ ਚੋਣਾਂ ਹੋਣੀਆਂ ਹਨ।
- PTC NEWS