Mon, Apr 29, 2024
Whatsapp

ਵਿਵਾਦਾਂ 'ਚ ਕੇਜਰੀਵਾਲ ਦਾ ਨਵਾਂ ਫ਼ਰਮਾਨ, ਕਿਹਾ - ਅੰਦਰੋਂ' ਚੱਲੇਗੀ ਸਰਕਾਰ

Written by  Jasmeet Singh -- March 26th 2024 10:41 AM
ਵਿਵਾਦਾਂ 'ਚ ਕੇਜਰੀਵਾਲ ਦਾ ਨਵਾਂ ਫ਼ਰਮਾਨ, ਕਿਹਾ - ਅੰਦਰੋਂ' ਚੱਲੇਗੀ ਸਰਕਾਰ

ਵਿਵਾਦਾਂ 'ਚ ਕੇਜਰੀਵਾਲ ਦਾ ਨਵਾਂ ਫ਼ਰਮਾਨ, ਕਿਹਾ - ਅੰਦਰੋਂ' ਚੱਲੇਗੀ ਸਰਕਾਰ

Arvind Kejriwal in ED custody: ਕਥਿਤ ਸ਼ਰਾਬ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਹਿਰਾਸਤ ਵਿੱਚੋਂ ਇੱਕ ਹੋਰ ‘ਫ਼ਰਮਾਨ’ ਜਾਰੀ ਕੀਤਾ ਹੈ। ਇਸ ਵਾਰ ਉਨ੍ਹਾਂ ਨੇ ਸਿਹਤ ਮੰਤਰਾਲੇ ਨੂੰ ਕੁਝ ਹਦਾਇਤਾਂ ਜਾਰੀ ਕੀਤੀਆਂ ਹਨ। ਕੇਜਰੀਵਾਲ ਨੇ ਇਹ ਨਿਰਦੇਸ਼ ਅਜਿਹੇ ਸਮੇਂ 'ਚ ਜਾਰੀ ਕੀਤਾ ਹੈ, ਜਦੋਂ ਈ.ਡੀ. ਦੀ ਹਿਰਾਸਤ ਤੋਂ ਉਨ੍ਹਾਂ ਦੇ ਪਹਿਲੇ ਹੁਕਮ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਭਾਜਪਾ ਦੀ ਸ਼ਿਕਾਇਤ ਤੋਂ ਬਾਅਦ ਈ.ਡੀ. ਨੇ ਜਾਂਚ ਦੀ ਗੱਲ ਕਹੀ ਹੈ।

ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਪ੍ਰੈਸ ਕਾਨਫਰੰਸ ਵਿੱਚ ਇਸ ਨਿਰਦੇਸ਼ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਦਿੱਲੀ ਦੇ ਸਾਰੇ ਹਸਪਤਾਲਾਂ ਅਤੇ ਮੁਹੱਲਾ ਕਲੀਨਿਕਾਂ ਵਿੱਚ ਮੁਫ਼ਤ ਦਵਾਈਆਂ ਅਤੇ ਟੈਸਟ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਭਾਰਦਵਾਜ ਨੇ ਕਿਹਾ ਕਿ ਕੇਜਰੀਵਾਲ ਕੁਝ ਹਸਪਤਾਲਾਂ ਅਤੇ ਮੁਹੱਲਾ ਕਲੀਨਿਕਾਂ ਵਿੱਚ ਦਵਾਈਆਂ ਦੀ ਕਮੀ ਨੂੰ ਲੈ ਕੇ ਚਿੰਤਤ ਹਨ। 


ਭਾਰਦਵਾਜ ਨੇ ਕਿਹਾ, "ਉਨ੍ਹਾਂ ਨੇ ਮੈਨੂੰ ਜਲਦ ਤੋਂ ਜਲਦ ਇਸ 'ਤੇ ਉਚਿਤ ਕਾਰਵਾਈ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਸਾਰੀਆਂ ਦਵਾਈਆਂ ਅਤੇ ਟੈਸਟ ਸਾਰੇ ਹਸਪਤਾਲਾਂ ਵਿੱਚ ਮੁਫਤ ਉਪਲਬਧ ਹੋਣ। ਉਨ੍ਹਾਂ ਦੀ ਉਪਲਬਧਤਾ ਘੱਟ ਨਹੀਂ ਹੋਣੀ ਚਾਹੀਦੀ। ਉਨ੍ਹਾਂ ਦੇ ਨਿਰਦੇਸ਼ ਸਾਡੇ ਲਈ ਪ੍ਰਮਾਤਮਾ ਦੇ ਆਦੇਸ਼ ਹਨ। ਅਸੀਂ ਜੰਗੀ ਪੱਧਰ 'ਤੇ ਕੰਮ ਕਰਾਂਗੇ। ਭਾਰਦਵਾਜ ਨੇ ਕਿਹਾ ਕਿ ਕੇਜਰੀਵਾਲ ਅਜਿਹੀ ਮਿੱਟੀ ਦੇ ਬਣੇ ਹੋਏ ਹਨ ਕਿ ਈ.ਡੀ. ਦੀ ਹਿਰਾਸਤ ਵਿੱਚ ਵੀ ਉਹ ਦਿੱਲੀ ਵਾਸੀਆਂ ਦੀ ਸਿਹਤ ਨੂੰ ਲੈ ਕੇ ਚਿੰਤਤ ਹਨ।"

ਇਸ ਤੋਂ ਪਹਿਲਾਂ ਜਲ ਮੰਤਰੀ ਆਤਿਸ਼ੀ ਨੇ ਐਤਵਾਰ ਨੂੰ ਕਿਹਾ ਕਿ ਕੇਜਰੀਵਾਲ ਨੇ ਉਨ੍ਹਾਂ ਨੂੰ ਪਾਣੀ ਅਤੇ ਸੀਵਰੇਜ ਨਾਲ ਜੁੜੇ ਜਨਤਕ ਮੁੱਦਿਆਂ ਦੇ ਹੱਲ ਲਈ 'ਉਨ੍ਹਾਂ ਦੇ ਨਿਰਦੇਸ਼ਾਂ' ਦੇ ਨਾਲ ਸ਼ਨਿੱਚਰਵਾਰ ਨੂੰ ਈ.ਡੀ. ਦੀ ਹਿਰਾਸਤ ਤੋਂ ਇੱਕ ਦਸਤਾਵੇਜ਼ ਭੇਜਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਗਰਮੀਆਂ ਦੇ ਮਹੀਨਿਆਂ ਤੋਂ ਪਹਿਲਾਂ ਪਾਣੀ ਦੀ ਸਪਲਾਈ ਨੂੰ ਮਜ਼ਬੂਤ ​​ਕਰਨ ਲਈ ਪਾਣੀ ਦੀ ਘਾਟ ਵਾਲੇ ਖੇਤਰਾਂ ਵਿੱਚ ਲੋੜੀਂਦੀ ਗਿਣਤੀ ਵਿੱਚ ਪਾਣੀ ਦੇ ਟੈਂਕਰ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਉਨ੍ਹਾਂ ਨੂੰ ਇਸ ਸਬੰਧੀ ਮੁੱਖ ਸਕੱਤਰ ਅਤੇ ਹੋਰ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।

ਆਤਿਸ਼ੀ ਦੇ ਇਸ ਦਾਅਵੇ ਤੋਂ ਬਾਅਦ ਭਾਜਪਾ ਨੇ ਇਤਰਾਜ਼ ਜਤਾਉਂਦੇ ਹੋਏ ਕਿਹਾ ਸੀ ਕਿ ਇਹ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਕੇਜਰੀਵਾਲ ਦੀ ਗੈਰ-ਮੌਜੂਦਗੀ 'ਚ ਮੁੱਖ ਮੰਤਰੀ ਅਹੁਦੇ ਦੀ ਵਰਤੋਂ ਕੌਣ ਕਰ ਰਿਹਾ ਹੈ। ਸੂਤਰਾਂ ਦੀ ਮੰਨੀਏ ਤਾਂ ਈ.ਡੀ. ਇਸ ਗੱਲ ਦੀ ਜਾਂਚ ਕਰਨ ਜਾ ਰਹੀ ਹੈ ਕਿ ਕੀ ਮੁੱਖ ਮੰਤਰੀ ਦੀਆਂ ਇਹ ਹਦਾਇਤਾਂ ਵਿਸ਼ੇਸ਼ ਪੀ.ਐਮ.ਐਲ.ਏ. ਅਦਾਲਤ ਦੇ ਹੁਕਮਾਂ ਅਨੁਸਾਰ ਹਨ ਜੋ ਈ.ਡੀ. ਅਤੇ ਕੇਜਰੀਵਾਲ ਨੂੰ ਉਨ੍ਹਾਂ ਦੀ ਹਿਰਾਸਤ ਦੌਰਾਨ ਜਾਰੀ ਕੀਤਾ ਗਿਆ ਸੀ।

ਅਦਾਲਤ ਨੇ ਕੇਜਰੀਵਾਲ ਨੂੰ 28 ਮਾਰਚ ਤੱਕ ਈ.ਡੀ. ਦੀ ਹਿਰਾਸਤ ਵਿੱਚ ਭੇਜਦੇ ਹੋਏ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਨਿੱਜੀ ਸਹਾਇਕ ਰਿਸ਼ਵ ਕੁਮਾਰ ਨੂੰ ਹਰ ਰੋਜ਼ ਸ਼ਾਮ 6 ਤੋਂ 7 ਵਜੇ ਤੱਕ ਅੱਧਾ ਘੰਟਾ ਮਿਲਣ ਦੀ ਇਜਾਜ਼ਤ ਦਿੱਤੀ ਸੀ। ਇਸ ਸਮੇਂ ਦਾ ਬਾਕੀ ਅੱਧਾ ਘੰਟਾ ਕੇਜਰੀਵਾਲ ਦੇ ਵਕੀਲਾਂ ਨੂੰ ਮਿਲਣ ਲਈ ਦਿੱਤਾ ਗਿਆ ਹੈ। ਕੇਜਰੀਵਾਲ ਨੂੰ ਈ.ਡੀ. ਨੇ 21 ਮਾਰਚ ਨੂੰ ਦਿੱਲੀ ਵਿੱਚ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਛਾਪੇਮਾਰੀ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਸੀ।

ਇਹ ਖ਼ਬਰਾਂ ਵੀ ਪੜ੍ਹੋ:

-

  • Tags

Top News view more...

Latest News view more...