ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਤੋਂ ਬਾਅਦ ਉਸ ਦੇ ਸਾਥੀ ਨੇ ਵੀ NSA ਨੂੰ ਹਾਈਕੋਰਟ 'ਚ ਦਿੱਤੀ ਚੁਣੌਤੀ
Khadoor Sahib MP Amritpal Singh : ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਖਡੂਰ ਸਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਤੋਂ ਬਾਅਦ ਹੁਣ ਉਨ੍ਹਾਂ ਨਾਲ ਜੇਲ੍ਹ 'ਚ ਬੰਦ ਇੱਕ ਸਾਥੀ ਨੇ ਵੀ ਪੰਜਾਬ ਸਰਕਾਰ ਵੱਲੋਂ ਲਾਏ ਨੈਸ਼ਨਲ ਸਿਕਿਓਰਿਟੀ ਐਕਟ ਨੂੰ ਪੰਜਾਬ-ਹਰਿਆਣਾ ਹਾਈਕੋਰਟ 'ਚ ਚੁਣੌਤੀ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਮੀਤ ਸਿੰਘ ਬੁੱਕਣਵਾਲਾ ਨੇ NSA ਖਿਲਾਫ਼ ਬੁੱਧਵਾਰ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ’ਤੇ ਅਦਾਲਤ ਸ਼ੁੱਕਰਵਾਰ ਨੂੰ ਸੁਣਵਾਈ ਕਰ ਸਕਦੀ ਹੈ।
ਜਾਣਕਾਰੀ ਅਨੁਸਾਰ ਪਿਛਲੇ ਸਾਲ ਜਦੋਂ ਅੰਮ੍ਰਿਤਪਾਲ ਸਿੰਘ ਸਮੇਤ ਉਨ੍ਹਾਂ ਦੇ ਸਾਰੇ ਸਾਥੀਆਂ 'ਤੇ ਐਨਐਸਏ (NSA) ਲਗਾਇਆ ਗਿਆ ਸੀ ਤਾਂ ਬੁਕਣਵਾਲਾ ਅਤੇ ਹੋਰਨਾਂ ਨੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਇਸ ਨੂੰ ਚੁਣੌਤੀ ਦਿੱਤੀ ਸੀ ਪਰ ਇਹ ਸਾਰੀਆਂ ਪਟੀਸ਼ਨਾਂ ਅਜੇ ਵੀ ਹਾਈ ਕੋਰਟ 'ਚ ਪੈਂਡਿੰਗ ਹਨ।
ਉਧਰ, ਹੁਣ ਅੰਮ੍ਰਿਤਸਰ ਦੇ ਡੀ.ਐਮ. ਨੇ ਇੱਕ ਵਾਰ ਫਿਰ ਇਨ੍ਹਾਂ ਸਾਰਿਆਂ 'ਤੇ ਐਨਐਸਏ ਲਗਾ ਦਿੱਤਾ ਹੈ, ਜਿਸ ਕਾਰਨ ਹੁਣ ਗੁਰਮੀਤ ਸਿੰਘ ਨੇ ਇਸ ਐਨਐਸਏ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਉਪਰ ਇਹ ਦੂਜੀ ਵਾਰ ਲਗਾਇਆ ਗਿਆ ਐਨਐਸਏ ਕਾਨੂੰਨੀ ਪ੍ਰਕਿਰਿਆ ਦੀ ਉਲੰਘਣਾ ਕਰਕੇ ਇੱਕ ਸਿਆਸੀ ਸਾਜ਼ਿਸ਼ ਤਹਿਤ ਲਾਇਆ ਗਿਆ ਹੈ। ਇਸ ਲਈ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਆਪਣੇ 'ਤੇ ਲਗਾਏ ਗਏ NSA ਨੂੰ ਦੂਜੀ ਵਾਰ ਹਾਈ ਕੋਰਟ 'ਚ ਚੁਣੌਤੀ ਦੇ ਚੁੱਕੇ ਹਨ।
- PTC NEWS