Khalsa Sajna Diwas 2025 : ਪਾਕਿਸਤਾਨ ਜਾਣ ਵਾਲੇ ਸਾਰੇ 1942 ਸਿੱਖ ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ; ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਦੂਤਾਵਾਸ ਦਾ ਕੀਤਾ ਧੰਨਵਾਦ
Khalsa Sajna Diwas 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਲਸਾ ਸਾਜਣਾ ਦਿਵਸ ਮੌਕੇ 1942 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ 10 ਅਪ੍ਰੈਲ ਦੀ ਸਵੇਰ ਨੂੰ ਜਥੇ ਨੂੰ ਰਵਾਨਾ ਕੀਤਾ ਜਾਵੇਗਾ। ਦੱਸ ਦਈਏ ਕਿ ਸਿੱਖ ਕੌਮ ਤੋਂ ਵਿਛੜੇ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਦਾ ਮੌਕਾ ਮਿਲਣ ’ਤੇ ਸ਼ਰਧਾਲੂਆਂ ’ਚ ਬੇਹੱਦ ਖੁਸ਼ੀ ਪਾਈ ਜਾ ਰਹੀ ਹੈ।
ਸਭ ਤੋਂ ਵੱਡੀ ਖੁਸ਼ੀ ਦੀ ਗੱਲ ਇਹ ਹੈ ਕਿ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ ਸਾਰੇ ਨਾਵਾਂ ਨੂੰ ਵੀਜਾ ਦਿੱਤਾ ਹੈ ਜਿਸ ਲਈ ਸ਼੍ਰੋਮਣੀ ਕਮੇਟੀ ਨੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਹੈ।
ਦੱਸ ਦਈਏ ਕਿ ਸਿੱਖ ਸ਼ਰਧਾਲੂਆਂ ਲਈ ਸਵੇਰੇ 6 ਵਜੇ ਅਟਾਰੀ ਵਾਹਘਾ ਸਰਹੱਦ ਨੂੰ ਖੋਲ੍ਹੀ ਜਾਵੇਗੀ। ਬੀਐਸਐਫ , ਕਸਟਮ ਤੇ ਇਮੀਗ੍ਰੇਸ਼ਨ ਅਧਿਕਾਰੀਆਂ ਦੀ ਹੋਈ ਮੀਟਿੰਗ ਦੌਰਾਨ ਫੈਸਲਾ ਲਿਆ ਹੈ। ਬੀਐਸਐਫ ਨੇ ਸ਼ਰਧਾਲੂਆਂ ਨੂੰ ਕਾਗਜ਼ੀ ਕਾਰਵਾਈ ਕਰਨ ਲਈ ਸਵੇਰੇ 6 ਵਜੇ ਤੋਂ ਪਹਿਲਾਂ ਪਹੁੰਚਣ ਦੀ ਅਪੀਲ ਕੀਤੀ ਹੈ। ਫਿਲਹਾਲ ਅੰਮ੍ਰਿਤਸਰ ’ਚ ਸ਼ਰਧਾਲੂਆਂ ਨੂੰ ਵੀਜ਼ਾ ਵੰਡੇ ਜਾ ਰਹੇ ਹਨ।
ਇਹ ਵੀ ਪੜ੍ਹੋ : Jathedar of Takht Sri Damdama Sahib : ਬਾਬਾ ਟੇਕ ਸਿੰਘ ਧਨੌਲਾ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਹੋਈ ਤਾਜਪੋਸ਼ੀ
- PTC NEWS