Tue, Jan 27, 2026
Whatsapp

Khamano 'ਚ 19 ਸਾਲਾਂ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ 2 ਨੌਜਵਾਨ ਕਾਬੂ

Khamano Student Murder : ਫਤਿਹਗੜ੍ਹ ਸਾਹਿਬ ਦੇ ਖਮਾਣੋਂ (Khamano Murder) ਵਿਖੇ ਬੀਤੇ ਦਿਨੀਂ 19 ਸਾਲਾ ਨੌਜਵਾਨ ਦੀ ਇੱਕੋ ਸਕੂਲ ਵਿੱਚ ਪੜ੍ਹਦੇ ਉਸ ਦੇ ਹੀ ਦੋਸਤਾਂ ਵੱਲੋਂ ਤੇਜ਼ਧਾਰ ਹਥਿਆਰ (ਕਿਰਚਾਂ) ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਇਸ ਕਤਲ ਕਰਨ ਦੇ ਆਰੋਪ ਵਿੱਚ ਖਮਾਣੋ ਪੁਲਿਸ ਨੇ ਮਾਮਲਾ ਦਰਜ ਕਰਕੇ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਮ੍ਰਿਤਕ ਮਨਵਿੰਦਰ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ

Reported by:  PTC News Desk  Edited by:  Shanker Badra -- January 27th 2026 03:39 PM
Khamano  'ਚ 19 ਸਾਲਾਂ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ 2 ਨੌਜਵਾਨ ਕਾਬੂ

Khamano 'ਚ 19 ਸਾਲਾਂ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ 2 ਨੌਜਵਾਨ ਕਾਬੂ

Khamano Student Murder : ਫਤਿਹਗੜ੍ਹ ਸਾਹਿਬ ਦੇ ਖਮਾਣੋਂ (Khamano Murder) ਵਿਖੇ ਬੀਤੇ ਦਿਨੀਂ 19 ਸਾਲਾ ਨੌਜਵਾਨ ਦੀ ਇੱਕੋ ਸਕੂਲ ਵਿੱਚ ਪੜ੍ਹਦੇ ਉਸ ਦੇ ਹੀ ਦੋਸਤਾਂ ਵੱਲੋਂ ਤੇਜ਼ਧਾਰ ਹਥਿਆਰ (ਕਿਰਚਾਂ) ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਇਸ ਕਤਲ ਕਰਨ ਦੇ ਆਰੋਪ ਵਿੱਚ ਖਮਾਣੋ ਪੁਲਿਸ ਨੇ ਮਾਮਲਾ ਦਰਜ ਕਰਕੇ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਮ੍ਰਿਤਕ ਮਨਵਿੰਦਰ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ। 

 ਡੀਐਸਪੀ ਖਮਾਣੋ ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਮਾਨਵਿੰਦਰ ਸਿੰਘ ਦਾ ਖਮਾਣੋ ਦੇ ਨਿੱਜੀ ਸਕੂਲ 'ਚ ਪੜ੍ਦੇ ਉਸਦੇ ਹੀ ਸਾਥੀਆਂ ਨੇ ਕਿਸੇ ਗੱਲ ਤੋਂ ਹੋਈ ਮਾਮੂਲੀ ਤਕਰਾਰ ਹੋ ਜਾਣ ਤੋਂ ਬਾਅਦ ਹੋਈ ਲੜਾਈ ਵਿੱਚ ਉਸ ਦੇ ਸਕੂਲ ਦੇ ਸਾਥੀਆਂ ਵੱਲੋਂ ਹੀ ਕਿਰਚਾ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਤੇ ਹਮਲਾ ਕਰਨ ਵਾਲੇ ਮੌਕੇ ਤੋਂ ਫਰਾਰ ਹੋ ਗਏ।


ਉਹਨਾਂ ਦੱਸਿਆ ਕਿ ਮ੍ਰਿਤਕ ਮਨਵਿੰਦਰ ਸਿੰਘ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਲੜਾਈ ਦੌਰਾਨ ਕਤਲ ਕਰਨ ਵਾਲੇ ਅਤੇ ਉਸ ਦੇ ਇੱਕ ਹੋਰ ਸਾਥੀ ਨੂੰ ਕਾਬੂ ਕੀਤਾ ਹੈ ,ਜੋ ਮੋਹਾਲੀ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖਿਲ ਹੈ। ਦੱਸ ਦਈਏ ਕਿ ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਕਤਲ ਕਰਨ ਵਾਲਿਆਂ ਖ਼ਿਲਾਫ਼ ਸਖਤ ਤੋਂ ਸਖਤ ਕਾਰਵਾਈ ਕਰਕੇ ਗ੍ਰਿਫਤਾਰ ਕਰਨ ਦੀ ਜੋਰਦਾਰ ਮੰਗ ਕੀਤੀ ਗਈ ਸੀ।

ਮ੍ਰਿਤਕ ਮਾਨਵਿੰਦਰ ਸਿੰਘ ਦੇ ਚਾਚਾ ਸੁਰਿੰਦਰ ਸਿੰਘ ਨੇ ਕਿਹਾ ਕਿ ਉਹ ਖੰਨਾ ਰੋਡ 'ਤੇ ਖੜਾ ਸੀ, ਜਿਵੇਂ ਹੀ ਉਨ੍ਹਾਂ ਨੂੰ ਰੌਲਾ ਪੈਣ ਦੀ ਆਵਾਜ਼ ਸੁਣੀ ਤਾਂ ਉਹ ਘਟਨਾ ਸਥਾਨ 'ਤੇ ਪਹੁੰਚਿਆ ਜਿੱਥੇ ਉਸ ਦੇ ਭਤੀਜੇ ਨੂੰ ਉਸ ਦੇ ਦੋਸਤਾਂ ਨੇ ਕਿਰਚ ਨਾਲ ਹਮਲਾ ਕਰਕੇ ਮੌਕੇ 'ਤੇ ਹੀ ਮੌਤ ਦੇ ਘਾਟ ਉਤਾਰ ਦਿੱਤਾ। 

- PTC NEWS

Top News view more...

Latest News view more...

PTC NETWORK
PTC NETWORK