ਖੰਨਾ ਨਗਰ ਕੌਂਸਲ ਚੋਣਾਂ ਦੌਰਾਨ EVM ਤੋੜਨ ਦਾ ਮਾਮਲਾ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ
Khanna Municipal Council elections : ਖੰਨਾ ਨਗਰ ਕੌਂਸਲ ਚੋਣਾਂ ਦੌਰਾਨ EVM ਤੋੜੇ ਜਾਣ ਦੇ ਇੱਕ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਪਟੀਸ਼ਨ 'ਚ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਗਈ ਹੈ, ਜਿਸ ਨੂੰ ਲੈ ਕੇ ਮਾਮਲੇ ਦੀ ਅਗਲੀ ਸੁਣਵਾਈ ਹੁਣ ਮਾਰਚ 'ਚ ਹੋਵੇਗੀ।
ਪੰਜਾਬ-ਹਰਿਆਣਾ ਹਾਈਕੋਰਟ 'ਚ ਇਹ ਪਟੀਸ਼ਨ ਕਾਂਗਰਸੀ ਕੌਂਸਲਰ ਸਤਨਾਮ ਸਿੰਘ ਨੇ ਦਾਖਲ ਕੀਤੀ ਹੈ। ਸ਼ਿਕਾਇਤਕਰਤਾ ਨੇ ਪਟੀਸ਼ਨ 'ਚ ਕਿਹਾ ਕਿ 21 ਦਸੰਬਰ ਨੂੰ ਖੰਨਾ ਨਗਰ ਕੌਂਸਲ ਦੀਆਂ ਚੋਣਾਂ ਤੋਂ ਬਾਅਦ ਜਦੋਂ ਵੋਟਾਂ ਦੀ ਗਿਣਤੀ ਹੋ ਰਹੀ ਸੀ ਤਾਂ ਇਕ ਈ.ਵੀ.ਐੱਮ. ਇਸ ਸਬੰਧ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ ਪਰ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ।
ਇਲਜ਼ਾਮ ਹੈ ਕਿ ਇੱਕ 'ਆਪ' ਉਮੀਦਵਾਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਈਵੀਐਮ ਮਸ਼ੀਨ ਨੂੰ ਤੋੜ ਦਿੱਤਾ ਕਿਉਂਕਿ ਚਾਰ ਵਿੱਚੋਂ ਤਿੰਨ ਗੇੜਾਂ ਦੀ ਗਿਣਤੀ ਪੂਰੀ ਹੋ ਚੁੱਕੀ ਸੀ, ਜਿਸ ਵਿੱਚ ਕਾਂਗਰਸੀ ਉਮੀਦਵਾਰ ਅੱਗੇ ਚੱਲ ਰਿਹਾ ਸੀ। ਇਸ ਤੋਂ ਬਾਅਦ 23 ਦਸੰਬਰ ਨੂੰ ਮੁੜ ਚੋਣਾਂ ਹੋਈਆਂ। ਜਿਸ ਵਿੱਚ ਕਾਂਗਰਸ ਦੇ ਉਮੀਦਵਾਰ ਜੋ ਕਿ ਪਟੀਸ਼ਨਰ ਹਨ, ਨੇ ਮੁੜ ਜਿੱਤ ਹਾਸਲ ਕੀਤੀ ਸੀ।
ਇਸ ਲਈ ਹੁਣ ਸਤਨਾਮ ਸਿੰਘ ਨੇ ਈਵੀਐਮ ਤੋੜਨ ਦੇ ਮਾਮਲੇ ਵਿੱਚ ਦਰਜ ਐਫਆਈਆਰ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ ਕਿਉਂਕਿ ਸਰਕਾਰ ਜਾਣਬੁੱਝ ਕੇ ਮਾਮਲੇ ਦੀ ਜਾਂਚ ਨਹੀਂ ਕਰ ਰਹੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਪਟੀਸ਼ਨ 'ਤੇ 7 ਮਾਰਚ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
- PTC NEWS