Mon, Aug 24, 2026
Whatsapp

Kharar Headmaster Murder : ਖਰੜ ਹੈਡਮਾਸਟਰ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਦਿੱਲੀ ਹਵਾਈ ਅੱਡੇ ਤੋਂ ਗ੍ਰਿਫਤਾਰ

Kharar Headmaster Murder Case : ਖਰੜ ਪੁਲਿਸ ਨੇ ਅੱਜ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਮੁੱਢਲੀ ਪੁੱਛਗਿੱਛ ਵਿੱਚ ਸਰਤਾਜ ਨੇ ਦਾਅਵਾ ਕੀਤਾ ਕਿ ਗੁਰਸੇਵਕ ਸਿੰਘ ਕਥਿਤ ਤੌਰ ’ਤੇ ਉਸਦੀ ਪਤਨੀ ਨੂੰ ਪਰੇਸ਼ਾਨ ਕਰਦੇ ਸਨ।

Reported by:  PTC News Desk  Edited by:  KRISHAN KUMAR SHARMA -- August 24th 2026 02:01 PM
Kharar Headmaster Murder : ਖਰੜ ਹੈਡਮਾਸਟਰ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਦਿੱਲੀ ਹਵਾਈ ਅੱਡੇ ਤੋਂ ਗ੍ਰਿਫਤਾਰ

Kharar Headmaster Murder : ਖਰੜ ਹੈਡਮਾਸਟਰ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਦਿੱਲੀ ਹਵਾਈ ਅੱਡੇ ਤੋਂ ਗ੍ਰਿਫਤਾਰ

Kharar Headmaster Murder Case : ਪੰਜਾਬ ਪੁਲਿਸ ਨੇ ਮੁਹਾਲੀ ਦੇ ਖਰੜ 'ਚ ਸਰਕਾਰੀ ਸਕੂਲ ਦੇ ਹੈਡਮਾਸਟਰ ਦੇ ਕਤਲ ਮਾਮਲੇ 'ਚ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਖਰੜ ਪੁਲਿਸ (Kharar Police) ਨੇ ਮੁਲਜ਼ਮ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਸਰਤਾਜ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਪੰਜਾਬ ਲਿਆਂਦਾ ਹੈ।

ਜਾਣਕਾਰੀ ਅਨੁਸਾਰ, ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਹ ਕੈਨੇਡਾ ਫਰਾਰ ਹੋ ਗਿਆ ਹੈ, ਜਿਸ 'ਤੇ ਮੁਲਜ਼ਮ ਖ਼ਿਲਾਫ਼ ਲੁੱਕ ਆਊਟ ਨੋਟਿਸ (LOC) ਜਾਰੀ ਕੀਤਾ ਗਿਆ ਸੀ। LOC ਦੇ ਆਧਾਰ ’ਤੇ ਦਿੱਲੀ ਏਅਰਪੋਰਟ ਅਥਾਰਟੀ ਨੇ ਸਰਤਾਜ ਨੂੰ ਹਿਰਾਸਤ ਵਿੱਚ ਲਿਆ, ਜਿਸ ਤੋਂ ਬਾਅਦ ਖਰੜ ਪੁਲਿਸ ਦੀ ਟੀਮ ਨੇ ਦਿੱਲੀ ਪਹੁੰਚ ਕੇ ਸ਼ਨੀਵਾਰ ਤੜਕੇ ਕਰੀਬ 3 ਵਜੇ ਉਸਨੂੰ ਗ੍ਰਿਫ਼ਤਾਰ ਕਰ ਲਿਆ।

ਪੁਲਿਸ ਨੇ ਅਦਾਲਤ 'ਚ ਪੇਸ਼ ਕਰਕੇ 4 ਦਿਨ ਦਾ ਰਿਮਾਂਡ ਕੀਤਾ ਹਾਸਲ

ਖਰੜ ਪੁਲਿਸ ਨੇ ਅੱਜ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਮੁੱਢਲੀ ਪੁੱਛਗਿੱਛ ਵਿੱਚ ਸਰਤਾਜ ਨੇ ਦਾਅਵਾ ਕੀਤਾ ਕਿ ਗੁਰਸੇਵਕ ਸਿੰਘ ਕਥਿਤ ਤੌਰ ’ਤੇ ਉਸਦੀ ਪਤਨੀ ਨੂੰ ਪਰੇਸ਼ਾਨ ਕਰਦੇ ਸਨ। ਇਸੇ ਗੱਲ ਨੂੰ ਲੈ ਕੇ ਉਹ ਗੁਰਸੇਵਕ ਸਿੰਘ ਨੂੰ ਸਮਝਾਉਣ ਗਿਆ ਸੀ। ਵਿਵਾਦ ਵਧਣ ਤੋਂ ਬਾਅਦ ਹੋਈ ਝੜਪ ਵਿੱਚ ਗੁਰਸੇਵਕ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਹਾਲਾਂਕਿ ਮੁਲਜ਼ਮ ਨੇ ਕਤਲ ਦੀ ਨੀਅਤ ਤੋਂ ਇਨਕਾਰ ਕੀਤਾ ਹੈ।

CM Mann ਪਹਿਲਾਂ ਆਪਣੀ ਪਤਨੀ 'ਤੇ ਦੋਸ਼ਾਂ ਦਾ ਸੱਚ ਸਾਹਮਣੇ ਲਿਆਉਣ; ਸਾਬਕਾ ਜਸਟਿਸ ਰਣਜੀਤ ਸਿੰਘ ਵੱਲੋਂ ਕਾਨਫਰੰਸ 'ਚ ਵੱਡੇ ਖੁਲਾਸੇ

5 ਅਗਸਤ ਨੂੰ ਸੰਨੀ ਐਨਕਲੇਵ ਵਿੱਚ ਗੁਰਸੇਵਕ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਅਤੇ ਲੋਹੇ ਦੀ ਰਾਡ ਨਾਲ ਹਮਲਾ ਕੀਤਾ ਗਿਆ ਸੀ। 8 ਅਗਸਤ ਨੂੰ ਹਸਪਤਾਲ ਵਿੱਚ ਉਨ੍ਹਾਂ ਦੀ ਮੌਤ ਹੋ ਗਈ ਸੀ।

ਹੁਣ ਪੁਲਿਸ ਰਿਮਾਂਡ ਦੌਰਾਨ ਕਤਲ ਦੀ ਪੂਰੀ ਵਾਰਦਾਤ, ਕਾਰਨ ਅਤੇ ਹੋਰ ਸ਼ਾਮਲ ਵਿਅਕਤੀਆਂ ਬਾਰੇ ਪੁੱਛਗਿੱਛ ਕਰੇਗੀ।

ਇਹ ਵੀ ਪੜ੍ਹੋ...Moga : ਇਟਲੀ 'ਚ ਤੇਜ਼ ਰਫ਼ਤਾਰ ਕਾਰ ਨੇ ਦਰੜਿਆ ਪੰਜਾਬੀ ਨੌਜਵਾਨ, ਬੱਚਿਆਂ ਲਈ ਕਿਤਾਬਾਂ ਖਰੀਦਣ ਗਿਆ ਸੀ ਬਾਜ਼ਾਰ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK